ਕੈਟੇਗਰੀ

ਤੁਹਾਡੀ ਰਾਇ



ਕਵਿਤਾਵਾਂ
< !!ਗੰਗੂ !! >
< !!ਗੰਗੂ !! >
Page Visitors: 2573

<       !!ਗੰਗੂ !!       >

‘ਗੰਗੂ’ ਕੋਈ ਇਨਸਾਨ ਨਹੀਂ ਹੁੰਦਾ,
‘ਗੰਗੂ’ ਤਾਂ ਇਕ ਸੋਚ ਹੁੰਦੀ ਹੈ ।
ਅਕ੍ਰਿਤਘਣਾਂ ਦੇ ਲੋਭੀ ਮਨ ਦੀ,
ਸਭ ਤੋਂ ਗੰਦੀ ਲੋਚ ਹੁੰਦੀ ਹੈ ।

ਇਸ ਧਰਤੀ ਦੇ ਹਰ ਖਿੱਤੇ ਤੇ,
ਲੱਖਾਂ ਹੀ ਅੱਜ ‘ਗੰਗੂ’ ਵਸਦੇ ।
ਜਿਹਨਾਂ ਕਾਰਣ ਖਲਕਤ ਇੱਥੇ,
ਹਰ ਪੱਧਰ ਤੇ ਨੋਚ ਹੁੰਦੀ ਹੈ ।

ਲਾਲਚ ਦੇ ਵਿੱਚ ਅੰਨ੍ਹਾਂ ਹੋਕੇ,
ਬੰਦਾ ਜਦ ‘ਗੰਗੂ’ ਬਣ ਜਾਂਦਾ ।
ਦੇਰ-ਸਵੇਰੇ ਆਖਿਰ ਨੂੰ ਤਾਂ,
ਪੱਟੀ ਉਸਦੀ ਪੋਚ ਹੁੰਦੀ ਹੈ ।

ਦੁਸ਼ਮਣ ਲੱਖ ਜਮਾਨਾ ਹੋਵੇ,
ਪੂਰੀ ਕੌਮ ਨਾ ‘ਗੰਗੂ’ ਹੁੰਦੀ ।
ਜੇਕਰ ਏਦਾਂ ਜਾਪੇ ਤਾਂ ਫਿਰ,
ਮਨ ਦੇ ਪੈਰੀਂ ਮੋਚ ਹੁੰਦੀ ਹੈ ।

ਸਭ ਦੇ ਨਾਲੋਂ ਗਿਰੀ ਘਨਾਉਣੀ,
‘ਗੰਗੂ’ ਤਾਂ ਹੁਣ ਗਾਲ਼ ਬਣ ਗਈ ।
ਮਨ ਵਿੱਚ ‘ਗੰਗੂ’ ਜੇ ਵੜ ਜਾਵੇ,
ਫਿਰ ਨਾ ਇੱਜਤ ਬੋਚ ਹੁੰਦੀ ਹੈ ।

ਅੰਦਰ ‘ਗੰਗੂ’ ਪਾਲ਼ ਆਪਦੇ,
ਬਾਹਰਲੇ ਨਾਲ਼ ਲੜਨਾ ਚਾਹੇ ।
ਤਾਹੀਓਂ ‘ਗੰਗੂਬਾਦ’ ਤੇ ਭੋਰਾ,
ਅਉਂਦੀ ਨਹੀਂ ਖਰੋਚ ਹੁੰਦੀ ਹੈ ।


ਗੁਰਮੀਤ ਸਿੰਘ ‘ਬਰਸਾਲ’ (ਕੈਲੇਫੋਰਨੀਆਂ)
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.