ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
TET ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੀ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ ਮੋਰਚਾ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ
TET ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੀ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ ਮੋਰਚਾ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ
Page Visitors: 2306

TET ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੀ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ ਮੋਰਚਾ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ
By : ਬਾਬੂਸ਼ਾਹੀ ਬਿਊਰੋ
Thursday, Oct 11, 2018 11:41 PM

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੀ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ ਮੋਰਚਾ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 28 ਅਕਤੂਬਰ ਨੂੰ।     
ਬਰਨਾਲਾ :
 ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਲੋਕ ਰੋਹ ਵਧਦਾ ਜਾ ਰਿਹਾ ਹੈ।ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ,ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ,ਬਰਨਾਲਾ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਦੀ ਅਗਵਾਈ 'ਚ ਹੋਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ 28 ਅਕਤੂਬਰ ਨੂੰ ਪਟਿਆਲਾ ਵਿਖੇ ਮੁੱਖ-ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੂਬਾਈ ਐਕਸ਼ਨ ਦੀ ਤਿਆਰੀਆਂ ਵਜੋਂ 21 ਅਕਤੂਬਰ ਨੂੰ ਜਿਲ੍ਹਾ ਪੱਧਰੀ ਰੋਸ ਮਾਰਚ ਉਪਰੰਤ ਵਿਧਾਇਕਾਂ, ਮੰਤਰੀਆਂ ਨੂੰ ਮੰਗ-ਪੱਤਰ ਦਿੱਤੇ ਜਾਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅਸਾਮੀਆਂ ਵੱਡੀ ਪੱਧਰ 'ਤੇ ਖਾਲੀ ਹਨ, ਦੂਜੇ ਪਾਸੇ ਹਜ਼ਾਰਾਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਸੰਘਰਸ਼ ਦੇ ਰਾਹ ਹਨ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ 'ਚ ਚਲਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ, ਜਨਰਲ ਸਕੱਤਰ ਗੁਰਜੀਤ, ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ, ਸਲਾਹਕਾਰ ਸੰਦੀਪ ਗਿੱਲ, ਸੂਬਾ ਕਮੇਟੀ ਮੈਂਬਰ ਗੋਰਖਾ ਸਿੰਘ ਕੋਟੜਾ,  ਅਮਨਦੀਪ ਬਾਵਾ, ਅਮਦੀਪ ਪਟਿਆਲਾ, ਬਲਕਾਰ ਬਠਿੰਡਾ ਹਾਜ਼ਰ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.