ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸਿਆਸੀ ਸਾਜ਼ਿਸ਼ ਦੇ ਤਹਿਤ ਹੀ ਹਰਵਿੰਦਰ ਹਿੰਦਾ ਦਾ ਕਤਲ ਕੀਤਾ ਗਿਆ : ਹਰਪਾਲ ਚੀਮਾ
ਸਿਆਸੀ ਸਾਜ਼ਿਸ਼ ਦੇ ਤਹਿਤ ਹੀ ਹਰਵਿੰਦਰ ਹਿੰਦਾ ਦਾ ਕਤਲ ਕੀਤਾ ਗਿਆ : ਹਰਪਾਲ ਚੀਮਾ
Page Visitors: 2350

ਸਿਆਸੀ ਸਾਜ਼ਿਸ਼ ਦੇ ਤਹਿਤ ਹੀ ਹਰਵਿੰਦਰ ਹਿੰਦਾ ਦਾ ਕਤਲ ਕੀਤਾ ਗਿਆ : ਹਰਪਾਲ ਚੀਮਾਸਿਆਸੀ ਸਾਜ਼ਿਸ਼ ਦੇ ਤਹਿਤ ਹੀ ਹਰਵਿੰਦਰ ਹਿੰਦਾ ਦਾ ਕਤਲ ਕੀਤਾ ਗਿਆ : ਹਰਪਾਲ ਚੀਮਾ

September 10
16:52 2018

ਬਠਿੰਡਾ, 10 ਸਤੰਬਰ (ਪੰਜਾਬ ਮੇਲ)- ‘ਆਪ’ ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਜੇਠੂਕੇ ਦੇ ਕਤਲ ਦੇ ਸਬੰਧ ‘ਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਆਸੀ ਸਾਜ਼ਿਸ਼ ਦੇ ਤਹਿਤ ਹੀ ਹਰਵਿੰਦਰ ਹਿੰਦਾ ਦਾ ਕਤਲ ਕੀਤਾ ਗਿਆ ਹੈ। ਉਸ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਲੱਗੇਗਾ।
ਚੋਣਾਂ ਦੇ ਸਬੰਧ ‘ਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਗਲਤ ਢੰਗ ਨਾਲ ਚੋਣਾਂ ‘ਚ ਜਿੱਤ ਹਾਸਲ ਕਰਨਾ ਚਾਹੁੰਦੀ ਹੈ। ਕਾਂਗਰਸ ਸਰਕਾਰ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਆਪਸ ‘ਚ ਮਿਲੀ ਹੋਈ ਹੈ, ਜਿਸ ਕਾਰਨ ਕਾਂਗਰਸ ਅਕਾਲੀਆਂ ਦਾ ਬਚਾਅ ਕਰਨ ‘ਚ ਲੱਗੀ ਹੋਈ ਹੈ। ਬੇਅਦਬੀ ਮਾਮਲੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅਜੇ ਤੱਕ ਸੀ.ਬੀ.ਆਈ. ਤੋਂ ਕੇਸ ਵਾਪਸ ਨਹੀਂ ਲਿਆ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.