ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਨਾਰਾਜ਼ ਟਕਸਾਲੀ ਅਕਾਲੀ ਆਗੂਆਂ ਨੂੰ ਇਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ‘ਚ ਲੱਗੇ ਸਿਮਰਜੀਤ ਬੈਂਸ
ਨਾਰਾਜ਼ ਟਕਸਾਲੀ ਅਕਾਲੀ ਆਗੂਆਂ ਨੂੰ ਇਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ‘ਚ ਲੱਗੇ ਸਿਮਰਜੀਤ ਬੈਂਸ
Page Visitors: 2353

ਨਾਰਾਜ਼ ਟਕਸਾਲੀ ਅਕਾਲੀ ਆਗੂਆਂ ਨੂੰ ਇਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ‘ਚ ਲੱਗੇ ਸਿਮਰਜੀਤ ਬੈਂਸਨਾਰਾਜ਼ ਟਕਸਾਲੀ ਅਕਾਲੀ ਆਗੂਆਂ ਨੂੰ ਇਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ‘ਚ ਲੱਗੇ ਸਿਮਰਜੀਤ ਬੈਂਸDecember 01
17:36 2018
Print This Article
Share it With Friends

 
ਅੰਮ੍ਰਿਤਸਰ, 1 ਦਸੰਬਰ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ‘ਚ ਆਉਣ ਵਾਲੇ ਸਮੇਂ ਦੌਰਾਨ ਵੱਡਾ ਧਮਾਕਾ ਹੋ ਸਕਦਾ ਹੈ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨਾਰਾਜ਼ ਟਕਸਾਲੀ ਅਕਾਲੀ ਆਗੂਆਂ ਨੂੰ ਇਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ‘ਚ ਲੱਗੇ ਹੋਏ ਹਨ। ਅੰਮ੍ਰਿਤਸਰ ਪਹੁੰਚੇ ਬੈਂਸ ਨੇ 2019 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਬੋਲਦਿਆਂ ਕਿਹਾ ਕਿ 2019 ਦੀਆਂ ਚੋਣਾਂ ਪੰਜਾਬ ਹਿਤੈਸ਼ੀ ਲੋਕਾਂ ਨਾਲ ਮਿਲ ਕੇ ਪੂਰੇ ਜੋਸ਼ ਨਾਲ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਹਿਤੈਸ਼ੀ ਜਿੰਨੇ ਵੀ ਲੋਕ ਹਨ, ਉਹ ਭਾਵੇਂ ਬਾਗੀ ਅਕਾਲੀ ਹੋਣ ਉਨ੍ਹਾਂ ਨੂੰ ਇਕ ਮੰਚ ‘ਤੇ ਲਿਆਂਦਾ ਜਾਵੇਗਾ।
ਸਿਮਰਜੀਤ ਬੈਂਸ, ਸੁਖਪਾਲ ਖਹਿਰਾ ਅਤੇ ਧਰਮਵੀਰ ਗਾਂਧੀ ਇਸ ਸਮੇਂ ਇਕਜੁੱਟ ਹੋ ਕੇ ਚੱਲ ਰਹੇ ਹਨ। ‘ਆਪ’ ਲੀਡਰਸ਼ਿਪ ਤੋਂ ਖੁਦਮੁਖਤਿਆਰੀ ਦੀ ਮੰਗ ਕਰਨ ਵਾਲੇ ਖਹਿਰਾ ਵੀ ਨਵੇਂ ਫਰੰਟ ਬਨਣ ਦੀ ਗੱਲ ਆਖ ਚੁੱਕੇ ਹਨ। ਹੁਣ ਇਨ੍ਹਾਂ ਨੇਤਾਵਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਕ ਮੰਚ ‘ਤੇ ਇਹ ਨੇਤਾ ਹੁਣ ਕਦੋਂ ਦਿਖਾਈ ਦਿੰਦੇ ਹਨ ਇਹ ਦੇਖਣਾ ਹੋਵੇਗਾ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.