ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਜਲ੍ਹਿਆਂਵਾਲਾ ਬਾਗ਼ ਕੌਮੀ ਯਾਦਗਾਰ ਬਿੱਲ ਰਾਜ ਸਭਾ ‘ਚ ਨਹੀਂ ਹੋਇਆ ਪਾਸ
ਜਲ੍ਹਿਆਂਵਾਲਾ ਬਾਗ਼ ਕੌਮੀ ਯਾਦਗਾਰ ਬਿੱਲ ਰਾਜ ਸਭਾ ‘ਚ ਨਹੀਂ ਹੋਇਆ ਪਾਸ
Page Visitors: 2321

ਜਲ੍ਹਿਆਂਵਾਲਾ ਬਾਗ਼ ਕੌਮੀ ਯਾਦਗਾਰ ਬਿੱਲ ਰਾਜ ਸਭਾ ‘ਚ ਨਹੀਂ ਹੋਇਆ ਪਾਸਜਲ੍ਹਿਆਂਵਾਲਾ ਬਾਗ਼ ਕੌਮੀ ਯਾਦਗਾਰ ਬਿੱਲ ਰਾਜ ਸਭਾ ‘ਚ ਨਹੀਂ ਹੋਇਆ ਪਾਸ

August 09
14:33 2019

ਨਵੀਂ ਦਿੱਲੀ, 9 ਅਗਸਤ (ਪੰਜਾਬ ਮੇਲ)-ਜਲ੍ਹਿਆਂਵਾਲਾ ਬਾਗ਼ ਕੌਮੀ ਯਾਦਗਾਰ (ਸੋਧ) ਬਿੱਲ ਰਾਜ ਸਭਾ ‘ਚ ਬੁੱਧਵਾਰ ਨੂੰ ਸਰਬਸੰਮਤੀ ਨਾ ਬਣਨ ਕਰਕੇ ਪਾਸ ਨਹੀਂ ਹੋ ਸਕਿਆ। ਸਰਕਾਰ ਨੇ ਜਲ੍ਹਿਆਂਵਾਲਾ ਬਾਗ਼ ਸਾਕੇ ਦੀ ਸ਼ਤਾਬਦੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਦਾ ਹਵਾਲਾ ਦਿੰਦਿਆਂ ਉਪਰਲੇ ਸਦਨ ‘ਚ ਮੈਂਬਰਾਂ ਨੂੰ ਬਿਨਾਂ ਬਹਿਸ ਦੇ ਬਿੱਲ ਪਾਸ ਕਰਨ ਦੀ ਬੇਨਤੀ ਕੀਤੀ। ਬਿੱਲ ‘ਚ ਕਾਂਗਰਸ ਪ੍ਰਧਾਨ ਦਾ ਜਲ੍ਹਿਆਂਵਾਲਾ ਬਾਗ਼ ਕੌਮੀ ਯਾਦਗਾਰ ਦੇ ਟਰੱਸਟੀ ਵਜੋਂ ਨਾਂ ਹਟਾਉਣ ਦੀ ਤਜਵੀਜ਼ ਹੈ। ਲੋਕ ਸਭਾ ‘ਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਆਗੂ ਨੂੰ ਮੈਂਬਰ ਵਜੋਂ ਸ਼ਾਮਲ ਕਰਨ ਦੀ ਵੀ ਬਿੱਲ ‘ਚ ਤਜਵੀਜ਼ ਹੈ।
ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਬਿੱਲ ਸਦਨ ‘ਚ ਪੇਸ਼ ਕਰਦਿਆਂ ਇਸ ਨੂੰ ਬਿਨਾਂ ਬਹਿਸ ਦੇ ਪਾਸ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਟਰੱਸਟ ਦੇ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ ਅਤੇ ਨਵੀਂ ਕਮੇਟੀ ਦਾ ਗਠਨ ਕੀਤਾ ਜਾਣਾ ਹੈ। ਉਨ੍ਹਾਂ ਬਿੱਲ ਪਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਵੰਬਰ ‘ਚ ਹੋਣ ਵਾਲੇ ਸੈਸ਼ਨ ਦੌਰਾਨ ਇਸ ‘ਤੇ ਵਿਸਥਾਰ ‘ਚ ਚਰਚਾ ਕੀਤੀ ਜਾ ਸਕਦੀ ਹੈ।
ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਕਿਹਾ ਕਿ ਬਿੱਲ ਬਾਰੇ ਕਈ ਮੈਂਬਰ ਬੋਲਣਾ ਚਾਹੁੰਦੇ ਹਨ। ‘ਜੇਕਰ ਤੁਸੀਂ ਬਿੱਲ ‘ਤੇ ਬਹਿਸ ਚਾਹੁੰਦੇ ਹੋ ਤਾਂ ਸਾਨੂੰ ਇਹ ਬਿੱਲ ਅਗਲੇ ਇਜਲਾਸ ਤਕ ਲੈ ਕੇ ਜਾਣਾ ਪਵੇਗਾ।’ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਆਜ਼ਾਦ ਨੇ ਮੰਗ ਕੀਤੀ ਕਿ ਬਿੱਲ ਨੂੰ ਮੁਲਤਵੀ ਕਰਨ ਨਾਲ ਇਕ ਜਾਂ ਦੋ ਮਹੀਨਿਆਂ ‘ਚ ਕੋਈ ਆਸਮਾਨ ਨਹੀਂ ਡਿੱਗਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਵੱਡੀ ਸਿਆਸੀ ਹਸਤੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਸੋਗ ਮਨਾਉਣ ਦਾ ਵੇਲਾ ਹੈ ਅਤੇ ਅੱਜ ਤਕਰਾਰ ਨਹੀਂ ਹੋਣੀ ਚਾਹੀਦੀ ਹੈ। ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀ ਬਿੱਲ ਪਾਸ ਕਰਨ ਦੀ ਬੇਨਤੀ ਕੀਤੀ। ਇਸ ‘ਤੇ ਸ਼੍ਰੀ ਨਾਇਡੂ ਨੇ ਕਿਹਾ ਕਿ ਕਾਂਗਰਸ ਬਿੱਲ ਪਾਸ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕੁਝ ਮੈਂਬਰਾਂ ਦੇ ਵਤੀਰੇ ‘ਤੇ ਵੀ ਇਤਰਾਜ਼ ਜਤਾਇਆ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.