ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕਾਂਗਰਸ ‘ਚ ਨਹੀਂ ਹੋ ਰਿਹਾ ਸ਼ਾਮਲ, ਅਮਨ ਅਰੋੜਾ ਨੇ ਕਿਹਾ, ਮੈਂ ਆਮ ਆਦਮੀ ਪਾਰਟੀ ਦਾ ਸੱਚਾ ਸਿਪਾਹੀ
ਕਾਂਗਰਸ ‘ਚ ਨਹੀਂ ਹੋ ਰਿਹਾ ਸ਼ਾਮਲ, ਅਮਨ ਅਰੋੜਾ ਨੇ ਕਿਹਾ, ਮੈਂ ਆਮ ਆਦਮੀ ਪਾਰਟੀ ਦਾ ਸੱਚਾ ਸਿਪਾਹੀ
Page Visitors: 2350

ਕਾਂਗਰਸ 'ਚ ਨਹੀਂ ਹੋ ਰਿਹਾ ਸ਼ਾਮਲ ,ਅਮਨ ਅਰੋੜਾ ਨੇ ਕਿਹਾ, ਮੈਂ ਆਮ ਆਦਮੀ ਪਾਰਟੀ ਦਾ ਸੱਚਾ ਸਿਪਾਹੀ
ਕੈਪਟਨ ਤੇ ਬਾਦਲ 'ਆਪ' ਆਗੂਆਂ ਦੇ ਖ਼ਿਲਾਫ਼ ਗ਼ਲਤ ਅਫ਼ਵਾਹਾਂ ਫੈਲਾਉਣ ਤੋਂ ਕਰਨ ਗੁਰੇਜ਼
By : ਬਾਬੂਸ਼ਾਹੀ ਬਿਊਰੋ
Friday, May 03, 2019 07:11 PM
ਸੁਨਾਮ, 3 ਮਈ 2019: ਪਿਛਲੇ ਕਈ ਦਿਨਾਂ ਤੋਂ ਵਿਰੋਧੀ ਪਾਰਟੀਆਂ ਵੱਲੋਂ ਫੈਲਾਈ ਜਾ ਰਹੀ ਅਫ਼ਵਾਹਾਂ ਕੀ 'ਮੈਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਵਾਂਗਾ' ਨੂੰ ਵਿਰਾਮ ਚਿੰਨ੍ਹ ਲਗਾਉਂਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ "ਮੈਂ ਆਮ ਆਦਮੀ ਪਾਰਟੀ ਦਾ ਇੱਕ ਭਰੋਸੇਮੰਦ ਸਿਪਾਹੀ ਹਾਂ ਅਤੇ ਮੈਂ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਦਾ ਰਹਾਂਗਾ। ਇਹ ਬਿਆਨ ਅਮਨ ਅਰੋੜਾ ਨੇ ਸੁਨਾਮ ਵਿਖੇ ਆਪਣੇ ਦਫ਼ਤਰ ਵਿਚ ਬੁਲਾਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪੇਸ਼ ਕੀਤੇ।
ਸੁਨਾਮ ਤੋਂ ਵਿਧਾਇਕ ਅਤੇ ਚੋਣ ਮੁਹਿੰਮ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਗ਼ਲਤ ਅਫ਼ਵਾਹਾਂ ਫੈਲਾ ਕੇ ਚੋਣਾਂ ਦੌਰਾਨ ਲੋਕਾਂ ਦੇ ਅਹਿਮ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਨੂੰ ਗ਼ਲਤ ਸਾਬਤ ਕਰਨ ਲਈ ਹੀ ਉਨ੍ਹਾਂ ਨੇ 'ਆਪ' ਦੇ ਵਿਧਾਇਕਾਂ ਨੂੰ ਨਾਲ ਲੈ ਕੇ ਪਿਛਲੇ ਕੁੱਝ ਦਿਨ ਪਹਿਲਾਂ ਹੀ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਆਪਣੀ ਇੱਕਜੁੱਟਤਾ ਦਾ ਸਬੂਤ ਦਿੱਤਾ ਸੀ ਅਤੇ ਵਿਰੋਧੀਆਂ ਵੱਲੋਂ ਫੈਲਾਈ ਜਾ ਰਹੀ ਅਫ਼ਵਾਹਾਂ ਨੂੰ ਵਿਰਾਮ ਲਗਾਇਆ ਗਿਆ ਸੀ।
ਅਮਨ ਅਰੋੜਾ ਨੇ ਸਪਸ਼ਟ ਕਰਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਅਰਵਿੰਦ ਕੇਜਰੀਵਾਲ ਜ਼ਿੰਦਾਬਾਦ ਸੀ, ਹੈ ਅਤੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਇਹ ਅਫ਼ਵਾਹਾਂ ਇਸ ਲਈ ਫੈਲਾਈਆਂ ਜਾ ਰਹੀਆਂ ਹਨ ਤਾਂ ਕਿ ਆਮ ਆਦਮੀ ਪਾਰਟੀ ਨੂੰ ਜ਼ਿਆਦਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਇਆ ਜਾ ਸਕੇ।
ਅਰੋੜਾ ਨੇ ਕਿਹਾ ਕਿ 'ਮੇਰੀ ਅਜਿਹੀ ਫ਼ਿਤਰਤ ਨਹੀਂ ਹੈ ਕਿ ਜਦੋਂ ਮੇਰੀ ਮੇਰੇ ਘਰ ਨੂੰ, ਪਰਿਵਾਰ ਨੂੰ, ਸਾਥੀਆਂ ਨੂੰ, ਪਾਰਟੀ ਨੂੰ ਅਤੇ ਲੀਡਰਾਂ ਨੂੰ ਸਾਥ ਦੀ ਜ਼ਰੂਰਤ ਹੋਵੇ ਤਾਂ ਮੈਂ ਉਨ੍ਹਾਂ ਦਾ ਸਾਥ ਛੱਡ ਦੇਵਾਂ। ਮੈਂ ਉਸ ਮਿੱਟੀ ਦਾ ਨਹੀਂ ਬਣਿਆ ਜਾਂ ਮੇਰਾ ਉਸ ਤਰ੍ਹਾਂ ਦਾ ਕਿਰਦਾਰ ਨਹੀਂ ਹੈ ਕਿ ਉਹ ਉਨ੍ਹਾਂ ਦਾ ਸਾਥ ਛੱਡ ਦੇਣ।
ਇਸ ਦੌਰਾਨ ਅਮਨ ਅਰੋੜਾ ਨੇ ਕੈਪਟਨ ਸਰਕਾਰ ਨੂੰ ਆੜੇ ਹੱਥੀ ਲੈਂਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੀ ਵਾਅਦਾ ਖ਼ਿਲਾਫ਼ੀ ਦਾ ਹੀ ਨਤੀਜਾ ਹੈ ਜੋ ਅੱਜ ਪੰਜਾਬ ਦੀ ਜਨਤਾ ਸੜਕਾਂ 'ਤੇ ਉਤਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ। ਅੱਜ ਪੰਜਾਬ ਦੇ ਹਰ ਵਰਗ ਮੌਜੂਦਾ ਕੈਪਟਨ ਸਰਕਾਰ ਤੋਂ ਦੁਖੀ ਹੈ। ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਕੈਪਟਨ ਸਰਕਾਰ ਨੂੰ ਜ਼ਰੂਰ ਸਬਕ ਸਿਖਾਉਣ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.