ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੈਪਟਨ ਅਤੇ ਮੋਦੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ- ਅਰਵਿੰਦ ਕੇਜਰੀਵਾਲ
ਕੈਪਟਨ ਅਤੇ ਮੋਦੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ- ਅਰਵਿੰਦ ਕੇਜਰੀਵਾਲ
Page Visitors: 2329

ਕੈਪਟਨ ਅਤੇ ਮੋਦੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ- ਅਰਵਿੰਦ ਕੇਜਰੀਵਾਲ
ਬੇਅਦਬੀ ਦਾ ਪਾਪ ਹੀ ਬਾਦਲਾਂ ਨੂੰ ਲੈ ਕੇ ਬੈਠੇਗਾ
By : ਬਾਬੂਸ਼ਾਹੀ ਬਿਊਰੋ
Monday, May 13, 2019 07:55 PM
    ਸੰਗਰੂਰ, 13 ਮਈ 2019 -
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵਾਂ ਨੇ ਇੱਕ ਵੀ ਚੋਣ ਵਾਅਦਾ ਪੂਰਾ ਨਾ ਕਰਕੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨਾਲ ਇੱਕ-ਦੂਜੇ ਤੋਂ ਵਧ ਕੇ ਧੋਖਾ ਕੀਤਾ ਹੈ।
ਖਨੌਰੀ ਤੋਂ ਜਦੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ ਗਈ ਤਾਂ ਭਗਵੰਤ ਮਾਨ ਸਮੇਤ ਖਨੌਰੀ ਵਾਸੀਆਂ ਅਤੇ ਵਲੰਟੀਅਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਰਵਿੰਦ ਕੇਜਰੀਵਾਲ ਦਾ ਸਾਵਗਤ ਕੀਤਾ।
ਲੋਕ ਸਭਾ ਹਲਕਾ ਸੰਗਰੂਰ ਤੋਂ 'ਆਪ' ਦੇ ਉਮੀਦਵਾਰ ਮਾਨ ਦੇ ਹੱਕ 'ਚ ਖਨੌਰੀ ਤੋਂ ਬਰਨਾਲਾ ਰੋਡ ਸ਼ੋਅ ਦੌਰਾਨ ਲਹਿਰਾਗਾਗਾ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਬਤੌਰ ਸੰਸਦ ਮੈਂਬਰ ਭਗਵੰਤ ਮਾਨ ਦੀ ਕਾਰਗੁਜ਼ਾਰੀ ਦੀ ਰੱਜ ਕੇ ਪ੍ਰਸ਼ੰਸਾ ਕੀਤਾ। ਕੇਜਰੀਵਾਲ ਨੇ ਕਿਹਾ, ''ਭਗਵੰਤ ਮਾਨ ਨੇ ਕਾਬਲ-ਏ-ਤਾਰੀਫ਼ ਕੰਮ ਕੀਤੇ। ਕਿਸਾਨਾਂ-ਮਜ਼ਦੂਰਾਂ, ਬੇਰੁਜ਼ਗਾਰਾਂ, ਦਲਿਤਾਂ-ਗ਼ਰੀਬਾਂ ਅਤੇ ਵਪਾਰੀਆਂ-ਕਾਰੋਬਾਰੀਆਂ ਸਮੇਤ ਹਰੇਕ ਵਰਗ ਨਾਲ ਜੁੜੇ ਮੁੱਦੇ ਦਲੇਰੀ ਨਾਲ ਚੁੱਕੇ।
   ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਅਤੇ ਨੀਅਤਾਂ ਕਾਰਨ ਵਿਦੇਸ਼ਾਂ 'ਚ ਰੋਜ਼ੀ-ਰੋਟੀ ਲਈ ਗਏ ਅਤੇ ਉੱਥੇ ਫਸੇ ਹਜ਼ਾਰਾਂ ਨੌਜਵਾਨਾਂ ਦੀ ਵਤਨ ਵਾਪਸੀ ਕਰਵਾਈ। ਸਭ ਤੋਂ ਵਧੀਆ ਕੰਮ ਸੰਸਦ ਦੇ ਇਤਿਹਾਸ 'ਚ ਪਹਿਲੀ ਵਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਾਉਂਦੇ ਹੋਏ ਸ਼ਰਧਾਂਜਲੀ ਦਿਵਾਈ।
ਕੇਜਰੀਵਾਲ ਨੇ ਇਨ੍ਹਾਂ ਚੋਣਾਂ 'ਚ 'ਪੰਜੇ' ਅਤੇ 'ਤੱਕੜੀ' ਨੂੰ ਧੂੜ ਚਟਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦਿੱਲੀ ਸਰਕਾਰ ਦੀਆਂ 4 ਸਾਲਾਂ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਨੀਤੀ ਅਤੇ ਨੀਅਤ ਸਾਫ਼ ਹੋਵੇ ਤਾਂ ਕੁੱਝ ਵੀ ਅਸੰਭਵ ਨਹੀਂ ਹੈ। ਜੇਕਰ ਦਿੱਲੀ 'ਚ ਸਿਹਤ ਅਤੇ ਸਿੱਖਿਆ ਦੀ ਕਾਇਆ ਕਲਪ ਹੋ ਸਕਦੀ ਹੈ ਅਤੇ ਉੱਥੇ ਇੱਕ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਸਕਦੀ ਹੈ ਤਾਂ ਪੰਜਾਬ 'ਚ ਕਿਉਂ ਨਹੀਂ ਹੋ ਸਕਦੀ।
  ਕੇਜਰੀਵਾਲ ਨੇ ਦੱਸਿਆ ਕਿ ਨਰਿੰਦਰ ਮੋਦੀ ਕਿਸਾਨਾਂ ਲਈ ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਤੋਂ ਮੁੱਕਰ ਗਈ ਪਰੰਤੂ ਦਿੱਲੀ ਸਰਕਾਰ ਨੇ ਆਪਣੇ ਪੱਧਰ 'ਤੇ ਦਿੱਲੀ ਦੇ ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਦੇ ਬਰਾਬਰ ਭਾਅ ਦੇਣਾ ਸ਼ੁਰੂ ਕੀਤਾ ਹੈ।
ਅੱਜ ਜਿੱਥੇ ਪੰਜਾਬ ਅਤੇ ਹਰਿਆਣਾ ਦਾ ਕਿਸਾਨ ਕਣਕ ਦਾ 1840 ਰੁਪਏ ਪ੍ਰਤੀ ਕਵਿੰਟਲ ਉੱਤੇ ਦਿੱਲੀ ਦਾ ਕਿਸਾਨ 2616 ਰੁਪਏ ਮੁੱਲ ਲੈ ਰਿਹਾ ਹੈ। ਕਣਕ ਅਤੇ ਝੋਨੇ ਦੀ ਫ਼ਸਲ 'ਤੇ ਦਿੱਲੀ ਦਾ ਕਿਸਾਨ ਪ੍ਰਤੀ ਏਕੜ 40 ਹਜ਼ਾਰ ਰੁਪਏ ਵੱਧ ਮੁੱਲ ਲਵੇਗਾ।
   ਕੇਜਰੀਵਾਲ ਨੇ ਕਿਹਾ ਕਿ ਜਿੱਥੇ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕਣ ਦੇ ਬਾਵਜੂਦ ਵਾਅਦਾ ਖਿਲਾਫੀਆਂ ਦੀ ਕੀਮਤ ਚੁਕਾਉਣੀ ਪਵੇਗੀ, ਉੱਥੇ ਬਾਦਲਾਂ ਨੂੰ ਬੇਅਦਬੀ ਦਾ ਪਾਪ ਹੀ ਲੈ ਬੈਠੇਗਾ।
ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ, ਪ੍ਰਿੰਸੀਪਲ ਬੁੱਧਰਾਮ, ਹਲਕਾ ਲਹਿਰਾਗਾਗਾ ਦਾ ਪ੍ਰਧਾਨ ਜਸਵੀਰ ਸਿੰਘ ਕੁਦਨੀ, ਕੁਲਜਿੰਦਰ ਸਿੰਘ ਢੀਂਡਸਾ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.