ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਹਾਈਕੋਰਟ ਵੱਲੋਂ ਡੇਰਾ ਮੁਖੀ ਦੀ ਪੈਰੋਲ ਪਟੀਸ਼ਨ ਖਾਰਜ
ਹਾਈਕੋਰਟ ਵੱਲੋਂ ਡੇਰਾ ਮੁਖੀ ਦੀ ਪੈਰੋਲ ਪਟੀਸ਼ਨ ਖਾਰਜ
Page Visitors: 2317

ਹਾਈਕੋਰਟ ਵੱਲੋਂ ਡੇਰਾ ਮੁਖੀ ਦੀ ਪੈਰੋਲ ਪਟੀਸ਼ਨ ਖਾਰਜਹਾਈਕੋਰਟ ਵੱਲੋਂ ਡੇਰਾ ਮੁਖੀ ਦੀ ਪੈਰੋਲ ਪਟੀਸ਼ਨ ਖਾਰਜ

August 29
13:48 2019

ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)-ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪਤਨੀ ਵੱਲੋਂ ਦਾਇਰ ਕੀਤੀ ਗਈ ਪੈਰੋਲ ਪਟੀਸ਼ਨ ਬੁੱਧਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਡੇਰਾ ਮੁਖੀ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।
ਜਾਣਕਾਰੀ ਅਨੁਸਾਰ ਹਰਜੀਤ ਕੌਰ ਵੱਲੋਂ ਡੇਰਾ ਮੁਖੀ ਦੀ ਤਿੰਨ ਹਫ਼ਤਿਆਂ ਦੀ ਪੈਰੋਲ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਗਈ ਸੀ। ਉਸ ਵੱਲੋਂ ਡੇਰਾ ਮੁਖੀ ਦੀ ਬਿਮਾਰ ਮਾਂ ਨਸੀਬ ਕੌਰ (83) ਦੀ ਸਾਂਭ-ਸੰਭਾਲ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ। ਬੀਤੀ 9 ਅਗਸਤ ਨੂੰ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਸੁਨੀਲ ਸਾਂਗਵਾਨ ਨੇ ਸਿਰਸਾ ਦੇ ਡਿਪਟੀ ਕਮਿਸ਼ਨਰ ਦੀ ਰਿਪੋਰਟ ਦੇ ਆਧਾਰ ’ਤੇ ਇਸ ਪਟੀਸ਼ਨ ਨੂੰ ਅਯੋਗ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ। ਡੀਸੀ ਦੀ ਰਿਪੋਰਟ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਤੇ ਡਾਕਟਰਾਂ ਦੀ ਟੀਮ ਵਲੋਂ ਨਸੀਬ ਕੌਰ ਦੀ ਸਿਹਤ ਜਾਂਚ ਕਰਨ ਮਗਰੋਂ ਦਿੱਤੀ ਗਈ ਰਾਇ ਦੇ ਆਧਾਰ ’ਤੇ ਤਿਆਰ ਕੀਤੀ ਗਈ ਸੀ।
ਜੇਲ੍ਹ ਸੁਪਰਡੈਂਟ ਵੱਲੋਂ ਪਟੀਸ਼ਨ ਅਯੋਗ ਕਰਾਰ ਦਿੱਤੇ ਜਾਣ ਮਗਰੋਂ ਹਰਜੀਤ ਕੌਰ ਨੇ ਹਾਈ ਕੋਰਟ ਵਿਚ ਪਹੁੰਚ ਕੀਤੀ ਸੀ। ਹਾਈ ਕੋਰਟ ਦੇ ਜੱਜ ਜਸਟਿਸ ਰਾਜੀਵ ਨਾਰਾਇਣ ਰੈਣਾ ਨੇ ਬੁੱਧਵਾਰ ਇਹ ਪਟੀਸ਼ਨ ‘‘ਵਾਪਸ ਲਈ ਕਹਿ ਕੇ ਖ਼ਾਰਜ ਕਰ ਦਿੱਤੀ’’।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.