ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕਰਨੈਲ ਸਿੰਘ ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ
ਕਰਨੈਲ ਸਿੰਘ ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ
Page Visitors: 2352

ਕਰਨੈਲ ਸਿੰਘ ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰਾ   ਨਿਯੁਕਤਕਰਨੈਲ ਸਿੰਘ ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਨਿਯੁਕਤ

February 03
17:50 2019

ਚੰਡੀਗੜ੍ਹ, 3 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਅੱਜ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਅੱਜ ਇਹ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਉਹ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਕੰਮ ਕਰਨ ਅਤੇ ਮੀਡੀਆ ਚੈਨਲਾਂ ਵਿੱਚ ਪਾਰਟੀ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਵਧੇਰੇ ਚੰਗੇ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਵੀ ਜਲਦੀ ਕੀਤੀ ਜਾਵੇਗੀ।
ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਸਿੱਖ ਰਾਜਨੀਤੀ ਵਿੱਚ 1995 ‘ਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਚੁਣਿਆ ਗਿਆ ਸੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.