ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ
ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ
Page Visitors: 2343

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

June 16
17:32 2018
ਵਾਸ਼ਿੰਗਟਨ, 16 ਜੂਨ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆ ਨੇ ਕਾਫੀ ਸੰਘਰਸ਼ ਦਾ ਸਾਹਮਣਾ ਕੀਤਾ ਹੈ। ਹੁਣ ਉਹ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ ਹੈ। ਉਨ੍ਹਾਂ ਨੇ ਉੱਤਰੀ ਕੋਰੀਆ ਨਾਲ ਪ੍ਰਮਾਣੂ ਹਥਿਆਰਾਂ ਨੂੰ ਤਬਾਹ ਕਰਨ ਵਾਲੇ ਸਮਝੌਤਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਵੱਡੇ ਪੈਮਾਨੇ ‘ਤੇ ਕੰਮ ਹੋਣੇ ਹਨ, ਪਰ ਇਨ੍ਹਾਂ ਯਤਨਾਂ ਨਾਲ ਜ਼ਿਆਦਾ ਖੁਸ਼ੀ ਹਾਸਲ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਟਰੰਪ ਅਤੇ ਉੱਤਰੀ ਕੋਰੀਆਈ ਨੇਤਾ ਕਿਮ ਜੋਂਗ ਉਨ ਵਿਚਾਲੇ 12 ਜੂਨ ਨੂੰ ਸ਼ਿਖਰ ਸੰਮੇਲਨ ਤੋਂ ਬਾਅਦ ਇਕ ਸੰਯੁਕਤ ਬਿਆਨ ਜਾਰੀ ਕੀਤਾ ਸੀ। ਬਿਆਨ ‘ਚ ਕੋਰੀਆਈ ਪ੍ਰਾਇਦੀਪ ‘ਚੋਂ ਪ੍ਰਮਾਣੂ ਹਥਿਆਰਾਂ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰਨ ਲਈ ਪਿਓਂਹਯਾਂਗ ਦੀ ਵਚਨਬੱਧਤਾ ਦੁਹਰਾਈ ਗਈ ਸੀ।
ਅਮਰੀਕੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ, ਸਾਡੀ ਦੁਨੀਆ ਨੇ ਜ਼ਰੂਰਤ ਤੋਂ ਜ਼ਿਆਦਾ ਸੰਘਰਸ਼ ਦੇਖਿਆ ਹੈ। ਜੇਕਰ ਸ਼ਾਂਤੀ ਦੀ ਕੋਈ ਸੰਭਾਵਨਾ ਹੈ, ਜੇ ਪ੍ਰਮਾਣੂ ਸੰਘਰਸ਼ ਦੇ ਖਤਰੇ ਨੂੰ ਖਤਮ ਕਰਨ ਦੀ ਕੋਈ ਉਮੀਦ ਹੈ ਤਾਂ ਸਾਨੂੰ ਹਰ ਕੀਮਤ ‘ਤੇ ਉਸ ਨੂੰ ਹਾਸਲ ਕਰਨਾ ਚਾਹੀਦਾ ਹੈ। ਅਮਰੀਕੀ ਲੋਕ, ਕੋਰੀਆਈ ਲੋਕ ਅਤੇ ਦੁਨੀਆ ਭਰ ਦੇ ਲੋਕ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੇ ਹੱਕਦਾਰ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵਿਦੇਸ਼ ਮੰਤਰੀ ਮਾਇਕ ਪੋਂਪਿਓ ਪ੍ਰਮਾਣੂ ਹਥਿਆਰਾਂ ਨੂੰ ਤਬਾਹ ਕਰਨ ਦੇ ਸਮਝੌਤੇ ਨੂੰ ਲਾਗੂ ਕਰਨ ਲਈ ਉੱਤਰੀ ਕੋਰੀਆ ਨਾਲ ਸਿੱਧੇ ਤੌਰ ‘ਤੇ ਕੰਮ ਕਰਨਗੇ। ਇਸ ਵਿਚਾਲੇ ਪਿਓਂਗਯਾਂਗ ‘ਤੇ ਪਾਬੰਦੀਆਂ ਲਾਗੂ ਰਹਿਣਗੀਆਂ। ਆਪਣੇ 3 ਮਿੰਟ ਦੀ ਵੀਡੀਓ ‘ਚ ਸੰਦੇਸ਼ ‘ਚ ਟਰੰਪ ਨੇ ਸਿੰਗਾਪੁਰ ‘ਚ ਉੱਤਰੀ ਕੋਰੀਆਈ ਨੇਤਾ ਕਿਮ ਜੋਂਗ ਉਨ ਨਾਲ ਹੋਈ ਆਪਣੀ ਮੁਲਾਕਾਤ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਨੇ ਕਿਹਾ, ਮੈਂ ਇਸ ਹਫਤੇ ਸਿੰਗਾਪੁਰ ਤੋਂ ਇਤਿਹਾਸਕ ਮੁਲਾਕਾਤ ਕਰਕੇ ਵਾਪਸ ਆਇਆ। ਮੈਂ ਉੱਤਰੀ ਕੋਰੀਆ ਦੇ ਮੁੱਖੀ ਕਿਮ ਜੋਂਗ ਉਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨਾਲ ਅਮਰੀਕਾ ਅਤੇ ਉੱਤਰੀ ਕੋਰੀਆ ਵਿਚਾਲੇ ਇਕ ਨਵੇਂ ਰਿਸ਼ਤੇ ਦਾ ਆਗਾਜ਼ ਹੋਇਆ। ਇਸ ਨੇ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਦੋਹਾਂ ਦੇਸ਼ਾਂ ਦੇ ਲੋਕਾਂ ਲਈ ਭਵਿੱਖ ਦੇ ਰਾਹ ਖੋਲ ਦਿੱਤੇ ਹਨ। ਇਸ ਨੇ ਸਾਬਕਾ ਅਮਰੀਕੀ ਪ੍ਰਸ਼ਾਸਨ ਦੇ ਅਸਫਲ ਦ੍ਰਿਸ਼ਟੀਕੋਣ ਨੂੰ ਵੀ ਖਤਮ ਕੀਤਾ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.