ਕੈਟੇਗਰੀ

ਤੁਹਾਡੀ ਰਾਇ



ਕਵਿਤਾਵਾਂ
* - ਜੀਵਨ !! - *
* - ਜੀਵਨ !! - *
Page Visitors: 2440

*  -  ਜੀਵਨ !!  -  *
ਫਿਕਰਾਂ ਵਿੱਚ ਨਾ ਐਵੇਂ ਸਮਾਂ ਲੰਘਾਇਆ ਕਰ ,
ਜੱਗ ਨੂੰ ਤੱਕਕੇ ਥੋੜਾ ਜਿਹਾ ਮੁਸਕਾਇਆ ਕਰ ।

ਜੇਕਰ ਰਾਤੀਂ ਗੂੜੀ ਨੀਂਦਰ ਚਾਹੁੰਨਾ ਏਂ ,
ਦਿਨ ਸੱਜਣਾ ਸੁਕਿਰਤ ਦੀ ਭੇਟ ਚੜ੍ਹਾਇਆ ਕਰ ।

ਹੋਰਾਂ ਤੋਂ ਜੇ ਝਾਕ ਹੈ ਮਿੱਠਿਆਂ ਬਚਨਾਂ ਦੀ,
ਦੁਨੀਆਂ ਨੂੰ ਵੀ ਮਿੱਠੇ ਬਚਨ ਸੁਣਾਇਆ ਕਰ ।

ਜੇਕਰ ਸੱਜਣਾ ਭਲਾ ਆਪਦਾ ਮੰਗਦਾ ਏਂ,
ਆਪਣੇ ਹੱਥੀਂ ਵੀ ਕੋਈ ਭਲਾ ਕਮਾਇਆ ਕਰ ।

ਮਾਣਸ ਦਾ ਰਤ ਪੀਣ ਬਰਾਬਰ ਹੁੰਦਾ ਹੈ,
ਹੱਕ ਪਰਾਇਆ ਭੁੱਲਕੇ ਵੀ ਨਾ ਖਾਇਆ ਕਰ ।

ਬੱਧਾ-ਰੁੱਧਾ ਜੇ ਕੁਝ ਚੰਗਾ ਕਰ ਬੈਠਾਂ,
ਜਣੇ-ਖਣੇ ਕੋਲ ਐਵੇਂ ਨਾ ਜਿਤਲਾਇਆ ਕਰ ।

ਆਪਣਾ ਹੀ ਘਰ ਫੂਕ ਤਮਾਸ਼ਾ ਦੇਖੀਦਾ,
ਪਰ-ਉਪਕਾਰ ਦੇ ਬਦਲੇ ਨਾ ਕੁਝ ਚਾਹਿਆ ਕਰ ।

ਅੱਖਾਂ ਮੀਚ ਭਰੋਸਾ ਕਰ ਪਛਤਾਵਣ ਤੋਂ,
ਚਿਹਰੇ ਪਿਛਲੇ ਚਿਹਰੇ ਨੂੰ ਅਜਮਾਇਆ ਕਰ ।

ਜਿੰਦਗੀ ਜੀਣ ਦਾ ਮਤਲਬ ਬਹਿਕੇ ਸਮਝ ਲਵੀਂ,
ਜੀਵਨ ਜੀਣ ਤੋਂ ਪਹਿਲਾਂ ਨਾ ਮਰ ਜਾਇਆ ਕਰ ।

ਡਾ ਗੁਰਮੀਤ ਸਿੰਘ ਬਰਸਾਲ (ਕੈਲੇਫੋਰਨੀਆਂ)
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.