ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸੁਖਬੀਰ ਬਾਦਲ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦੇਣ ਅਸਤੀਫਾ : ਬੈਂਸ
ਸੁਖਬੀਰ ਬਾਦਲ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦੇਣ ਅਸਤੀਫਾ : ਬੈਂਸ
Page Visitors: 2340

ਸੁਖਬੀਰ ਬਾਦਲ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦੇਣ ਅਸਤੀਫਾ : ਬੈਂਸ
ਐਸਆਈਟੀ ਵਲੋਂ ਸੁਖਬੀਰ, ਸੈਣੀ ਤੇ ਸੌਦਾ ਸਾਧ ਵਲੋਂ ਸਾਜਿਸ ਰਚਣ ਦੇ ਪਰਦਾਫਾਸ਼ ਕਰਨ ਤੋਂ ਬਾਅਦ ਕੈਪਟਨ ਤਿੰਨਾਂ ਤੇ ਮਾਮਲਾ ਦਰਜ ਕਰਕੇ ਕਰਨ ਗ੍ਰਿਫਤਾਰ
By : ਬਾਬੂਸ਼ਾਹੀ ਬਿਊਰੋ
Thursday, May 30, 2019 08:18 PM
ਲੁਧਿਆਣਾ, 30 ਮਈ 2019:
 ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਕਤੂਬਰ 2015 ਚ ਬਰਗਾੜੀ ਸਮੇਤ ਹੋਰ ਥਾਵਾਂ ਤੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਸਾਜਿਸ਼ ਰਚਣ ਲਈ ਸੂਬੇ ਦੇ ਉਸ ਮੌਕੇ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਵਿਭਾਗ ਦੇ ਮੁੱਖੀ ਸੁਖਬੀਰ ਸਿੰਘ ਬਾਦਲ, ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੇ ਨਾਂ ਦਾ ਪਰਦਾਫਾਸ਼ ਕਰਨ ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਐਸਆਈਟੀ ਵਲੋਂ ਕੀਤੇ ਗਏ ਖੁਲਾਸੇ ਤਹਿਤ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਸੁਖਬੀਰ ਸਮੇਤ ਸੈਣੀ ਅਤੇ ਸੌਦਾ ਸਾਧ ਤੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰਕੇ ਜੇਲ ਵਿੱਚ ਸੁੱਟਿਆ ਜਾਣਾ ਚਾਹੀਦਾ ਹੈ ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਖੁਦ ਹੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਵਿਧਾਇਕ ਬੈਂਸ ਅੱਜ ਚੰਡੀਗੜ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਕੋਟ ਮੰਗਲ ਸਿੰਘ ਦਫਤਰ ਵਿੱਖੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ।
ਵਿਧਾਇਕ ਬੈਂਸ ਨੇ ਦੱਸਿਆ ਕਿ ਪਿਛਲੇ ਦਿਨੀਂ ਐਸਆਈਟੀ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਵਲੋਂ ਪੂਰੀ ਜਾਂਚ ਕਰਨ ਤੋਂ ਬਾਦ ਜੇਆਮਆਈਸੀ ਏਕਤਾ ਉੱਪਲ ਦੀ ਅਦਾਲਤ ਵਿੱਚ ਦਾਇਰ ਕੀਤੀ ਗਈ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀਆਂ 15 ਘਟਨਾਵਾਂ ਦੀ ਸਾਜਿਸ਼ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਡੀਜੀਪੀ ਸੁਮੇਧ ਸੈਣੀ ਅਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਰਚੀ ਸੀ। ਵਿਧਾਇਕ ਬੈਂਸ ਨੇ ਕਿਹਾ ਕਿ ਹੁਣ ਤਾਂ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਅਤੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ, ਜਿਸ ਅਨੁਸਾਰ ਇਨ•ਾਂ ਤਿੰਨਾਂ ਨੇ ਹੀ ਬੇਅਦਬੀ ਦੀਆਂ ਘਟਨਾਵਾਂ ਇੱਕ ਸਾਜਿਸ਼ ਤਹਿਤ ਰਚੀਆਂ।
   ਉਨ•ਾਂ ਕਿਹਾ ਕਿ ਆਪਣੇ ਆਪ ਨੂੰ ਪੰਥਕ ਅਤੇ ਪੰਥਕ ਸਰਕਾਰ ਦੇ ਮੁਖੀ ਅਖਵਾਉਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਹੁਣ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਵਾਲਾ ਰਿਹਾ ਹੈ ਅਤੇ ਸੁਖਬੀਰ ਸਿੰਘ ਬਾਦਲ ਦੇ ਇਨ•ਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਸਬੰਧੀ ਐਸਆਈਟੀ ਵਲੋਂ ਕੀਤੇ ਗਏ ਦਾਅਵੇ ਅਨੁਸਾਰ ਹੁਣ ਸੁਖਬੀਰ ਸਿੰਘ ਬਾਦਲ ਨੂੰ ਇਸ ਸ਼ਾਨਾਮੱਤੀ ਇਤਿਹਾਸ ਸਮੋਈ ਬੈਠੇ ਅਕਾਲੀ ਦਲ ਦੀ ਪ੍ਰਧਾਨਗੀ ਦੀ ਕੁਰਸੀ ਤੇ ਬੈਠਣ ਦਾ ਕੋਈ ਹੱਕ ਨਹੀਂ ਰਹਿ ਜਾਂਦਾ।
  ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੌਰੀ ਕਾਰਵਾਈ ਕਰਦੇ ਹੋਏ ਤੁਰੰਤ ਐਸਆਈਟੀ ਵਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਚਾਰਜਸ਼ੀਟ ਦੇ ਆਧਾਰ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਗ੍ਰਿਫਤਾਰ ਕਰਕੇ ਜੇਲ ਵਿੱਚ ਸੁੱਟਣਾ ਚਾਹੀਦਾ ਹੈ। ਹਾਲਾਂਕਿ ਸੌਦਾ ਸਾਧ ਪਹਿਲਾਂ ਹੀ ਜੇਲ ਵਿੱਚ ਬੰਦ ਹੈ ਅਤੇ ਇਹ ਦੋਨੋਂ ਬੇਅਦਬੀ ਦੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ, ਜਿਨ•ਾਂ ਖਿਲਾਫ ਸਖਤ ਕਾਰਵਾਈ ਕਰਨੀ ਬਣਦੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.