ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਪੰਜਾਬ ’ਚ 3 ਦਿਨ ਭਾਰੀ ਮੀਂਹ ਦੀ ਚਿਤਾਵਨੀ
ਪੰਜਾਬ ’ਚ 3 ਦਿਨ ਭਾਰੀ ਮੀਂਹ ਦੀ ਚਿਤਾਵਨੀ
Page Visitors: 2302

ਪੰਜਾਬ ’ਚ 3 ਦਿਨ ਭਾਰੀ ਮੀਂਹ ਦੀ ਚਿਤਾਵਨੀਪੰਜਾਬ ’ਚ 3 ਦਿਨ ਭਾਰੀ ਮੀਂਹ ਦੀ ਚਿਤਾਵਨੀ

August 26
17:24 2019

ਚੰਡੀਗਡ਼੍ਹ, 26 ਅਗਸਤ (ਪੰਜਾਬ ਮੇਲ)-ਪੰਜਾਬ ’ਚ ਪਿਛਲੇ ਕੁੱਝ ਦਿਨਾਂ ਦੌਰਾਨ ਭਾਰੀ ਮੀਂਹ ਨਾਲ ਕਈ ਜ਼ਿਲ੍ਹਿਆਂ ’ਚ ਪੈਦਾ ਹੋਈ ਹਡ਼੍ਹ ਦੀ ਸਥਿਤੀ ਤੋਂ ਲੋਕ ਹਾਲੇ ਨਿਕਲ ਵੀ ਨਹੀਂ ਸਕੇ ਕਿ ਰਾਜ ’ਚ ਇੱਕ ਵਾਰ ਫਿਰ 3 ਦਿਨ ਖਤਰੇ ਦੇ ਬੱਦਲਾਂ ਦੀ ਚਿਤਾਵਨੀ ਆਈ ਹੈ। ਮੌਸਮ ਵਿਭਾਗ ਵੱਲੋਂ ਲਾਏ ਗਏ ਅਨੁਮਾਨ ਅਨੁਸਾਰ 29, 30 ਅਤੇ 31 ਅਗਸਤ ਨੂੰ ਪੰਜਾਬ ’ਚ 3 ਦਿਨ ਭਾਰੀ ਮੀਂਹ ਪੈ ਸਕਦਾ ਹੈ। 30 ਅਤੇ 31 ਨੂੰ ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਦਾ ਅਲਰਟ ਵਿਭਾਗ ਨੇ ਜਾਰੀ ਕੀਤਾ ਹੈ। ਇਸ ਸੰਬੰਧ ’ਚ ਰਾਜ ਸਰਕਾਰ ਦੇ ਅਧਿਕਾਰੀਆਂ ਨੂੰ ਮੌਸਮ ਵਿਭਾਗ ਵੱਲੋਂ ਜਾਣਕਾਰੀ ਮਿਲਣ ਤੋਂ ਬਾਅਦ ਹਡ਼੍ਹ ਦੀ ਸਥਿਤੀ ਤੋਂ ਬਚਣ ਲਈ ਜਿੱਥੇ ਪਹਿਲਾਂ ਆਏ ਹਡ਼੍ਹ ਦੇ ਰਾਹਤ ਕੰਮਾਂ ’ਚ ਤੇਜ਼ੀ ਲਿਆਂਦੀ ਗਈ ਹੈ ਉਥੇ ਹੀ ਆਉਣ ਵਾਲੇ ਦਿਨਾਂ ਦੇ ਹਲਾਤਾਂ ਦੇ ਮੁਕਾਬਲੇ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.