ਕੈਟੇਗਰੀ

ਤੁਹਾਡੀ ਰਾਇ

New Directory Entries


ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
‘ਆਪ’ ਵਿਧਾਇਕ ਫੂਲਕਾ ਨੇ ਐੱਸ.ਜੀ.ਪੀ.ਸੀ. ਚੋਣਾਂ ਕਰਾਉਣ ਲਈ ਮੋਦੀ ਨੂੰ ਲਿਖੀ ਚਿੱਠੀ
‘ਆਪ’ ਵਿਧਾਇਕ ਫੂਲਕਾ ਨੇ ਐੱਸ.ਜੀ.ਪੀ.ਸੀ. ਚੋਣਾਂ ਕਰਾਉਣ ਲਈ ਮੋਦੀ ਨੂੰ ਲਿਖੀ ਚਿੱਠੀ
Page Visitors: 4

 ‘ਆਪ’ ਵਿਧਾਇਕ ਫੂਲਕਾ ਨੇ ਐੱਸ.ਜੀ.ਪੀ.ਸੀ. ਚੋਣਾਂ ਕਰਾਉਣ ਲਈ ਮੋਦੀ ਨੂੰ ਲਿਖੀ ਚਿੱਠੀ
 ਚੰਡੀਗੜ੍ਹ/ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਦਾਖਾਂ ਤੋਂ ਵਿਧਾਇਕ ਐੱਚ.ਐੱਸ. ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਚੋਣਾਂ ਕਰਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ।
ਇਸ ਚਿੱਠੀ ‘ਚ ਫੂਲਕਾ ਨੇ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਲ 2016 ਦੇ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਇਹ ਚੋਣਾਂ 2016 ‘ਚ ਹੋ ਜਾਣੀਆਂ ਚਾਹੀਦੀਆਂ ਸਨ ਪਰ 5 ਸਾਲਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਨਹੀਂ ਹੋਈਆਂ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਾਲ 2011 ਦੌਰਾਨ ਐੱਸ.ਜੀ.ਪੀ.ਸੀ. ਲਈ ਚੁਣੇ ਮੈਂਬਰਾਂ ਨੂੰ 2021 ਤੱਕ ਕਾਰਜਭਾਰ ਸੰਭਾਲਣ ਦੀ ਇਜਾਜ਼ਤ ਨਹੀਂ ਦਿੱਤੀ ਹੈ ਅਤੇ ਉਨ੍ਹਾਂ ਦਾ ਕਾਰਜਕਾਲ ਤਾਂ ਸਾਲ 2016 ‘ਚ ਹੀ ਖਤਮ ਹੋ ਗਿਆ ਹੈ, ਇਸ ਲਈ ਇਹ ਮੈਂਬਰ ਗੈਰ ਕਾਨੂੰਨੀ ਤੌਰ ‘ਤੇ ਐੱਸ.ਜੀ.ਪੀ.ਸੀ. ਨੂੰ ਕੰਟਰੋਲ ਕਰ ਰਹੇ ਹਨ। ਐੱਚ.ਐੱਸ. ਫੂਲਕਾ ਨੇ ਆਪਣੀ ਚਿੱਠੀ ‘ਚ ਲਿਖਿਆ ਹੈ ਕਿ ਐੱਸ.ਜੀ.ਪੀ.ਸੀ. ਦੀਆਂ ਚੋਣਾਂ ਤੁਰੰਤ ਕਰਾਈਆਂ ਜਾਣੀਆਂ ਚਾਹੀਦੀਆਂ ਹਨ।
 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.