ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕਿਸਾਨ ਵਿਰੋਧੀ ਹੈ ਹਰਿਆਣਾ ਦੀ ਭਾਜਪਾ ਸਰਕਾਰ ਦੀ ‘ਮੇਰੀ ਫਸਲ, ਮੇਰਾ ਵੇਰਵਾ’ ਸਕਮਿ: ਕਰਤਾਰ ਸਿੰਘ ਸੰਧਵਾਂ
ਕਿਸਾਨ ਵਿਰੋਧੀ ਹੈ ਹਰਿਆਣਾ ਦੀ ਭਾਜਪਾ ਸਰਕਾਰ ਦੀ ‘ਮੇਰੀ ਫਸਲ, ਮੇਰਾ ਵੇਰਵਾ’ ਸਕਮਿ: ਕਰਤਾਰ ਸਿੰਘ ਸੰਧਵਾਂ
Page Visitors: 2335

ਕਿਸਾਨ ਵਿਰੋਧੀ ਹੈ ਹਰਿਆਣਾ ਦੀ ਭਾਜਪਾ ਸਰਕਾਰ ਦੀ 'ਮੇਰੀ ਫ਼ਸਲ, ਮੇਰਾ ਵੇਰਵਾ' ਸਕੀਮ: ਕੁਲਤਾਰ ਸਿੰਘ ਸੰਧਵਾਂ
By : ਬਾਬੂਸ਼ਾਹੀ ਬਿਊਰੋ
Saturday, Mar 23, 2019 07:15 PM
ਚੰਡੀਗੜ੍ਹ, 23 ਮਾਰਚ 2019: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹਰਿਆਣਾ ਸਰਕਾਰ ਵੱਲੋਂ 'ਮੇਰੀ ਫ਼ਸਲ, ਮੇਰਾ ਵੇਰਵਾ' ਯੋਜਨਾ ਤਹਿਤ ਫ਼ਸਲ ਵੇਚਣ ਲਈ ਕਿਸਾਨਾਂ 'ਤੇ ਲਗਾਇਆਂ ਸ਼ਰਤਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ ਅਤੇ ਅਜਿਹੇ ਤਾਨਾਸ਼ਾਹੀ ਫ਼ਰਮਾਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫ਼ਸਲਾਂ ਵੇਚਣ ਸੰਬੰਧੀ ਕਿਸਾਨਾਂ ਦੀ ਹੱਦਬੰਦੀ ਕਰ ਕੇ ਕਿਸਾਨਾਂ ਦਾ ਹੋਰ ਗਲ਼ਾ ਨਾ ਘੋਟਿਆ ਜਾਵੇ ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪਹਿਲਾਂ ਹੀ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ 'ਮੇਰੀ ਫ਼ਸਲ, ਮੇਰਾ ਵੇਰਵਾ' ਤਹਿਤ ਕਿਸਾਨਾਂ 'ਤੇ ਫ਼ਸਲਾਂ ਵੇਚਣ ਲਈ ਮੰਡੀਆਂ ਦੀ ਹੱਦਬੰਦੀ ਨਿਰਧਾਰਿਤ ਕਰ ਦਿੱਤੀ ਹੈ। ਜੋ ਕਿਸਾਨਾਂ ਵਿਰੁੱਧ ਵੱਡੀ ਸਾਜ਼ਿਸ਼ ਹੈ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਪਹਿਲਾਂ ਆਪਣੀ ਫ਼ਸਲ ਦਾ ਵੇਰਵਾ ਦੇ ਕੇ ਰਜਿਸਟਰੇਸ਼ਨ ਕਰਾਉਣੀ ਪਵੇਗੀ, ਜੋ ਸਿਰਫ਼ ਹਰਿਆਣਾ ਦੇ ਕਿਸਾਨ ਹੀ ਕਰਵਾ ਸਕਣਗੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਅਤੇ ਰਾਜਸਥਾਨ ਦੇ ਕਿਸਾਨ ਹਰਿਆਣਾ ਦੀਆਂ ਮੰਡੀਆਂ 'ਚ ਫ਼ਸਲ ਨਹੀਂ ਵੇਚ ਸਕਣਗੇ। ਜਦਕਿ ਪੰਜਾਬ ਖਾਸਕਰਕੇ ਹਰਿਆਣਾ ਸੀਮਾ ਨਾਲ ਲੱਗਦੇ ਪੰਜਾਬ ਦੇ ਬਹੁਤੇ ਕਿਸਾਨ ਆਪਣੀਆਂ ਕਈ ਫ਼ਸਲਾਂ ਹਰਿਆਣਾ ਦੀਆਂ ਮੰਡੀਆਂ 'ਚ ਵੇਚਦੇ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਰਿਆਣਾ ਦੀ ਖੱਟਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ 'ਤੇ ਚੱਲਦੀ ਹੋਈ ਕਾਰਪੋਰੇਟ ਅਤੇ ਵਿਚੋਲਿਆ (ਮਿਡਲ ਮੈਨ) ਕਲਚਰ ਨੂੰ ਵਿਕਸਿਤ ਕਰ ਰਹੀ ਹੈ। ਇਹ ਮਾਡਲ ਪੂਰੀ ਤਰ੍ਹਾਂ ਕਿਸਾਨ ਅਤੇ ਖੇਤ ਮਜ਼ਦੂਰ ਵਿਰੋਧੀ ਹੈ।
ਸੰਧਵਾਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਪ੍ਰਾਂਤਿਕ ਹੱਦਬੰਦੀਆਂ 'ਚ ਨਾ ਬੰਨਿਆ ਜਾਵੇ। ਉਨ੍ਹਾਂ ਹਰਿਆਣਾ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਇਸ ਨਾਦਰਸ਼ਾਹੀ ਫ਼ਰਮਾਨ ਨੂੰ ਵਾਪਸ ਲਵੇ।
ਸੰਧਵਾਂ ਨੇ 1992 ਦੇ ਅੰਤਰਰਾਜੀ ਸਮਝੌਤੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਸਮਝੌਤੇ ਅਨੁਸਾਰ ਕਿਸਾਨਾਂ ਨੂੰ ਆਪਣੀ ਫ਼ਸਲ ਇਕ ਦੂਜੇ ਦੀਆਂ ਮੰਡੀਆਂ 'ਚ ਵੇਚਣ ਦੀ ਖੁੱਲ ਹੈ ਤਾਂ ਕਿ ਕਿਸਾਨ ਆਪਣੀ ਫ਼ਸਲ ਦਾ ਤੁਲਨਾਤਮਿਕ ਵੱਧ ਭਾਅ ਲੈ ਸਕੇ। ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਗੰਭੀਰ ਮਾਮਲੇ 'ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.