ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ
ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ
Page Visitors: 2334

ਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟਪਿੰਡ ਚੱਕ ਸਿਕੰਦਰ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

May 07
16:25 2019

ਅੰਮ੍ਰਿਤਸਰ, 7 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ਦੇ ਝਬਾਲ ਨੇੜਲੇ ਪਿੰਡ ਚੱਕ ਸਿਕੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 6 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਗੁਰਦੁਆਰਾ ਸ੍ਰੀ ਬੀੜ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕਾਂ ਨੂੰ ਚੱਕ ਸਿਕੰਦਰ ਵਿਖੇ ਭੇਜਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਲੋੜ ਸਮੇਂ ਹੀ ਬਿਜਲੀ ਉਪਕਰਣ ਚਲਾਏ ਜਾਣ ਅਤੇ ਰਾਤ ਸਮੇਂ ਬਿਜਲੀ ਦੀ ਸਮੁੱਚੀ ਸਪਲਾਈ ਬੰਦ ਰੱਖੀ ਜਾਵੇ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.