ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਅਮਨ ਅਰੋੜਾ ਨੇ ਸਪੀਕਰ ਵਿਧਾਨ ਸਭਾ ਨੂੰ ਡੀ.ਜੀ.ਪੀ ਪ੍ਰਬੋਧ ਕੁਮਾਰ ਖਿਲਾਫ ਸੌਂਪਿਆ ਵਿਸ਼ੇਸ਼ ਅਧਿਕਾਰ ਹਨਨ ਅਤੇ ਮਾਣਹਾਨੀ ਪ੍ਰਸਤਾਵ
ਅਮਨ ਅਰੋੜਾ ਨੇ ਸਪੀਕਰ ਵਿਧਾਨ ਸਭਾ ਨੂੰ ਡੀ.ਜੀ.ਪੀ ਪ੍ਰਬੋਧ ਕੁਮਾਰ ਖਿਲਾਫ ਸੌਂਪਿਆ ਵਿਸ਼ੇਸ਼ ਅਧਿਕਾਰ ਹਨਨ ਅਤੇ ਮਾਣਹਾਨੀ ਪ੍ਰਸਤਾਵ
Page Visitors: 2325

ਅਮਨ ਅਰੋੜਾ ਨੇ ਸਪੀਕਰ ਵਿਧਾਨ ਸਭਾ ਨੂੰ ਡੀ.ਜੀ.ਪੀ ਪ੍ਰਬੋਧ ਕੁਮਾਰ ਖਿਲਾਫ ਸੌਂਪਿਆ ਵਿਸ਼ੇਸ਼ ਅਧਿਕਾਰ ਹਨਨ ਅਤੇ ਮਾਣਹਾਨੀ ਪ੍ਰਸਤਾਵ
ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਇਨਸਾਫ ਲਈ ਸੰਗਰਸ਼ ਕਰਦੇ ਰਹਿਣ ਦੀ ਆਪਣੀ ਵਚਨਬੱਧਤਾ ਦੁਹਰਾਈ
By : ਬਾਬੂਸ਼ਾਹੀ ਬਿਊਰੋ
Thursday, Sep 05, 2019 07:52 PM
ਚੰਡੀਗੜ੍ਹ 3 ਸਤੰਬਰ 2019 - ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲ ਕੇ ਪੰਜਾਬ ਦੇ ਡੀ.ਜੀ.ਪੀ ਪ੍ਰਬੋਧ ਕੁਮਾਰ, ਡਾਇਰੈਕਟਰ ਬਿਊਰੋ ਆਫ ਇਨਵੇਸਟੀਗੇਸ਼ਨ ਖਿਲਾਫ ਪੰਜਾਬ ਵਿਧਾਨ ਸਭਾ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦੇ ਹਨਨ ਅਤੇ ਮਾਣਹਾਨੀ ਕਰਨ ਖਿਲਾਫ 'ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ' ਦੇ ਚੈਪਟਰ 21 ਦੀ ਧਾਰਾ 262 ਦੇ ਤਹਿਤ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਆਪਣੇ ਪੱਤਰ ਵਿਚ ਅਰੋੜਾ ਨੇ ਕਿਹਾ ਕਿ 28 ਅਗਸਤ 2018 ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਕਰਨ ਲਈ ਸੱਦੇ ਗਏ ਵਿਸ਼ੇਸ਼ ਸੈਸ਼ਨ ਦੌਰਾਨ, ਪੰਜਾਬ ਵਿਧਾਨ ਸਭਾ ਨੇ ਸਰਬ ਸੰਮਤੀ ਨਾਲ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸੰਬੰਧਿਤ ਤਿੰਨੇ ਕੇਸਾਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਵਾਪਰੇ ਗੋਲੀਕਾਂਡ ਨਾਲ ਸੰਬੰਧਿਤ ਸਾਰੇ ਕੇਸਾਂ ਨੂੰ ਸੀ.ਬੀ.ਆਈ ਤੋਂ ਵਾਪਿਸ ਲੈਣ ਦੇ ਮਤੇ ਪਾਸ ਕੀਤੇ ਗਏ ਸਨ ਪਰ 29 ਜੁਲਾਈ 2019 ਨੂੰ ਸ਼੍ਰੀ ਪ੍ਰਬੋਧ ਕੁਮਾਰ ਵੱਲੋਂ ਸੀ.ਬੀ.ਆਈ ਨੂੰ ਪੱਤਰ ਲਿਖ ਕੇ ਕੁਝ ਨਵੇਂ ਤੱਥਾਂ ਦੀ ਦੋਬਾਰਾ ਨਵੇਂ ਸਿਰਿਓਂ ਜਾਂਚ ਕਰਨ ਲਈ ਲਿਖਿਆ ਗਿਆ ਜੋ ਕਿ ਪੰਜਾਬ ਵਿਧਾਨ ਸਭਾ ਸਦਨ ਦੇ ਵਿਸ਼ੇਸ਼ ਅਧਿਕਾਰ ਹਨਨ ਅਤੇ ਮਾਣਹਾਨੀ ਦਾ ਅਤਿ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਬਣਦਾ ਹੈਂ, ਜਿਸ ਲਈ ਸ਼੍ਰੀ ਪ੍ਰਬੋਧ ਕੁਮਾਰ ਖਿਲਾਫ ਬਣਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਸ਼੍ਰੀ ਅਰੋੜਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਵਿਚ ਮਾਰੇ ਗਏ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਜਾਗਦੀ ਆਸ ਨਾਲ ਸੰਘਰਸ਼ ਕਰਦੇ ਰਹਿਣ ਦੀ ਆਪਣੀ ਵਚਨਬੱਧਤਾ ਮੁੜ ਦੁਹਰਾਈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.