ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬੇਅਦਬੀ ਕਾਂਡ : ਕੀ ਹੁਣ ਫੂਲਕਾ ਤੋਂ ਬਾਅਦ ਕਾਂਗਰਸੀ ਮੰਤਰੀ ਵੀ ਦੇਣਗੇ ਅਸਤੀਫੇ?
ਬੇਅਦਬੀ ਕਾਂਡ : ਕੀ ਹੁਣ ਫੂਲਕਾ ਤੋਂ ਬਾਅਦ ਕਾਂਗਰਸੀ ਮੰਤਰੀ ਵੀ ਦੇਣਗੇ ਅਸਤੀਫੇ?
Page Visitors: 2306

ਬੇਅਦਬੀ ਕਾਂਡ : ਕੀ ਹੁਣ ਫੂਲਕਾ ਤੋਂ ਬਾਅਦ ਕਾਂਗਰਸੀ ਮੰਤਰੀ ਵੀ ਦੇਣਗੇ ਅਸਤੀਫੇ?ਬੇਅਦਬੀ ਕਾਂਡ : ਕੀ ਹੁਣ ਫੂਲਕਾ ਤੋਂ ਬਾਅਦ ਕਾਂਗਰਸੀ ਮੰਤਰੀ ਵੀ ਦੇਣਗੇ ਅਸਤੀਫੇ?

October 14
10:12 2018

ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਵਿਧਾਇਕ ਐਚਐਸ ਫੂਲਕਾ ਨੇ ਬੇਅਦਬੀ ਕਾਂਢ ‘ਤੇ ਢੁਕਵੀਂ ਕਾਰਵਾਈ ਨਾ ਹੋਣ ਦੇ ਰੋਸ ਵਿੱਚ ਅਸਤੀਫਾ ਦੇ ਕੇ ਕਾਂਗਰਸੀ ਮੰਤਰੀਆਂ ਨੂੰ ਕਸੂਤਾ ਫਸਾ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਮਗਰੋਂ ਸਵਾਲ ਉੱਠਣ ਲੱਗਾ ਹੈ ਕਿ ਕੀ ਹੁਣ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਵੀ ਅਸਤੀਫ਼ੇ ਦੇਣ ਦੇਣਗੇ। ਇਹ ਸਵਾਲ ਇਸ ਕਰਕੇ ਉੱਠ ਰਿਹਾ ਹੈ ਕਿਉਂਕਿ ਇਨ੍ਹਾਂ ਕਾਂਗਰਸੀ ਲੀਡਰਾਂ ਨੇ ਵਿਧਾਨ ਸਭਾ ਵਿੱਚ ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਬੜੀਆਂ ਭਾਵੁਕ ਤਕਰੀਰਾਂ ਕਰਕੇ ਆਪਣੀ ਹੀ ਸਰਕਾਰ ਕੋਲੋਂ ਸਮਾਂਬੱਧ ਕਾਰਵਾਈ ਦੀ ਮੰਗ ਕੀਤੀ ਸੀ। ਹੁਣ ਆਮ ਆਦਮੀ ਪਾਰਟੀ ਨੇ ਸਵਾਲ ਉਠਾਇਆ ਹੈ ਕਿ ਇੰਨਾ ਸਮਾਂ ਗੁਜ਼ਰ ਜਾਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਰੋਸ ਵਜੋਂ ਫੂਲਕਾ ਨੇ ਅਸਤੀਫਾ ਦੇ ਦਿੱਤਾ ਹੈ ਤੇ ਕੀ ਹੁਣ ਕਾਂਗਰਸੀ ਮੰਤਰੀ ਵੀ ਜ਼ਮੀਰ ਦੀ ਆਵਾਜ਼ ਸੁਣ ਕੇ ਅਸਤੀਫਾ ਦੇਣਗੇ।
‘ਆਪ’ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ’ਚ ਅਸਫ਼ਲ ਰਹੇ ਕਾਂਗਰਸ ਦੇ ਪੰਜ ਮੰਤਰੀ ਅਸਤੀਫਾ ਦੇਣ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਸਦਨ ਵਿੱਚ ‘ਝੋਲੀਆਂ’ ਅੱਡ ਕੇ ਵਾਸਤੇ ਪਾ ਰਹੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਐਚਐਸ. ਫੂਲਕਾ ਨੇ ਆਪਣਾ ਵਚਨ ਨਿਭਾਉਂਦਿਆਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਹੁਣ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਵੀ ਅਸਤੀਫ਼ੇ ਦੇਣ ਦੀ ਹਿੰਮਤ ਦਿਖਾਉਣ।
ਉਨ੍ਹਾਂ ਸਪਸ਼ਟ ਕੀਤਾ ਕਿ ਐਡਵੋਕੇਟ ਫੂਲਕਾ ਨੇ ਬਾਦਲਾਂ, ਸੁਮੇਧ ਸਿੰਘ ਸੈਣੀ ਤੇ ਹੋਰਾਂ ਵਿਰੁੱਧ ਕੈਪਟਨ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ’ਤੇ ਪੰਜੇ ਕਾਂਗਰਸੀ ਮੰਤਰੀਆਂ ਤੋਂ ਰੋਸ ਵਜੋਂ ਇਕੱਲਿਆਂ ਅਸਤੀਫ਼ਾ ਨਹੀਂ ਮੰਗਿਆ ਸੀ, ਸਗੋਂ ਉਨ੍ਹਾਂ ਨਾਲ ਖ਼ੁਦ ਵੀ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਤਾਂ ਜੋ ਕੈਪਟਨ ਉੱਪਰ ਬਾਦਲਾਂ ਤੇ ਹੋਰਾਂ ਖ਼ਿਲਾਫ਼ ਕਾਰਵਾਈ ਲਈ ਦਬਾਅ ਬਣਾਇਆ ਜਾ ਸਕੇ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.