ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
550ਵੇਂ ਪ੍ਰਕਾਸ਼ ਪੁਰਬ ‘ਤੇ ਸਿਆਸਤ ਹੋਈ ਸ਼ੁਰੂ : ਚੰਨੀ ਨੇ ਮੋਦੀ ਦੀ ਸ਼ਿਰਕਤ ਬਾਰੇ ਸੁਖਬੀਰ ਦੇ ਦਾਅਵੇ ਨੂੰ ਦਿੱਤੀ ਚਨੌਤੀ
550ਵੇਂ ਪ੍ਰਕਾਸ਼ ਪੁਰਬ ‘ਤੇ ਸਿਆਸਤ ਹੋਈ ਸ਼ੁਰੂ : ਚੰਨੀ ਨੇ ਮੋਦੀ ਦੀ ਸ਼ਿਰਕਤ ਬਾਰੇ ਸੁਖਬੀਰ ਦੇ ਦਾਅਵੇ ਨੂੰ ਦਿੱਤੀ ਚਨੌਤੀ
Page Visitors: 2339

550ਵੇਂ ਪ੍ਰਕਾਸ਼ ਪੁਰਬ 'ਤੇ ਸਿਆਸਤ ਹੋਈ ਸ਼ੁਰੂ : ਚੰਨੀ ਨੇ ਮੋਦੀ ਦੀ ਸ਼ਿਰਕਤ ਬਾਰੇ ਸੁਖਬੀਰ ਦੇ ਦਾਅਵੇ ਨੂੰ ਦਿੱਤੀ ਚੁਣੌਤੀ
By : ਬਾਬੂਸ਼ਾਹੀ ਬਿਊਰੋ|
Monday, Jul 01, 2019 09:41 PM

ਚੰਨੀ ਵੱਲੋਂ ਸੁਖਬੀਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਨੂੰ ਸਿਆਸੀ ਰੰਗਤ ਦੇਣ ਦੀ ਥਾਂ ਸਹਿਯੋਗ ਦੇਣ ਦੀ ਅਪੀਲ
ਚੰਡੀਗੜ੍ਹ, 01 ਜੁਲਾਈ , 2019 : 
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਿਆਸੀਕਰਨ ਕਰਨ ਦੀ ਥਾਂ ਇਸ ਇਤਿਹਾਸਕ ਸਮਾਰੋਹ ਨੂੰ ਹੋਰ ਵੀ ਗੌਰਵਮਈ ਬਨਾਉਣ ਲਈ ਸੂਬਾ ਸਰਕਾਰ ਨੂੰ ਸੁਹਿਰਦ ਸਹਿਯੋਗ ਦੇਣ ਦੀ ਅਪੀਲ ਕੀਤੀ।
ਸ੍ਰੀ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਬਿਆਨ 'ਤੇ ਟਿੱਪਣੀ ਕਰ ਰਹੇ ਸਨ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਅਤੇ ਹੋਰ ਅਕਾਲੀ ਲੀਡਰਾਂ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਦੌਰਾਨ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਸ਼ਿਰਕਤ ਕਰਨ ਦੀ ਪੁਸ਼ਟੀ ਕੀਤੀ।
ਸ੍ਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ 12 ਨਵੰਬਰ 2019 ਨੂੰ ਹੋਣ ਵਾਲੇ ਇਸ ਇਤਿਹਾਸਕ ਤੇ ਪਵਿੱਤਰ ਸਮਾਰੋਹ ਵਿੱਚ ਸ਼ਾਮਲ ਹੋਣ ਸਬੰਧੀ ਆਪਣੀ ਪੁਸ਼ਟੀ ਕੁਝ ਦਿਨ ਪਹਿਲਾਂ ਅਧਿਕਾਰਤ ਢੰਗ ਨਾਲ ਪ੍ਰਗਟਾਈ ਜਾ ਚੁੱਕੀ ਹੈ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫਤੇ ਹੋਈ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰ ਅਮਿਤ ਸ਼ਾਹ ਨੂੰ ਇਸ ਸਬੰਧੀ ਜਾਣੂ ਕਰਵਾਇਆ ਸੀ ਅਤੇ ਇਸ ਇਤਿਹਾਸਕ ਜਸ਼ਨ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਸੀ।
ਸ੍ਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਫੈਸਲੇ ਲਈ ਸਿਹਰਾ ਲੈਣ ਦੀ ਬਜਾਏ ਸੁਖਬੀਰ ਬਾਦਲ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਤਾਬਦੀ ਸਮਾਗਮਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਏਕਤਾ ਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਨੇਪਰੇ ਚਾੜ੍ਹਿਆ ਜਾਵੇ।
ਸ੍ਰੀ ਚੰਨੀ ਨੇ ਮੁੱਖ ਮੰਤਰੀ ਦੇ ਇਸ ਉਦਮ ਦੀ ਵੀ ਸਲਾਹੁਤਾ ਕੀਤੀ ਕਿ ਉਨ੍ਹਾਂ ਤਿੰਨ ਮੰਤਰੀਆਂ ਨੂੰ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਅਗਵਾਈ ਲੈਣ ਲਈ ਭੇਜਿਆ ਤਾਂ ਜੋ ਪਹਿਲੇ ਸਿੱਖ ਗੁਰੂ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਜੀ ਨੂੰ ਕੁੱਲ ਦੁਨੀਆਂ ਦੇ ਲੋਕ ਧਰਮਾਂ ਤੋਂ ਉਪਰ ਉਠ ਕੇ ਸਤਿਕਾਰ ਦਿੰਦੇ ਹਨ, ਇਸ ਲਈ ਸਾਰੀਆਂ ਰਾਜਸੀ ਪਾਰਟੀਆਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਨੂੰ ਸਿਜਦਾ ਕਰਨਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸੂਬਾ ਸਰਕਾਰ ਨਾਲ ਜੁੜ ਕੇ ਇਨ੍ਹਾਂ ਜਸ਼ਨਾਂ ਨੂੰ ਇਤਿਹਾਸਕ ਤੇ ਯਾਦਗਾਰੀ ਬਣਾਉਣ ਲਈ ਹਿੱਸਾ ਪਾਉਣਾ ਚਾਹੀਦਾ ਹੈ।
ਸ੍ਰੀ ਚੰਨੀ ਜੋ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਨਾਲ ਤਕਨੀਕੀ ਸਿੱਖਿਆ ਤੇ ਉਦਯੋਗਿਤ ਸਿਖਲਾਈ ਅਤੇ ਰੋਜ਼ਗਾਰ ਉਤਪਤੀ ਵਿਭਾਗ ਦੇ ਵੀ ਮੰਤਰੀ ਹਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.