ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਹਿਬਲ ਕਲਾਂ ਗੋਲੀ ਕਾਂਡ; ਐੱਸ.ਐੱਸ.ਪੀ. ਦੀ ਗ੍ਰਿਫਤਾਰੀ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਤੋਂ ਹੋ ਸਕਦੀ ਹੈ ਪੁੱਛਗਿਛ
ਬਹਿਬਲ ਕਲਾਂ ਗੋਲੀ ਕਾਂਡ; ਐੱਸ.ਐੱਸ.ਪੀ. ਦੀ ਗ੍ਰਿਫਤਾਰੀ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਤੋਂ ਹੋ ਸਕਦੀ ਹੈ ਪੁੱਛਗਿਛ
Page Visitors: 2358

ਬਹਿਬਲ ਕਲਾਂ ਗੋਲੀ ਕਾਂਡ; ਐੱਸ.ਐੱਸ.ਪੀ. ਦੀ ਗ੍ਰਿਫਤਾਰੀ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਤੋਂ ਹੋ ਸਕਦੀ ਹੈ ਪੁੱਛਗਿਛਬਹਿਬਲ ਕਲਾਂ ਗੋਲੀ ਕਾਂਡ; ਐੱਸ.ਐੱਸ.ਪੀ. ਦੀ ਗ੍ਰਿਫਤਾਰੀ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਤੋਂ ਹੋ ਸਕਦੀ ਹੈ ਪੁੱਛਗਿਛ

January 28
13:26 2019

ਚੰਡੀਗੜ੍ਹ, 28 ਜਨਵਰੀ (ਪੰਜਾਬ ਮੇਲ)- ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਵਿਚ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੀ ਹੋਈ ਪਹਿਲੀ ਗ੍ਰਿਫਤਾਰੀ ਤੋਂ ਬਾਅਦ ਹੁਣ ਐੱਸ.ਆਈ.ਟੀ. ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕਰ ਸਕਦੀ ਹੈ। ਦਰਅਸਲ ਸ਼ੁਰੂ ਤੋਂ ਹੋਈ ਬੇਅਦਬੀ ਦੇ ਤਾਰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜਦੇ ਆਏ ਹਨ। ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਡੇਰਾ ਮੁਖੀ ਨੂੰ ਮੁਆਫੀ ਦੇਣ ਦਾ ਫਰਮਾਨ ਆਉਣਾ ਅਤੇ ਫਿਰ ਇਸ ਨੂੰ ਵਾਪਸ ਲੈਣ ਸੰਬੰਧੀ ਐੱਸ.ਆਈ.ਟੀ. ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕਰ ਸਕਦੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ.ਆਈ.ਟੀ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.