ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਤੋਂ ਮਿਲੀ ਛੋਟ
ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਤੋਂ ਮਿਲੀ ਛੋਟ
Page Visitors: 2345

ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਤੋਂ ਮਿਲੀ ਛੋਟਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਤੋਂ ਮਿਲੀ ਛੋਟ

October 11
22:33 2018

ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਮੇਲ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਸਮੇਤ ਸਾਰੀਆਂ ਔਰਤਾਂ ਲਈ ਹੈਲਮੇਟ ਲਾਜ਼ਮੀ ਕਰਨ ਦਾ ਫੈਸਲਾ ਅੱਜ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ। ਹੁਣ ਚੰਡੀਗੜ੍ਹ ਵਿੱਚ ਸਿੱਖ ਔਰਤਾਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਪਾਉਣ ਦੀ ਲੋੜ ਨਹੀਂ ਪਵੇਗੀ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਲੀ ਸਰਕਾਰ ਵਾਂਗ ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਵਾਲੇ ਨੋਟੀਫ਼ਿਕੇਸ਼ਨ ਤੋਂ ਸੇਧ ਲੈਣ ਦਾ ਮਸ਼ਵਰਾ ਦਿੱਤਾ ਹੈ। ਦਰਅਸਲ, ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਆਵਾਜਾਈ ਵਿਭਾਗ ਨੇ ਚਾਰ ਜੂਨ 1999 ਨੂੰ ਦਿੱਲੀ ਦੇ ਮੋਟਰ ਵ੍ਹੀਕਲ ਐਕਟ ਵਿੱਚ ਸੋਧ ਕਰਦਿਆਂ ਔਰਤਾਂ ਨੂੰ ਦੁਪਹੀਆ ਵਾਹਨ ਚਲਾਉਣ ਸਮੇਂ ਮਰਜ਼ੀ ਮੁਤਾਬਕ ਹੈਲਮੇਟ ਪਹਿਣਨ ਦੀ ਸਲਾਹ ਦਿੱਤੀ ਸੀ। ਨਿਯਮ ਨੂੰ ਮੁੜ ਸੋਧਦਿਆਂ 28 ਅਗਸਤ, 2014 ‘ਚ ਸਿਰਫ਼ ਸਿੱਖ ਬੀਬੀਆਂ ਨੂੰ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਸੀ। ਕੇਂਦਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸੇ ਨੋਟੀਫ਼ਿਕੇਸ਼ਨ ਤੋਂ ਸੇਧ ਲੈਣ ਦੀ ਗੱਲ ਕਹੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.