ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮੁੱਖ ਮੰਤਰੀ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਤੀਜੇ ਪੜਾਅ ਦਾ ਲੋਕ ਅਰਪਣ
ਮੁੱਖ ਮੰਤਰੀ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਤੀਜੇ ਪੜਾਅ ਦਾ ਲੋਕ ਅਰਪਣ
Page Visitors: 2316

ਮੁੱਖ ਮੰਤਰੀ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਤੀਜੇ ਪੜਾਅ ਦਾ ਲੋਕ ਅਰਪਣ
Print This Article
Share it With Friends

ਜਲੰਧਰ
, 15 ਅਗਸਤ (ਪੰਜਾਬ ਮੇਲ)-
  ਭਾਰਤ ਦੇ
73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਜੰਗ-ਏ-ਆਜ਼ਾਦੀ ਸਮਾਰਕ ਦੇ ਤੀਜੇ ਪੜਾਅ ਦਾ ਲੋਕ ਅਰਪਣ ਕਰਦਿਆਂ ਇਸ ਨੂੰ ਜਲਿਆਂਵਾਲਾ ਬਾਗ਼ ਸਾਕੇ ਅਤੇ ਅੰਡੇਮਾਨ ਦੀ ਜੇਲ ਵਿੱਚ ਸ਼ਹੀਦ ਹੋਏ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਕੀਤਾ।
  ਉਨ
ਾਂ ਕਿਹਾ ਕਿ ਇਹ ਸਮਾਰਕ ਸਾਡੀਆਂ ਨੌਜਵਾਨ ਪੀੜਆਂ ਨੂੰ ਦੇਸ਼ ਦੇ ਸੁਨਹਿਰੇ ਪਿਛੋਕੜ ਅਤੇ ਬਰਤਾਨਵੀ ਸਾਮਰਾਜਵਾਦ ਖਿਲਾਫ਼ ਲੜਨ ਵਾਲੇ ਹਜ਼ਾਰਾਂ ਬਹਾਦਰ ਦੇਸ਼ ਭਗਤਾਂ ਦੀ ਕੁਰਬਾਨੀ ਤੋਂ ਜਾਣੂੰ ਕਰਵਾਏਗਾ। ਇਸ ਮੌਕੇ ਤੇ ਉਨਾਂ ਨੇ ਰਿਮੋਟ ਕੰਟਰੋਲ ਰਾਹੀਂ ਜਲੰਧਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ/ਨੀਂਹ ਪੱਥਰ ਰੱਖਿਆ। ਜ਼ਿਕਰਯੋਗ ਹੈ ਕਿ ਅੱਜ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਭਰ ਵਿੱਚ 450 ਕਰੋੜ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਲੋਕ ਅਰਪਣ ਕੀਤਾ ਗਿਆ।
ਇਸ ਮੌਕੇ
ਤੇ 20 ਕਰੋੜ ਦੇ ਜੰਗ-ਏ-ਆਜ਼ਾਦੀ ਸਮਾਰਕ ਦੇ ਤੀਜੇ ਪੜਾਅ ਨੂੰ ਲੋਕ ਅਰਪਣ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਭਾਰਤੀ ਆਜ਼ਾਦੀ ਅੰਦੋਲਨ ਦੇ ਮਹਾਨ ਇਤਿਹਾਸ ਤੋਂ ਜਾਣੂੰ ਕਰਵਾਉਣਾ ਸਮੇਂ ਦੀ ਲੋੜ ਹੈ। ਉਨਾਂ ਕਿਹਾ ਕਿ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਉਜਾਗਰ ਕਰਕੇ ਹੀ ਉਨਾਂ ਨੂੰ ਦੇਸ਼ ਦੀ ਸੇਵਾ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ।   
   ਉਨ
ਾਂ ਨੇ ਅੰਡੇਮਾਨ ਦੀ ਸੈਲੂਲਰ ਜੇਲਵਿੱਚ ਅਪਣੀ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਯਾਤਰਾ ਨੇ ਉਨਾਂ ਨੂੰ ਇਨਾਂ ਮਹਾਨ ਦੇਸ਼ ਭਗਤਾਂ ਦੀ ਯਾਦ ਵਿੱਚ ਸਮਾਰਕ ਉਸਾਰਨ ਲਈ ਪ੍ਰੇਰਿਆ। ਉਨਾਂ ਕਿਹਾ ਕਿ ਇਸ ਸਮਾਰਕ ਦਾ ਪਹਿਲਾ ਤੇ ਦੂਜਾ ਪੜਾਅ 290 ਕਰੋੜ ਦੀ ਲਾਗਤ ਨਾਲ ਪੂਰਾ ਹੋਇਆ ਹੈ।
ਇਸ ਮੌਕੇ ਤੇ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀ ਨੌਜਵਾਨਾਂ ਲਈ ਸ਼ੁਰੂ ਕੀਤੀ ਗਈ ਅਪਣੀਆਂ ਜੜਾਂ ਨਾਲ ਜੁੜੋਮੁਹਿੰਮ ਦੀ ਗੱਲ ਕਰਦਿਆਂ ਕਿਹਾ ਕਿ ਇਸ ਦਾ ਮੁੱਖ ਮੰਤਵ ਪੰਜਾਬ ਬਾਰੇ ਵਿਦੇਸ਼ਾਂ ਵਿੱਚ ਬੈਠੇ ਕੁਝ ਲੋਕਾਂ ਵਲੋਂ ਅਪਣੇ ਸੌੜੇ ਹਿੱਤਾਂ ਲਈ ਫੈਲਾਏ ਜਾ ਰਹੇ ਭਰਮ ਨੂੰ ਦੂਰ ਕਰਨਾ ਹੈ। ਉਨਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਜੰਗ-ਏ-ਆਜ਼ਾਦੀ ਸਮਾਰਕ , ਵਿਰਾਸਤ--ਖਾਲਸਾ, ਪਾਰਟੀਸ਼ੀਅਨ ਮਿਊਜ਼ੀਅਮ ਅੰਮ੍ਰਿਤਸਰ ਅਤੇ ਹੋਰ ਥਾਵਾਂ ਤੇ ਆ ਕੇ ਆਪਣੇ ਮਹਾਨ ਵਿਰਸੇ ਬਾਰੇ ਜਾਣਕਾਰੀ ਲੈਣੀ ਚਾਹੀਦੀ ਹੈ।
   ਉਨ
ਾਂ ਨੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜੰਗ-ਏ-ਆਜ਼ਾਦੀ ਸਮਾਰਕ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਦੇਸ਼ ਦੇ ਇਸ ਮਹਾਨ ਵਿਰਸੇ ਬਾਰੇ ਜਾਣਕਾਰੀ ਮਿਲ ਸਕੇ।
  ਇਸ ਤੋਂ ਪਹਿਲਾਂ ਅਪਣੇ ਸੰਬੋਧਨ ਵਿੱਚ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੇ ਮੁਖੀ ਡਾ.ਬਰਜਿੰਦਰ
ਸਿੰਘ ਹਮਦਰਦ ਨੇ ਇਸ ਸਮਾਰਕ ਨੂੰ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਦੀ ਵਕਾਲਤ ਕਰਦਿਆਂ ਇਸ ਵੱਕਾਰੀ ਸਮਾਰਕ ਨੂੰ ਬਣਾਉਣ ਦੀ ਯਾਤਰਾ ਬਾਰੇ ਦੱਸਿਆ। ਉਨਾਂ ਕਿਹਾ ਕਿ ਹੁਣ ਤੱਕ 6.50 ਲੱਖ ਲੋਕ ਇਸ ਸਮਾਰਕ ਵਿੱਚ ਆ ਚੁੱਕੇ ਹਨ।
  ਇਸ ਮੌਕੇ
ਤੇ ਸ੍ਰ.ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਲੋਂ ਇਸ ਸਮਾਰਕ ਨੂੰ ਮੁਕੰਮਲ ਕਰਨ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨਾਂ ਦਾ ਧੰਨਵਾਦ ਕੀਤਾ ।
  ਇਸ ਮੌਕੇ
ਤੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਮਾਰਕਫ਼ੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ,

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.