ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੇਜਰੀਵਾਲ ਵਲੋਂ ਦਿੱਲੀ ‘ਚ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗ
ਕੇਜਰੀਵਾਲ ਵਲੋਂ ਦਿੱਲੀ ‘ਚ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗ
Page Visitors: 2353

ਕੇਜਰੀਵਾਲ ਵਲੋਂ ਦਿੱਲੀ ‘ਚ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗਕੇਜਰੀਵਾਲ ਵਲੋਂ ਦਿੱਲੀ ‘ਚ ਪੰਜਾਬ ਦੇ ‘ਆਪ’ ਵਿਧਾਇਕ ਨਾਲ ਮੀਟਿੰਗ

October 02
17:30 2018

ਨਵੀਂ ਦਿੱਲੀ/ਚੰਡੀਗੜ੍ਹ, 2 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮੰਗਲਵਾਰ ਨੂੰ ਦਿੱਲੀ ਵਿਖੇ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ਬੈਠਕ ਵਿਚ ਵਿਧਾਇਕਾਂ ਤੋਂ ਇਲਾਵਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੀ ਮੌਜੂਦ ਰਹੇ। ਬੈਠਕ ‘ਚ ਪੰਜਾਬ ਇਕਾਈ ਦੇ ਮੌਜੂਦਾ ਹਾਲਾਤ, ਅੰਦਰੂਨੀ ਧੜੇਬੰਦੀ, ਪੰਜਾਬ ‘ਚ ਹੋਈਆਂ ਚੋਣਾਂ ‘ਚ ਪਾਰਟੀ ਦੀ ਹਾਰ ਅਤੇ ਅਗਲੇਰੀ ਰਣਨੀਤੀ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਬੈਠਕ ਤੋਂ ਬਾਅਦ ਵਿਧਾਇਕਾਂ ਨੇ ਦੱਸਿਆ ਕਿ ਕਈ ਜ਼ਰੂਰੀ ਮੁੱਦਿਆਂ ‘ਤੇ ਚਰਚਾ ਹੋਈ ਹੈ। ਵਿਧਾਇਕਾਂ ਨੇ ਦੱਸਿਆ ਕਿ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ‘ਚ ਕਿਵੇਂ ਮਜ਼ਬੂਤ ਕੀਤਾ ਜਾਵੇ, ਪਾਰਟੀ ‘ਚ ਆਪਸੀ ਮਤਭੇਦ ਕਿਵੇਂ ਸੁਲਝਾਏ ਜਾਣ ਆਦਿ ‘ਤੇ ਵਿਚਾਰ ਕੀਤੇ ਗਏ। ਇਸ ਮੀਟਿੰਗ ਵਿਚ ਸੁੱਚਾ ਸਿੰਘ ਛੋਟੇਪੁਰ ਤੇ ਸੁਖਪਾਲ ਖਹਿਰਾ ਨਾਲ ਮੁੜ ਗੱਲਬਾਤ ਕਰਨ ‘ਤੇ ਵਿਚਾਰ ਕੀਤੇ ਗਏ ਹਨ। ਇੰਨਾ ਹੀ ਨਹੀਂ ਵਿਧਾਇਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਅਜਿਹੀ ਮੀਟਿੰਗ ਹਰ ਮਹੀਨੇ ਹੋਇਆ ਕਰੇਗੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.