ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬਹਿਬਲ ਕਲਾ ਤੇ ਕੋਟਕਪੂਰਾ ਗੋਲੀ ਕਾਂਡ; ਸਾਬਕਾ ਵਿਧਾਇਕ ਸਮੇਤ 5 ਉੱਚ ਪੁਲਿਸ ਅਫਸਰਾਂ ਖਿਲਾਫ ਚਲਾਨ ਪੇਸ਼
ਬਹਿਬਲ ਕਲਾ ਤੇ ਕੋਟਕਪੂਰਾ ਗੋਲੀ ਕਾਂਡ; ਸਾਬਕਾ ਵਿਧਾਇਕ ਸਮੇਤ 5 ਉੱਚ ਪੁਲਿਸ ਅਫਸਰਾਂ ਖਿਲਾਫ ਚਲਾਨ ਪੇਸ਼
Page Visitors: 2318
 

ਬਹਿਬਲ ਕਲਾ ਤੇ ਕੋਟਕਪੂਰਾ ਗੋਲੀ ਕਾਂਡ; ਸਾਬਕਾ ਵਿਧਾਇਕ ਸਮੇਤ 5 ਉੱਚ ਪੁਲਿਸ ਅਫਸਰਾਂ ਖਿਲਾਫ ਚਲਾਨ ਪੇਸ਼ਬਹਿਬਲ ਕਲਾ ਤੇ ਕੋਟਕਪੂਰਾ ਗੋਲੀ ਕਾਂਡ; ਸਾਬਕਾ ਵਿਧਾਇਕ ਸਮੇਤ 5 ਉੱਚ ਪੁਲਿਸ ਅਫਸਰਾਂ ਖਿਲਾਫ ਚਲਾਨ ਪੇਸ਼

May 29
10:20 2019

ਮਾਮਲੇ ਦੀ ਸੁਣਵਾਈ 6 ਜੂਨ ਤੱਕ ਮੁਲਤਵੀ
ਫ਼ਰੀਦਕੋਟ, 29 ਮਈ (ਪੰਜਾਬ ਮੇਲ)- ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ ਟੀਮ ‘ਚ ਵਾਪਸੀ ਤੋਂ ਕੁਝ ਘੰਟਿਆਂ ਬਾਅਦ ਹੀ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਏ.ਡੀ.ਸੀ.ਪੀ. ਪਰਮਜੀਤ ਸਿੰਘ ਪੰਨੂੰ, ਡੀ.ਐੱਸ.ਪੀ. ਬਲਜੀਤ ਸਿੰਘ, ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਅਦਾਲਤ ਨੇ ਚਲਾਨ ਪੇਸ਼ ਹੋਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 6 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ।
ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਨੇ ਇਸ ਮਾਮਲੇ ਵਿਚ ਆਈ.ਜੀ. ਉਮਰਾਨੰਗਲ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ, ਜਦੋਂ ਕਿ ਚਰਨਜੀਤ ਸ਼ਰਮਾ ਪਟਿਆਲਾ ਜੇਲ੍ਹ ਵਿਚ ਬੰਦ ਹੈ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ 6 ਜੂਨ ਨੂੰ ਸਾਬਕਾ ਐੱਸ.ਐੱਸ.ਪੀ. ਸ਼ਰਮਾ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇ।
ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੂਰਾ ਚੌਕ ‘ਚ ਸ਼ਾਂਤਮਈ ਰੋਸ ਧਰਨਾ ਦਿੱਤਾ ਸੀ। ਅਕਤੂਬਰ 2015 ਦੀ ਰਾਤ ਨੂੰ ਪੁਲਿਸ ਨੇ ਧਰਨਾ ਦੇ ਰਹੀ ਸੰਗਤ ਉੱਪਰ ਲਾਠੀਚਾਰਜ ਕਰ ਦਿੱਤਾ ਸੀ, ਜਿਸ ਵਿਚ ਸੌ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ। ਪੰਜਾਬ ਦੀ ਮੌਜੂਦਾ ਸਰਕਾਰ ਨੇ ਅਗਸਤ 2018 ਵਿਚ ਇਸ ਮਾਮਲੇ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸੌਂਪ ਦਿੱਤੀ ਸੀ। ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦੌਰਾਨ ਆਈ.ਜੀ. ਉਮਰਾਨੰਗਲ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੂੰ ਇਸ ਮਾਮਲੇ ‘ਚ ਦੋਸ਼ੀ ਨਾਮਜ਼ਦ ਕਰ ਲਿਆ ਸੀ। ਜਾਂਚ ਟੀਮ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਅਜੇ ਜਾਂਚ ਚੱਲ ਰਹੀ ਹੈ ਅਤੇ ਭਵਿੱਖ ਵਿਚ ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਦੋਸ਼ ਪੱਤਰ ਅਦਾਲਤ ਵਿਚ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਸਾਬਕਾ ਡੀ.ਆਈ.ਜੀ. ਅਮਰ ਸਿੰਘ ਚਾਹਲ ਸਮੇਤ ਕੁਝ ਹੋਰ ਅਧਿਕਾਰੀ ਵੀ ਜਲਦ ਕਾਰਵਾਈ ਸ਼ੁਰੂ ਹੋ ਸਕਦੀ ਹੈ। ਮਨਤਾਰ ਸਿੰਘ ਬਰਾੜ ਦੀ ਗ੍ਰਿਫ਼ਤਾਰੀ ਉੱਪਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਾਈ ਹੋਈ ਹੈ।
‘ਸਿੱਟ’ ਵੱਲੋਂ ਇਨ੍ਹਾਂ ਅਧਿਕਾਰੀਆਂ ਦੇ ਮੋਬਾਈਲ ਫੋਨਾਂ ਦੀਆਂ ਡਿਟੇਲਾਂ ਵੀ ਪ੍ਰਾਪਤ ਕੀਤੀਆਂ ਗਈਆਂ ਹਨ, ਜਿਸ ਵਿਚ ਇਹ ਅਧਿਕਾਰੀ ਭੀੜ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦੇ ਸੁਣੇ ਗਏ ਹਨ। ਲੁਧਿਆਣੇ ਤੋਂ ਵਿਸ਼ੇਸ਼ ਤੌਰ ‘ਤੇ ਅੱਥਰੂ ਗੈਸ ਸੁਕੈਅਡ ਭੇਜੇ ਗਏ ਅਤੇ ਭੀੜ ਨੂੰ ਖਿੰਡਾਉਣ ਲਈ ਮਾਰੂ ਹਥਿਆਰਾਂ ਦੀ ਵਰਤੋਂ ਵੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਿਨਾਂ ਵਿਚ ਮੁੰਬਈ ਤੋਂ ਫੇਸਬੁੱਕ ‘ਤੇ ਆਪਣੀ ਫੋਟੋ ਸ਼ੇਅਰ ਕੀਤੀ ਸੀ। ਹਾਲੇ ਹੋਰ ਪੜਤਾਲ ਚੱਲ ਰਹੀ ਹੈ। ਉਸ ਤੋਂ ਬਾਅਦ ਹੀ ਅਸਲ ਨਤੀਜੇ ਸਾਹਮਣੇ ਆਉਣਗੇ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.