ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਗੁਰੂ ਸਾਹਿਬ ਦੀ ਯਾਦਗਾਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਇਮਾਰਤ ਨੂੰ ਸ੍ਰੋਮਣੀ ਕਮੇਟੀ ਦੇ ਹਵਾਲੇ ਕਰੇ : ਪ੍ਰੋ. ਬਡੂੰਗਰ
ਗੁਰੂ ਸਾਹਿਬ ਦੀ ਯਾਦਗਾਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਇਮਾਰਤ ਨੂੰ ਸ੍ਰੋਮਣੀ ਕਮੇਟੀ ਦੇ ਹਵਾਲੇ ਕਰੇ : ਪ੍ਰੋ. ਬਡੂੰਗਰ
Page Visitors: 2303

ਗੁਰੂ ਸਾਹਿਬ ਦੀ ਯਾਦਗਾਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਇਮਾਰਤ ਨੂੰ ਸ੍ਰੋਮਣੀ ਕਮੇਟੀ ਦੇ ਹਵਾਲੇ ਕਰੇ : ਪ੍ਰੋ. ਬਡੂੰਗਰ
By : ਜੀ ਐਸ ਪੰਨੂ
Saturday, Aug 17, 2019 09:39 PM

                           ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ।  

''ਮਾਮਲਾ ਨੌਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦਾ ਬਸੀ ਜੇਲ 'ਚ ਕੈਦ ਰਹਿਣ ਦਾ''
ਪਟਿਆਲਾ 17 ਅਗਸਤ 2019 (ਜੀ ਐੱਸ ਪੰਨੂ):  
  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹੁਣ ਜਦੋਂ ਇਤਿਹਾਸਕ ਤੋਰ ਤੇ ਸਾਬਤ ਹੋ ਚੁੱਕਿਆ ਹੈ ਕਿ ਸਿੱਖਾਂ ਦੇ ਨੌਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ 4 ਮਹੀਨੇ ਦੇ ਕਰੀਬ ਸਮੇਂ ਦੀ ਜ਼ਾਬਰ ਤੇ ਜ਼ਾਲਮ ਮੁਗਲ ਹਕੂਮਤ ਵਲੋਂ ਦਿਲੀ ਜਾਣ ਸਮੇਂ ਗ੍ਰਿਫਤਾਰ ਕਰਕੇ ਬਸੀ ਪਠਾਣਾ ਦੀ ਜੇਲ ਵਿੱਚ ਕੈਦ (ਨਜ਼ਰਬੰਦ) ਰੱਖੇ ਗਏ ਸਨ,  ਉਸ ਸਮੇਂ ਗੁਰੂ ਸਾਹਿਬ ਦੇ ਸੇਵਕ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਸਨ। ਇਸ ਲਈ ਪੰਜਾਬ ਸਰਕਾਰ ਨੂੰ ਇਸ ਸਿੱਖ ਇਤਿਹਾਸ ਨਾਲ ਜੁੜੀ ਇਮਾਰਤ ਨੂੰ ਸ੍ਰੋਮਣੀ ਕਮੇਟੀ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ, ਤਾਂ ਜੋ ਬਸੀ ਪਠਾਣਾ ਵਿਖੇ ਗੁਰੂ ਸਾਹਿਬ ਜੀ ਦੀ ਯਾਦ ਵਿਚ ਯੋਗ ਯਾਦਗਾਰ ਸਥਾਪਤ ਕੀਤੀ ਜਾ ਸਕੇ। ਪ੍ਰੋ. ਬਡੂੰਗਰ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਵੱਲੋਂ ਇਸ ਸਚਾਈ ਨੂੰ ਉਘਾੜਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ  ਨੇ ਇਤਿਹਾਸਕ ਤੱਥਾਂ ਨੂੰ ਉਭਾਰਿਆ ਹੈ ਤੇ ਇਸ ਦੇ ਨਾਲ ਹੀ ਲੰਮੇਂ ਸਮੇਂ ਤੋਂ ਇਲਾਕੇ ਦੀ ਸੰਗਤ ਵਲੋਂ ਇਹ ਮੰਗ ਉਠਦੀ ਰਹੀ ਹੈ ਕਿ ਇਸ ਸਿੱਖ ਇਤਿਹਾਸ ਨਾਲ ਸਬੰਧ ਰੱਖਣ ਵਾਲੀ ਜ਼ੇਲ ਵਿਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ਤੇ ਗੁਰੂਦੁਆਰਾ ਸਾਹਿਬ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਸਚਾਈ ਨੂੰ ਉਘਾੜਨ ਵਾਲੇ ਸ. ਬੀਰਦਵਿੰਦਰ ਸਿੰਘ ਵਲੋਂ ਇਤਿਹਾਸਕ ਤੱਥਾਂ ਦੇ ਵੇਰਵੇ ਤਹਿਤ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਮੰਗ ਕੀਤੀ ਗਈ ਸੀ ਕਿ ਇਸ ਸਥਾਨ ਤੇ ਗੁਰਦੁਆਰਾ ਸਾਹਿਬ ਦਾ ਨਿਰਮਾਣ ਕੀਤਾ ਜਾਵੇ, ਕਿਉਂਕਿ
ਇਸ ਜੇਲ ਦਾ ਪੰਜਾਬ ਸਰਕਾਰ ਵਲੋਂ ਨਵੀਨੀਕਰਨ ਕਰਕੇ ਜ਼ਿਲਾ ਜ਼ੇਲ ਬਣਾਉਣ ਦੀ ਤਜ਼ਵੀਜ਼ ਤਿਆਰ ਕੀਤੀ ਗਈ ਹੈ
ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਵੱਲੋ ਤਿੰਨ ਸਕਾਲਰਾਂ ਰਾਜਵਿੰਦਰ ਸਿੰਘ, ਬੀਬੀ ਸਿਮਰਨਜੀਤ ਕੌਰ ਅਤੇ ਬੀਬੀ ਗੁਰਮੀਤ ਕੌਰ ਨੇ ਗੁਰਦੁਆਰਾ ਫਤਿਹਗੜ ਸਾਹਿਬ ਵਿਖੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨਾਲ ਮੁਲਾਕਾਤ  ਕਰਕੇ ਇਤਿਹਾਸਕ ਤੱਥਾਂ ਦੀ ਜਾਣਕਾਰੀ ਸਾਂਝੀ ਕੀਤੀ। ਜਦਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਤੇ ਸੁਹਿਰਦ ਹੋ ਚੁੱਕੀ ਹੈ ਕਿਉਂÎਕਿ ਇਸ ਸਬੰਧੀ ਇਕ ਪੱਤਰ ਪੰਜਾਬ ਸਰਕਾਰ ਨੇ ਬੀਰਦਵਿੰਦਰ ਸਿੰਘ ਨੂੰ ਭੇਜਿਆ ਹੈ ਜਿਸ ਤਹਿਤ ਪੰਜਾਬ ਸਰਕਾਰ ਦੇ ਪੁਰਾਤਤਵ ਵਿਭਾਗ ਵਲੋਂ ਵੀ ਤਿੰਨ ਮੈਬਰੀ ਕਮੇਟੀ ਦਾ ਗਠਨ ਕਰਿਆ  ਹੈ।  

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.