ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਗੁਜਰਾਤ ‘ਚ ਸ੍ਰੀ ਗੁਰੂ ਨਾਨਕ ਜੀ ਦਾ ਬੁੱਤ ਲਾਉਣ ‘ਤੇ ਸਖ਼ਤ ਰੋਸ
ਗੁਜਰਾਤ ‘ਚ ਸ੍ਰੀ ਗੁਰੂ ਨਾਨਕ ਜੀ ਦਾ ਬੁੱਤ ਲਾਉਣ ‘ਤੇ ਸਖ਼ਤ ਰੋਸ
Page Visitors: 2337

ਗੁਜਰਾਤ ‘ਚ ਸ੍ਰੀ ਗੁਰੂ ਨਾਨਕ ਜੀ ਦਾ ਬੁੱਤ ਲਾਉਣ ‘ਤੇ ਸਖ਼ਤ ਰੋਸਗੁਜਰਾਤ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਲਾਉਣ ‘ਤੇ ਸਖ਼ਤ ਰੋਸ

May 29
10:17 2019

ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਲਈ ਵਫ਼ਦ ਭੇਜਿਆ ਜਾਵੇਗਾ ਗੁਜਰਾਤ
ਅੰਮ੍ਰਿਤਸਰ, 29 ਮਈ (ਪੰਜਾਬ ਮੇਲ)- ਗੁਜਰਾਤ ਦੇ ਸ਼ਹਿਰ ਭਾਵਨਗਰ ਦੇ ਇਕ ਚੌਂਕ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਸਥਾਪਤ ਕਰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ। ਗੁਜਰਾਤ ਵਿਖੇ ਲਗਾਏ ਗਏ ਇਸ ਬੁੱਤ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਤੇ ਰੋਹ ਪੈਦਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਸੰਜੀਦਾ ਮਾਮਲਾ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਤਹਿਤ ਜਾਂਚ ਲਈ ਇਕ ਵਫ਼ਦ ਗੁਜਰਾਤ ਭੇਜਿਆ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਨੂੰ ਕੋਈ ਥਾਂ ਨਹੀਂ ਹੈ ਅਤੇ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਸਥਾਪਤ ਕਰਨੀਆਂ ਸਿੱਖ ਸਿਧਾਂਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਿੱਖ ਇਤਿਹਾਸ, ਸਿੱਖ ਮਾਨਤਾਵਾਂ, ਸਿੱਖ ਪ੍ਰੰਪਰਾਵਾਂ, ਰਵਾਇਤਾਂ ਅਤੇ ਸਿਧਾਂਤਾਂ ਨੂੰ ਰਲਗੱਡ ਕਰਨ ਦੀ ਕੋਝੀ ਚਾਲ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਕੇਵਲ ਇਕ ਅਕਾਲ ਪੁਰਖ ਦੀ ਹੀ ਅਰਾਧਨਾ ਕਰਦੇ ਹਨ ਅਤੇ ਬੁੱਤਾਂ ਦੀ ਪੂਜਾ ਸਿੱਖ ਰਹਿਣੀ ਦਾ ਹਿੱਸਾ ਨਹੀਂ। ਸਿੱਖ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਤੋਂ ਅਗਵਾਈ ਪ੍ਰਾਪਤ ਕਰਦੇ ਹਨ, ਜਿਸ ਅੰਦਰ ਮੂਰਤੀ ਪੂਜਾ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਗੁਰੂ ਸਾਹਿਬਾਨ ਦੀਆਂ ਮੂਰਤੀਆਂ ਸਥਾਪਤ ਕਰਨ ਦਾ ਸਿੱਧਾ ਅਰਥ ਸਿੱਖਾਂ ਨੂੰ ਉਨ੍ਹਾਂ ਦੇ ਸਿਧਾਂਤ ਨਾਲੋਂ ਤੋੜਨਾ ਹੈ। ਸਿੱਖ ਕੌਮ ਨੂੰ ਅਜਿਹੇ ਹਮਲਿਆਂ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਸੰਗਤਾਂ ਨੂੰ ਅਜਿਹੇ ਹਮਲਿਆਂ ਪ੍ਰਤੀ ਜਾਗਰੂਕ ਕਰਨ ਲਈ ਜਥੇਬੰਦਕ ਰੂਪ ਅਖ਼ਤਿਆਰ ਕਰਨ। ਉਨ੍ਹਾਂ ਕਿਹਾ ਕਿ ਗੁਜਰਾਤ ਮਾਮਲੇ ਦੇ ਸਬੰਧ ‘ਚ ਸ਼੍ਰੋਮਣੀ ਕਮੇਟੀ ਗੁਰੂ ਬਖ਼ਸ਼ੇ ਸਿਧਾਂਤਾਂ, ਪ੍ਰੰਪਰਾਵਾਂ ਤੇ ਇਤਿਹਾਸ ਦੀ ਰੌਸ਼ਨੀ ਵਿਚ ਕਾਰਵਾਈ ਕਰੇਗੀ।
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਜਰਾਤ ਵਿਚ ਬਾਬੇ ਨਾਨਕ ਦੀ ਲਾਈ ਮੂਰਤੀ ਦੀ ਨਿਖੇਧੀ ਕੀਤੀ ਗਈ। ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਹਿੰਦੂ ਰਾਸ਼ਟਰ ਵੱਲੋਂ ਸਿੱਖਾਂ ਵਿਚ ਘੁਸਪੈਠ ਕਰਕੇ ਸਿੱਖ ਕੌਮ ਨੂੰ ਖਤਮ ਕਰਨ ਦੀਆਂ ਘਿਨਾਉਣੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.