ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣਾ ਨਰਿੰਦਰ ਮੋਦੀ ਦੀ ਬਹੁਤ ਵੱਡੀ ਗਲਤੀ : ਇਮਰਾਨ
ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣਾ ਨਰਿੰਦਰ ਮੋਦੀ ਦੀ ਬਹੁਤ ਵੱਡੀ ਗਲਤੀ : ਇਮਰਾਨ
Page Visitors: 2318

ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣਾ ਨਰਿੰਦਰ ਮੋਦੀ ਦੀ ਬਹੁਤ ਵੱਡੀ ਗਲਤੀ : ਇਮਰਾਨਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣਾ ਨਰਿੰਦਰ ਮੋਦੀ ਦੀ ਬਹੁਤ ਵੱਡੀ ਗਲਤੀ : ਇਮਰਾਨ

August 26
21:33 2019

ਇਸਲਾਮਾਬਾਦ, 26 ਅਗਸਤ (ਪੰਜਾਬ ਮੇਲ) – ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਣ ਤੋਂ ਬਾਅਦ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾਇਆ ਹੋਇਆ ਹੈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਭਾਰਤ ਨੂੰ ਪ੍ਰਮਾਣੂੰ ਹਮਲੇ ਦੀ ਗਿੱਦੜ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਪ੍ਰਮਾਣੂੰ ਹਥਿਆਰਾਂ ਨਾਲ ਪੂਰੀ ਤਰ੍ਹਾਂ ਲੈਸ ਹਨ ਅਤੇ ਜੇਕਰ ਜੰਗ ਹੁੰਦੀ ਹੈ ਤਾਂ ਇਸ ਦਾ ਅਸਰ ਪੂਰੀ ਦੁਨੀਆ ‘ਤੇ ਹੋਵੇਗਾ।
ਇਸ ਤੋਂ ਇਲਾਵਾ ਇਮਰਾਨ ਖਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣਾ ਨਰਿੰਦਰ ਮੋਦੀ ਦੀ ਬਹੁਤ ਵੱਡੀ ਗਲਤੀ ਹੈ। ਉਨ੍ਹਾਂ ਕਿਹਾ ਕਿ ਉਹ ਕਸ਼ਮੀਰ ਲਈ ਕਿਸੇ ਵੀ ਹੱਦ ਤੱਕ ਜਾਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ‘ਤੇ ਪਾਕਿ ਫੌਜ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਅਤੇ ਜੰਮੂ-ਕਸ਼ਮੀਰ ਮਾਮਲੇ ‘ਤੇ ਟਰੰਪ ਨੂੰ ਖਰੀਆਂ-ਖਰੀਆਂ ਸੁਣਾਈਆਂ ਤੇ ਕਿਹਾ ਕਿ ਇਹ ਭਾਰਤ ਅਤੇ ਪਾਕਿ ਦਾ ਆਪਸੀ ਮਸਲਾ ਹੈ ਅਤੇ ਇਸ ਵਿਚ ਕਿਸੇ ਹੋਰ ਦੇਸ਼ ਨੂੰ ਅਸੀਂ ਦਖਲ ਨਹੀਂ ਦੇਣ ਦਿਆਂਗੇ। ਭਾਰਤ ਅਤੇ ਪਾਕਿਸਤਾਨ ਇਸ ਨੂੰ ਖੁਦ ਹੀ ਸੁਲਝਾ ਲੈਣਗੇ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.