ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਲੱਡੂਆਂ ਨਾਲ ਤੋਲਿਆ
ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਲੱਡੂਆਂ ਨਾਲ ਤੋਲਿਆ
Page Visitors: 2334

ਲੋਕ ਸਭਾ ਚੋਣਾਂ -2019-ਮਾਰਚ-ਅਪ੍ਰੈਲ
ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਲੱਡੂਆਂ ਨਾਲ ਤੋਲਿਆ
By : ਬਾਬੂਸ਼ਾਹੀ ਬਿਊਰੋ
Tuesday, May 07, 2019 07:24 PM

ਆਪ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਪਿੰਡ ਬਡਵਾਲੀ ਵਿਖੇ ਲੱਡੂਆਂ ਨਾਲ ਤੋਲਦੇ ਹੋਏ ਸਮਰਥਕ।
ਮੋਰਿੰਡਾ 07 ਮਈ 2019: ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ੋਮੋਰਿੰਡਾ ਇਲਾਕੇ ਦੇ ਪਿੰਡਾਂ ਵਿਚ ਹਲਕਾ ਇੰਚਾਰਜ ਡਾ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਪਿੰਡ ਬਡਵਾਲੀ, ਰਤਨਗੜ੍ਹ, ਪਿੱਪਲ ਮਾਜਰਾ, ਅਮਰਾਲੀ ਆਦਿ ਦਰਜਨਾਂ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਹੋਈਆਂ।  ਇਸ ਮੌਕੇ ਪਿੰਡ ਬਡਵਾਲੀ ਤੇ ਰਤਨਗੜ੍ਹ ਵਿਖੇ ਆਮ ਉਮੀਦਵਾਰ ਸ਼ੇਰਗਿੱਲ ਨੂੰ ਲੱਡੂਆਂ ਨਾਲ ਤੋਲਿਆ ਅਤੇ ਵੱਡੀ ਲੀਡ ਨਾਲ ਜਿੱਤ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼ੇਰਗਿੱਲ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਵੀ ਪਿਛਲੇ ਪੰਜ ਸਾਲ ਦੌਰਾਨ ਗਰੀਬ ਵਰਗ ਤੇ ਹੋਰਨਾਂ ਵਰਗਾਂ ਦੀ ਭਲਾਈ ਲਈ ਇੱਕ ਵੀ ਕੰਮ ਨਹੀਂ ਕਰ ਸਕੇ, ਉਲਟਾ ਮੋਦੀ ਸਰਕਾਰ ਨੇ ਨੋਟਬੰਦੀ ਕਰਕੇ ਲੋਕਾਂ ਦੇ ਕਾਰੋਬਾਰ ਵੀ ਫੇਲ੍ਹ ਕਰ ਦਿੱਤੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਵੱਡਾ ਆਰਥਿਕ ਨੁਕਸਾਨ ਹੋਇਆ ਹੈ ਅਤੇ ਕਾਰੋਬਾਰੀ ਲੋਕ ਹੁਣ ਤੱਕ ਆਪਣੇ ਪੈਰਾਂ 'ਤੇ ਖੜ੍ਹੇ ਨਹੀਂ ਹੋ ਸਕੇ।
ਇਹੀ ਹਾਲ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਹੈ ਅਤੇ ਪਿਛਲੇ ਦੋ ਸਾਲ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਕੈਪਟਨ ਨੇ ਪਿੰਡਾਂ ਤੇ ਸ਼ਹਿਰਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਇੱਕ ਵੀ ਕੰਮ ਨਹੀਂ ਕੀਤਾ ਹੈ ਅਤੇ ਪਿੰਡਾਂ ਦੇ ਲੋਕ ਟੁੱਟੀਆਂ ਸੜਕਾਂ ਤੋਂ ਬੇਹੱਦ ਪਰੇਸ਼ਾਨ ਹਨ ਅਤੇ ਆਏ ਦਿਨ ਸੜਕ ਹਾਦਸੇ ਹੋਣ ਨਾਲ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨਹੀਂ ਚਾਹੁੰਦੀ ਕਿ ਪੰਜਾਬ ਵਿਚ ਅਕਾਲੀ ਦਲ ਨੂੰ ਛੱਡਕੇ ਤੀਸਰੀ ਪਾਰਟੀ ਸੱਤਾ ਵਿਚ ਆਏ, ਇਸ ਲਈ ਹੀ ਲੋਕਸਭਾ ਚੋਣਾਂ ਦੌਰਾਨ ਵੀ ਕੈਪਟਨ ਤੇ ਬਾਦਲ ਵਲੋਂ ਮਿਲੀਭੁਗਤ ਕਰਕੇ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਇੱਕ ਦੂਜੇ ਦੇ ਉਮੀਦਵਾਰਾਂ ਦੀ ਜਿੱਤ ਲਈ ਚਾਲਾਂ ਖੇਡੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਲੋਕਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮੁਨੀਸ਼ ਤਿਵਾੜੀ ਜਿਸ ਨੂੰ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਅਕਾਲੀ ਦਲ ਦੇ ਪ੍ਰੋ. ਚੰਦੂਮਾਜਰਾ ਪੰਜ ਸਾਲ ਐਮਪੀ ਰਹਿਕੇ ਹੀ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਦੇ ਵੋਟਰਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਉਹ ਯਕੀਨ ਦਿਵਾਉਂਦੇ ਹਨ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ।
ਇਸ ਮੌਕੇ ਦੁੱਧ ਉਤਪਾਦਨ ਸੋਸਾਇਟੀ ਦੇ ਪ੍ਰਧਾਨ ਹਰਸ਼ਰਨ ਸਿੰਘ ਰਤਨਗੜ੍ਹ, ਸਰਪੰਚ ਬਲਵਿੰਦਰ ਸਿੰਘ, ਪਾਲ ਸਿੰਘ, ਜਸਵੀਰ ਸਿੰਘ,  ਸਰਪੰਚ ਕੇਸਰ ਸਿੰਘ ਬਡਵਾਲੀ, ਜਰਨੈਲ ਸਿੰਘ ਪੰਚ, ਜਸਵੀਰ ਸਿੰਘ, ਮੇਜਰ ਸਿੰਘ, ਪੰਚ ਲਾਲ ਸਿੰਘ, ਹਰਵਿੰਦਰ ਸਿੰਘ, ਗੁਰਚਰਨ ਸਿੰਘ ਮਾਣੇਮਾਜਰਾ,  ਸੋਹਣ ਸਿੰਘ ਅਟਾਰੀ,  ਅਵਤਾਰ ਸਿੰੱਘ ਸਹੇੜੀ, ਰਜਿੰਦਰ ਸਿੰਘ ਰਾਜਾ, ਮੇਜਰ ਸਿੰਘ ਸ਼ੇਰਗਿੱਲ ਆਦਿ ਮੌਜੂਦ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.