ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਡਾ. ਮਨਮੋਹਨ ਸਿੰਘ ਨੇ ਪੰਜਾਬ ਤੋਂ ਚੋਣ ਲੜਨ ਤੋਂ ਕੀਤੀ ਨਾਂਹ , ਕੈਪਟਨ ਨੇ ਦਿੱਤਾ ਸਪਸ਼ਟੀਕਰਨ
ਡਾ. ਮਨਮੋਹਨ ਸਿੰਘ ਨੇ ਪੰਜਾਬ ਤੋਂ ਚੋਣ ਲੜਨ ਤੋਂ ਕੀਤੀ ਨਾਂਹ , ਕੈਪਟਨ ਨੇ ਦਿੱਤਾ ਸਪਸ਼ਟੀਕਰਨ
Page Visitors: 2324

ਡਾ. ਮਨਮੋਹਨ ਸਿੰਘ ਨੇ ਪੰਜਾਬ ਤੋਂ ਚੋਣ ਲੜਨ ਤੋਂ ਕੀਤੀ ਨਾਂਹ , ਕੈਪਟਨ ਨੇ ਦਿੱਤਾ ਸਪਸ਼ਟੀਕਰਨ
By : ਬਾਬੂਸ਼ਾਹੀ ਬਿਊਰੋ
Tuesday, Mar 12, 2019 09:45 PM

     ਫਾਈਲ ਫੋਟੋ

ਚੰਡੀਗੜ੍ਹ, 12 ਮਾਰਚ 2019 -
ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਾਉਣ ਦੀਆਂ ਖ਼ਬਰਾਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਕਦੀ ਵੀ ਉਮੀਦਵਾਰਾਂ ਦੀ ਗਿਣਤੀ ਵਿੱਚ ਨਹੀਂ ਸਨ ਅਤੇ ਉਨਾਂ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਨਾਂ ਦੀ ਚੋਣ ਲੜਣ ’ਚ ਦਿਲਚਸਪੀ ਨਹੀਂ ਹੈ।
   ਉਨਾਂ ਕਿਹਾ ਕਿ ਸ਼ਨੀਵਾਰ ਨੂੰ ਦਿੱਲੀ ਵਿਖੇ ਡਾ. ਮਨਮੋਹਨ ਸਿੰਘ ਨਾਲ ਹੋਈ ਮੀਟਿੰਗ ਇਕ ਸਦਾਚਾਰਕ ਮਿਲਣੀ ਸੀ ਜਿਸ ਦੌਰਾਨ ਉਨਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਯੋਜਨਾ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ ਸੀ। ਸੂਬੇ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਚੋਣਾਂ ਵਿੱਚ ਪਾਰਟੀ ਦੇ ਮੁੱਖ ਪ੍ਰਚਾਰਕਾਂ ਦੇ ਨਾਵਾਂ ਦਾ ਫੈਸਲਾ ਕਰਨਾ ਕਾਂਗਰਸ ਹਾਈ ਕਮਾਂਡ ਦਾ ਕੰਮ ਹੈ।
  ਪਰ ਸਾਡੇ ਭਰੋਸੇਯੋਗ ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਘਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਲਈ ਮਨਾਉਣ ਹੀ ਗਏ ਸਨ ਤੇ ਡਾ. ਮਨਮੋਹਨ ਸਿੰਘ ਨੇ ਖੁਦ ਉਨ੍ਹਾਂ ਨੂੰ ਇਹ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.