ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ
ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ
Page Visitors: 2365

ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ

April 20
17:26 2019

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਮੇਲ)-ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਤੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਹੈ।
ਬੀਬੀ ਖਾਲੜਾ ਪੰਥਕ ਹਲਕੇ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦੇ ਪਤੀ ਜਸਵੰਤ ਸਿੰਘ ਖਾਲੜਾ ਆਪਣੇ ਸਮੇਂ ਦੇ ਮਨੁੱਖੀ ਅਧਿਕਾਰਾਂ ਬਾਰੇ ਬਹੁ–ਚਰਚਿਤ ਕਾਰਕੁੰਨ ਸਨ। ਬੀਬੀ ਖਾਲੜਾ ਇਸ ਵੇਲੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠਲੀ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਹਨ।
ਜਸਵੰਤ ਸਿੰਘ ਖਾਲੜਾ ਖ਼ੁਦ ਇੱਕ ਸਰਕਾਰੀ ਮੁਲਾਜ਼ਮ ਸਨ ਤੇ ਸਾਲ 1995 ’ਚ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਅਗ਼ਵਾ ਕਰ ਕੇ ਕਤਲ ਕਰ ਦਿੱਤਾ ਸੀ। ਦਰਅਸਲ, ਉਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ ਲਾਵਾਰਸ ਸਿੱਖ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਦਾ ਸਮੂਹਕ ਅੰਤਮ ਸਸਕਾਰ ਕਰ ਦਿੱਤਾ ਸੀ।
ਚੋਣ ਕਮਿਸ਼ਨ ਦੇ ਨੋਟਿਸ ਵਿੱਚ ਲਿਖਿਆ ਹੈ ਕਿ ‘ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਬੀਬੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਚੋਣ–ਮੈਨੀਫ਼ੈਸਟੋ ਦੱਸਿਆ ਸੀ। ਇੰਝ ਚੋਣ–ਜ਼ਾਬਤੇ ਦੀ ਉਲੰਘਣਾ ਹੋਈ ਹੈ।’
ਇਸ ਨੋਟਿਸ ਰਾਹੀਂ ਡਿਪਟੀ ਕਮਿਸ਼ਨਰ ਨੇ ਅਗਲੇ 48 ਘੰਟਿਆਂ ਦੌਰਾਨ ਬੀਬੀ ਖਾਲੜਾ ਤੋਂ ਸਪੱਸ਼ਟੀਕਰਨ ਮੰਗਿਆ ਹੈ ਤੇ ਪੁੱਛਿਆ ਹੈ ਕਿ ‘ਤੁਹਾਡੇ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ।’

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.