ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ
ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ
Page Visitors: 2329

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

February 16
16:50 2019

ਵਾਸ਼ਿੰਗਟਨ, 16 ਫਰਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਐਮਰਜੰਸੀ ਐਲਾਨ ਕੀਤੀ ਤੇ ਕਿਹਾ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਤੋਂ ਦੇਸ਼ ਦੀ ਰੱਖਿਆ ਕਰਨ ਲਈ ਇਹ ਜ਼ਰੂਰੀ ਹੈ। ਇਸ ਕਦਮ ਨਾਲ ਅਮਰੀਕਾ-ਮੈਕਸੀਕੋ ਦੀ ਸਰਹੱਦ ‘ਤੇ ਕੰਧ ਨਿਰਮਾਣ ਲਈ ਫੈਡਰਲ ਫੰਡ ਤੋਂ ਅਰਬਾਂ ਡਾਲਰ ਜਾਰੀ ਹੋ ਸਕਦੇ ਹਨ।
ਟਰੰਪ ਦੇ ਇਸ ਕਦਮ ਨੂੰ ਡੈਮੋਕ੍ਰੇਟਿਕ ਤੇ ਅਧਿਕਾਰ ਸੰਗਠਨਾਂ ਨੇ ਗੈਰ-ਕਾਨੂੰਨੀ ਤੇ ਸੰਵਿਧਾਨਿਕ ਸ਼ਕਤੀਆਂ ਦੀ ਦੁਰਵਰਤੋਂ ਕਰਾਰ ਦਿੱਤਾ ਹੈ।
ਰਾਸ਼ਟਰਪਤੀ ਨੇ ਰੋਜ਼ ਗਾਰਡਨ ‘ਚ ਪੱਤਰਕਾਰਾਂ ਨਾਲ ਕਿਹਾ ਕਿ ਐਮਰਜੰਸੀ ਐਲਾਨ ਕਰਨ ਦਾ ਕਦਮ ਗੈਰ-ਕਾਨੂੰਨੀ ਪ੍ਰਵਾਸੀਆਂ, ਅਪਰਾਧੀਆਂ ਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਤੋਂ ਦੇਸ਼ ਨੂੰ ਬਚਾਉਣ ਲਈ ਜ਼ਰੂਰੀ ਸੀ। ਦੱਸਣਯੋਗ ਹੈ ਕਿ ਕੰਧ ਬਣਾਉਣ ਦਾ ਵਾਅਦਾ ਟਰੰਪ ਨੇ ਆਪਣੇ ਚੋਣ ਘੋਸ਼ਣਾ ਪੱਤਰ ‘ਚ ਕੀਤਾ ਸੀ। ਇਸ ਮਾਮਲੇ ‘ਚ ਡੈਮੋਕ੍ਰੇਟਿਕਸ ਨਾਲ ਵਿਵਾਦ ਇੰਨਾ ਵਧ ਗਿਆ ਕਿ ਅਮਰੀਕਾ ‘ਚ ਕੰਮਬੰਦੀ ਤੱਕ ਹੋਈ। ਅਮਰੀਕੀ ਰਾਸ਼ਟਰਪਤੀ ਨੇ ਪਹਿਲਾਂ ਵੀ ਕੰਧ ਬਣਾਉਣ ਲਈ ਐਮਰਜੰਸੀ ਦੇ ਐਲਾਨ ਦੀ ਗੱਲ ਕਹੀ ਸੀ।
ਦੱਸਣਯੋਗ ਹੈ ਕਿ ਇਸੇ ਹਫਤੇ ਸਰਕਾਰੀ ਕੰਮਕਾਜ ਨੂੰ ਦੁਬਾਰਾ ਠੱਪ ਹੋਣ ਤੋਂ ਬਚਾਉਣ ਤੇ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਕੰਧ ਬਣਾਉਣ ਨੂੰ ਲੈ ਕੇ ਅਮਰੀਕੀ ਸੰਸਦ ਮੈਂਬਰਾਂ ਦੇ ਵਿਚਾਲੇ ਸਮਝੌਤਾ ਹੋਇਆ ਸੀ। ਇਸ ਸਮਝੌਤੇ ਤਹਿਤ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੰਧ ਬਣਾਉਣ ਲਈ ਸਿਰਫ 1.4 ਅਰਬ ਡਾਲਰ ਦੀ ਰਾਸ਼ੀ ਮਿਲਣ ਦਾ ਐਲਾਨ ਕੀਤਾ ਗਿਆ ਸੀ।
ਡੋਨਾਲਡ ਟਰੰਪ ਨੇ ਇਸ ਲਈ 5.7 ਅਰਬ ਡਾਲਰ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਇੰਨੀ ਰਾਸ਼ੀ ਨਹੀਂ ਮਿਲੀ। ਇਹ ਕੰਧ ਸਟੀਲ ਦੀ ਹੋਵੇਗੀ ਜਦਕਿ ਟਰੰਪ ਨੇ ਕੰਕ੍ਰੀਟ ਦੀ ਕੰਧ ਬਣਾਉਣ ਦਾ ਵਾਅਦਾ ਕੀਤਾ ਸੀ। ਹੁਣ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਅਮਰੀਕੀ ਰਾਸ਼ਟਰਪਤੀ ਨੇ ਐਮਰਜੰਸੀ ਦਾ ਹੀ ਐਲਾਨ ਕਰ ਦਿੱਤਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.