ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬੇਅਦਬੀ ਕੇਸਾਂ ਦੀ ਸੀ.ਬੀ.ਆਈ. ਜਾਂਚ ਵਾਪਸ ਲੈਣ ਦਾ ਫ਼ੈਸਲਾ ਸਿਆਸੀ : ਹਾਈ ਕੋਰਟ
ਬੇਅਦਬੀ ਕੇਸਾਂ ਦੀ ਸੀ.ਬੀ.ਆਈ. ਜਾਂਚ ਵਾਪਸ ਲੈਣ ਦਾ ਫ਼ੈਸਲਾ ਸਿਆਸੀ : ਹਾਈ ਕੋਰਟ
Page Visitors: 2331

ਬੇਅਦਬੀ ਕੇਸਾਂ ਦੀ ਸੀ.ਬੀ.ਆਈ. ਜਾਂਚ ਵਾਪਸ ਲੈਣ ਦਾ ਫ਼ੈਸਲਾ ਸਿਆਸੀ : ਹਾਈ ਕੋਰਟਬੇਅਦਬੀ ਕੇਸਾਂ ਦੀ ਸੀ.ਬੀ.ਆਈ. ਜਾਂਚ ਵਾਪਸ ਲੈਣ ਦਾ ਫ਼ੈਸਲਾ ਸਿਆਸੀ : ਹਾਈ ਕੋਰਟNovember 16 16:54 2018
Print This Article
Share it With Friends

ਚੰਡੀਗੜ੍ਹ, 16 ਨਵੰਬਰ (ਪੰਜਾਬ ਮੇਲ)-
ਬਰਗਾੜੀ ਗੋਲੀਕਾਂਡ ਮਾਮਲੇ ‘ਚ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੂੰ ਤਕੜਾ ਝਟਕਾ ਦਿੱਤਾ। ਦਰਅਸਲ, ਅੱਜ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਸਟੇਟਸ-ਰਿਪੋਰਟ ਪੇਸ਼ ਕੀਤੀ ਸੀ। ਰਿਪੋਰਟ ਬੰਦ ਲਿਫ਼ਾਫ਼ੇ ‘ਚ ਸੀ ਅਤੇ ਇਹ ਐੱਸ.ਐੱਸ.ਪੀ. ਚਰਨਜੀਤ ਸਿੰਘ ਸਮੇਤ ਕੁਝ ਹੋਰ ਪੁਲਿਸ ਮੁਲਾਜ਼ਮਾਂ ਦੀ ਹੁਣ ਤੱਕ ਹੋਈ ਜਾਂਚ ਬਾਰੇ ਸੀ। ਰਿਪੋਰਟ ਮਿਲਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ।

ਹਾਈ ਕੋਰਟ ਨੇ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਸੀ.ਬੀ.ਆਈ. ਤੋਂ ਵਾਪਸ ਲੈਣ ਦਾ ਫ਼ੈਸਲਾ ਪੂਰੀ ਤਰ੍ਹਾਂ ਸਿਆਸੀ ਸੀ। ਹਾਈ ਕੋਰਟ ਨੇ ਇਸ ਲਈ ਸਰਕਾਰ ਨੂੰ ਝਾੜ ਪਾਈ।
ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਇਕ ਮਤਾ ਪਾਸ ਕਰ ਕੇ ਅਤੇ ਕੈਬਨਿਟ ‘ਚ ਫ਼ੈਸਲਾ ਲੈ ਕੇ ਜਾਂਚ ਸੀ.ਬੀ.ਆਈ. ਤੋਂ ਵਾਪਸ ਲੈਣ ਤੇ ਫਿਰ ਵਿਸ਼ੇਸ਼ ਜਾਂਚ ਟੀਮ ਨੂੰ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਨਾਲ ਹੀ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਵੀ ਲਿਖੀ ਸੀ।
ਇਥੇ ਵਰਣਨਯੋਗ ਹੈ ਕਿ ਬੀਤੀ 20 ਸਤੰਬਰ ਨੂੰ ਬੇਅਦਬੀ ਮਾਮਲਿਆਂ ਨੂੰ ਲੈ ਕੇ ਕੈਪਟਨ ਸਰਕਾਰ ਵੱਲੋਂ ਗਠਤ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਦੋ ਸੇਵਾ-ਮੁਕਤ ਐੱਸ.ਐੱਸ.ਪੀ. ਚਰਨਜੀਤ ਸਿੰਘ, ਰਘਬੀਰ ਸਿੰਘ ਤੇ ਥਾਣਾ ਬਾਜਾਖਾਨਾ ਦੇ ਸੇਵਾ-ਮੁਕਤ ਐੱਸ.ਐੱਚ.ਓ. ਅਮਰਜੀਤ ਸਿੰਘ ‘ਤੇ ਸ਼ੁਰੂ ਕੀਤੀ ਗਈ ਕਾਰਵਾਈ ‘ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਸਨ।
.............................
ਟਿੱਪਣੀ:- ਪੰਜਾਬ ਵਿਚ ਸਿੱਖਾਂ ਨੂੰ ਇੰਸਾਫ ਮਿਲਣ ‘ਚ ਵੱਡੀ ਅੜਚਣ, ਦੁਮੂਹੀਂ ਸਿਆਸਤ। ਜਿਸ ਨੂੰ ਇਕ ਬੰਨਿਉਂ ਕਾਂਗਰਸ ਅਤੇ ਦੂਸਰੇ ਬੰਨਿਉਂ ਅਕਾਲੀ ਅਤੇ ਬੀ.ਜੇ.ਪੀ. ਚਲਾ ਰਹੇ ਹਨ।                   ਅਮਰ ਜਿਤ ਸਿੰਘ ਚੰਦੀ

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.