ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋ ਪੁੱਛਗਿੱਛ ਕਰੇਗੀ ਐਸ ਆਈ ਟੀ
ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋ ਪੁੱਛਗਿੱਛ ਕਰੇਗੀ ਐਸ ਆਈ ਟੀ
Page Visitors: 2322

ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋ ਪੁੱਛਗਿੱਛ ਕਰੇਗੀ ਐਸ ਆਈ ਟੀ
By : ਬਾਬੂਸ਼ਾਹੀ ਬਿਊਰੋ
Thursday, Mar 21, 2019 11:24 PM
   ਡੇਰਾ ਪ੍ਰਮੁੱਖ ਰਾਮ ਰਹੀਮ ਤੋ ਪੁੱਛਗਿੱਛ ਕਰੇਗੀ ਐਸ ਆਈ ਟੀ 
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 21 ਮਾਰਚ, 2019- ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸ.ਆਈ.ਟੀ ਵੱਲੋਂ ਕਿਸੇ ਵੀ ਸਮੇਂ ਡੇਰਾ ਪ੍ਰਮੁੱਖ ਰਾਮ ਰਹੀਮ ਤੋਂ ਸੁਨਾਰੀਆ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਤੋ ਡੇਰਾ ਮੁੱਖੀ ਕੋਲੋਂ ਪੁੱਛਗਿੱਛ ਦੀ ਇਜ਼ਾਜਤ ਲੈ ਲਈ ਹੈ
। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ 'ਚ ਸਜ਼ਾ ਕੱਟ ਰਿਹਾ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲੇ ਦੇ ਸਬੰਧ 'ਚ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ 'ਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ 'ਚ ਡੇਰਾ ਸਿਰਸਾ ਦੀ ਸ਼ਮੂਲੀਅਤ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.