ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਆਪਣੀ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ
ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਆਪਣੀ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ
Page Visitors: 2329

ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਆਪਣੀ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਆਪਣੀ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲFebruary 12 17:20 2019
Print This Article
Share it With Friends
ਫ਼ਰੀਦਕੋਟ, 12 ਫਰਵਰੀ (ਪੰਜਾਬ ਮੇਲ)- ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਪਣੀ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ। ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਕਰੇਗੀ।
ਬੀਤੀ 2 ਫ਼ਰਵਰੀ ਨੂੰ ਇਸੇ ਮਾਮਲੇ ਵਿੱਚ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਨੇ ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਸਮੇਤ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਸੀ।
ਵਿਸ਼ੇਸ਼ ਜਾਂਚ ਟੀਮ ਨੇ ਇੰਸਪੈਕਟਰ ਪ੍ਰਦੀਪ ਸਿੰਘ ਤੇ ਹੋਰ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ ਬੀਤੀ 29 ਜਨਵਰੀ ਨੂੰ ਚੰਡੀਗੜ੍ਹ ਵਿਖੇ ਪੇਸ਼ ਹੋਣ ਲਈ ਆਖਿਆ ਸੀ ਪਰ ਉਹ ਪੇਸ਼ ਹੀ ਨਹੀਂ ਸਨ ਹੋਏ।
ਇਨ੍ਹਾਂ ਪੁਲਿਸ ਅਧਿਕਾਰੀਆਂ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਉਦੋਂ ਦਾਖ਼ਲ ਕੀਤੀ ਸੀ, ਜਦੋਂ ਚੌਥੇ ਮੁਲਜ਼ਮ ਤੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਬੀਤੀ 27 ਜਨਵਰੀ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਸੀ।
ਐੱਸਪੀ ਬਿਕਰਮਜੀਤ ਸਿੰਘ ਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਨੇ ਹਾਲੇ ਆਪਣੀ ਕੋਈ ਜ਼ਮਾਨਤ ਅਰਜ਼ੀ ਦਾਖ਼ਲ ਨਹੀਂ ਕੀਤੀ ਹੈ। ਪਿਛਲੇ ਵਰ੍ਹੇ ਅਗਸਤ ’ਚ, ਇਨ੍ਹਾਂ ਚਾਰੇ ਪੁਲਿਸ ਅਧਿਕਾਰੀਆਂ ਦੇ ਨਾਂਅ ਬਹਿਬਲ ਕਲਾਂ ਗੋਲੀਕਾਂਡ ਦੀ ਉਸ ਐਫ਼ਆਈਆਰ ਵਿੱਚ ਸ਼ਾਮਲ ਕੀਤੇ ਗਏ ਸਨ, ਜੋ 21 ਅਕਤੂਬਰ, 2015 ਨੂੰ ਦਾਇਰ ਕੀਤੀ ਗਈ ਸੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.