ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿ ‘ਉਤਸੁਕ’
ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿ ‘ਉਤਸੁਕ’
Page Visitors: 2326

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿ ‘ਉਤਸੁਕ’
Posted On April - 19 - 2019
AddThis Sharing Buttons
Share to More
Share to FacebookShare to WhatsAppShare to TwitterShare to EmailShare to FavoritesShare to Print
ਇਸਲਾਮਾਬਾਦ, 18 ਅਪਰੈਲ
ਕਰਤਾਰਪੁਰ ਲਾਂਘੇ ਲਈ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿੱਚ ਤਕਨੀਕੀ ਨੁਕਤੇ ਵਿਚਾਰਨ ਲਈ ਹੋਈ ਮੀਟਿੰਗ ਦੇ ਦੋ ਦਿਨ ਬਾਅਦ ਪਾਕਿਸਤਾਨ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਮੀਟਿੰਗ ਕਰਕੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਉਹ ‘ਉਤਸੁਕ’ ਹੈ। ਕਰਤਾਰਪੁਰ ਲਾਂਘਾ ਪੱਛਮੀ ਪੰਜਾਬ ਵਿੱਚ ਜ਼ਿਲ੍ਹਾਂ ਨਾਰੋਵਾਲ ’ਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਅਤੇ ਇੱਧਰਲੇ ਪੰਜਾਬ ਵਿੱਚ ਡੇਰਾ ਬਾਬਾ ਨਾਨਕ ਨੂੰ ਜੋੜਦਾ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਪਾਕਿਸਤਾਨ ਦੀ ਤਰਫੋਂ ਕਰਤਾਰਪੁਰ ਲਾਂਘੇ ਉੱਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਘਾਟ ਨੂੰ ਦੇਖਦਿਆਂ ਅਸੀਂ ਜਿੰਨੀ ਛੇਤੀ ਹੋ ਸਕੇ ਭਾਰਤੀ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਸਮਝੌਤੇ ਨੂੰ ਅਮਲੀ ਰੂਪ ਦੇਣਾ ਚਾਹੁੰਦੇ ਹਾਂ।
ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਾਕਿਸਤਾਨ ਦਾ ਅਵੈਕਿਊ ਟਰੱਸਟ ਬੋਰਡ ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ ਜਾਰੀ ਕਰਨ ਲਈ ਪੂਰੀ ਤਿਆਰੀ ਕਰ ਚੁੱਕਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਅਧਿਕਾਰੀ ਲਾਂਘੇ ਸਬੰਧੀ ਤਕਨੀਕੀ ਮੁੱਦਿਆਂ ਨੂੰ ਵਿਚਾਰਨ ਲਈ 16 ਅਪਰੈਲ ਨੂੰ ਮੀਟਿੰਗ ਕਰ ਚੁੱਕੇ ਹਨ।

-ਪੀਟੀਆਈ

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.