ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਇਰਾਕ ‘ਚ ਆਈ.ਐੱਸ. ਵੱਲੋਂ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੇ ਸਰਕਾਰ ਖਿਲਾਫ ਕੱਢੀ ਭੜਾਸ
ਇਰਾਕ ‘ਚ ਆਈ.ਐੱਸ. ਵੱਲੋਂ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੇ ਸਰਕਾਰ ਖਿਲਾਫ ਕੱਢੀ ਭੜਾਸ
Page Visitors: 2345

ਇਰਾਕ ‘ਚ ਆਈ.ਐੱਸ. ਵੱਲੋਂ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੇ ਸਰਕਾਰ ਖਿਲਾਫ ਕੱਢੀ ਭੜਾਸਇਰਾਕ ‘ਚ ਆਈ.ਐੱਸ. ਵੱਲੋਂ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੇ ਸਰਕਾਰ ਖਿਲਾਫ ਕੱਢੀ ਭੜਾਸ

November 17
17:23 2018

ਜਲੰਧਰ, 17 ਨਵੰਬਰ (ਪੰਜਾਬ ਮੇਲ)- ਇਰਾਕ ‘ਚ ਆਈ.ਐੱਸ.ਆਈ.ਐੱਸ. ਵੱਲੋਂ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰ ਵਾਲਿਆਂ ਨੇ ਅੱਜ ਜਲੰਧਰ ਸਥਿਤ ਪੰਜਾਬ ਪ੍ਰੈੱਸ ਕਲੱਬ ‘ਚ ਪ੍ਰੈੱਸ ਵਾਰਤਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕਰ ਰਹੀ ਹੈ। ਉਸ ਸਮੇਂ ਸਰਕਾਰ ਨੇ ਇਨ੍ਹਾਂ ਦੇ ਪਰਿਵਾਰਾਂ ਨਾਲ ਵਾਅਦਾ ਕੀਤਾ ਸੀ ਕਿ ਪੀੜਤ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆਂ ਨੂੰ ਮੁਫਤ ‘ਚ ਸਿੱਖਿਆ ਵੀ ਦੇਵੇਗੀ। ਇਹ ਹੀ ਨਹੀਂ ਸਰਕਾਰ ਪਹਿਲਾਂ ਤਾਂ ਇਨ੍ਹਾਂ ਦੀ ਆਰਥਿਕ ਮਦਦ ਲਈ ਹਰ ਪਰਿਵਾਰ ਨੂੰ 20-20 ਹਜ਼ਾਰ ਰੁਪਏ ਮਹੀਨਾ ਦੇ ਰਹੀ ਸੀ।
ਪ੍ਰੈੱਸ ਕਲੱਬ ‘ਚ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਜਲੰਧਰ ਦੇ ਕਰੀਬ 10 ਪਰਿਵਾਰ ਸ਼ਾਮਲ ਹੋਏ ਅਤੇ ਆਪਣੀ ਦਾਸਤਾਨ ਸੁਣਾਈ। ਪਰਿਵਾਰ ਵਾਲਿਆਂ ਮੁਤਾਬਕ ਸਾਰੇ ਪੀੜਤ ਪਰਿਵਾਰ ਆਪਣੇ ਆਪ ਨੂੰ ਅੱਜ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹੁਣ ਉਨ੍ਹÎਾਂ ਨੂੰ ਨਾ ਸਿਰਫ ਦਿੱਤੀ ਜਾਣ ਵਾਲੀ 20 ਹਜ਼ਾਰ ਰੁਪਏ ਦੀ ਆਰਥਿਕ ਮਦਦ ਬੰਦ ਕਰ ਦਿੱਤੀ ਹੈ, ਇਸ ਦੇ ਨਾਲ ਹੀ ਜੋ ਸਰਕਾਰ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਸਨ ਉਹ ਵੀ ਪੂਰੇ ਨਹੀਂ ਕੀਤੇ ਹਨ। ਸਿਰਫ ਕੁਝ ਹੀ ਪਰਿਵਾਰਾਂ ਦੇ ਮੈਂਬਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕÎਾਂ ਨੂੰ ਨੌਕਰੀ ਮਿਲੀ ਵੀ ਹੈ, ਉਹ ਵੀ 5 ਤੋਂ 6 ਹਜ਼ਾਰ ਰੁਪਏ ਮਹੀਨਾ ਹੈ, ਜਿਸ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੈ। ਉਨ੍ਹਾਂ ਨੇ ਸਰਕਾਰ ਨੂੰ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਨੌਕਰੀਆਂ ਯੋਗਤਾ ਦੇ ਹਿਸਾਬ ਨਾਲ ਦਿੱਤੀਆਂ ਜਾਣ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ 20 ਹਜ਼ਾਰ ਰੁਪਏ ਮਹੀਨਾ ਸਰਕਾਰ ਉਨ੍ਹਾਂ ਨੂੰ ਦਿੰਦੀ ਸੀ, ਉਸ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਉਹ ਇਸ ਕੰਮ ਲਈ ਕਈ ਨੇਤਾਵਾਂ ਨੂੰ ਵੀ ਮਿਲ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.