ਕੈਟੇਗਰੀ

ਤੁਹਾਡੀ ਰਾਇ

New Directory Entries


ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਐੱਚ.ਐੱਸ. ਫੂਲਕਾ ਨੇ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਲਗਾਈ ਫਟਕਾਰ
ਐੱਚ.ਐੱਸ. ਫੂਲਕਾ ਨੇ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਲਗਾਈ ਫਟਕਾਰ
Page Visitors: 18
 

ਐੱਚ.ਐੱਸ. ਫੂਲਕਾ ਨੇ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਲਗਾਈ ਫਟਕਾਰਐੱਚ.ਐੱਸ. ਫੂਲਕਾ ਨੇ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਲਗਾਈ ਫਟਕਾਰ

September 11
11:47 2018

ਚੰਡੀਗੜ੍ਹ, 11 ਸਤੰਬਰ (ਪੰਜਾਬ ਮੇਲ)- ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ ‘ਆਪ’ ਵਿਧਾਇਕ ਐੱਚ.ਐੱਸ. ਫੂਲਕਾ ਨੇ ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਨੂੰ ਫਟਕਾਰ ਲਗਾਈ ਹੈ। ਫੂਲਕਾ ਨੇ ਕਿਹਾ ਹੈ ਕਿ ਇਸ ਸਮੇਂ ਪਾਰਟੀ ‘ਚ ਧੜੇਬੰਦੀ ਜ਼ਰੂਰੀ ਨਹੀਂ ਹੈ ਸਗੋਂ ਬੇਅਦਬੀ ਮਾਮਲੇ ਦੀ ਜਾਂਚ ਜ਼ਰੂਰੀ ਹੈ। ਫੂਲਕਾ ਨੇ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਐੱਸ. ਆਈ. ਟੀ. ਨੂੰ ਭੇਜੀ ਗਈ ਰਿਪੋਰਟ ਵਿਚ ਸਿਰਫ ਅਣਪਛਾਤਿਆਂ ਖਿਲਾਫ ਐੱਫ.ਆਈ.ਆਰ. ਹੈ, ਜਦਕਿ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਫੂਲਕਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ 15 ਤਾਰੀਖ ਤਕ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਇਹ ਫੈਸਲਾ ਉਹ ਸ੍ਰੀ ਦਰਬਾਰ ਸਾਹਿਬ ਜਾ ਕੇ ਸੁਣਾਉਣਗੇ। ਅੱਗੇ ਬੋਲਦੇ ਹੋਏ ਫੂਲਕਾ ਨੇ ਕਿਹਾ ਕਿ ਇਸ ਸੰਬੰਧੀ ਅਰਵਿੰਦ ਕੇਜਰੀਵਾਲ ਨਾਲ ਵੀ ਉੁਨ੍ਹਾਂ ਦੀ ਬੈਠਕ ਹੋ ਚੁੱਕੀ ਹੈ ਅਤੇ ਕੇਜਰੀਵਾਲ ਨੇ ਉਨ੍ਹਾਂ ਦੇ ਕਦਮ ਨੂੰ ਸਹੀ ਦੱਸਿਆ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.