ਕੈਟੇਗਰੀ

ਤੁਹਾਡੀ ਰਾਇ



ਅਵਤਾਰ ਸਿੰਘ ਮਿਸ਼ਨਰੀ
*ਨਵੇਂ ਸਾਲ ਤੇ ਸਾਨੂੰ ਕੁਝ ਕਰਨ ਅਤੇ ਹਰਨ ਦੀ ਲੋੜ!*
*ਨਵੇਂ ਸਾਲ ਤੇ ਸਾਨੂੰ ਕੁਝ ਕਰਨ ਅਤੇ ਹਰਨ ਦੀ ਲੋੜ!*
Page Visitors: 2747

*ਨਵੇਂ ਸਾਲ ਤੇ ਸਾਨੂੰ ਕੁਝ ਕਰਨ ਅਤੇ ਹਰਨ ਦੀ ਲੋੜ!*
*ਅਵਤਾਰ ਸਿੰਘ ਮਿਸ਼ਨਰੀ **(5104325827)*
*(ਇਸ ਲੇਖ ਵਿੱਚ ਕਰਨ ਤੋਂ ਭਾਵ ਯਤਨਸ਼ੀਲ ਹੋਣਾ ਅਤੇ ਹਰਨ ਤੋਂ ਤਿਆਗਣਾ ਹੈ)*
$  ਆਓ ਨਵੇਂ ਸਾਲ ਤੇ ਪ੍ਰਣ ਕਰੀਏ ਕਿ ਅਸੀਂ ਔਗੁਣਾਂ ਦਾ ਤਿਆਗ ਕਰਕੇ ਸ਼ੁਭ ਗੁਣ ਧਾਰਨ ਕਰਾਂਗੇ।
§  ਧਰਮ ਦੀ ਕਿਰਤ ਕਰਦੇ ਹੋਏ ਵੰਡ ਛਕਾਂਗੇ ਅਤੇ ਅਕਾਲ ਪੁਰਖ ਦਾ ਨਾਮ ਜਪਾਂਗੇ ਭਾਵ ਉਸ ਨੂੰ ਸਦਾ ਯਾਦ ਰੱਖਾਂਗੇ।
§  ਗੁਰਬਾਣੀ ਆਪ ਪੜ੍ਹਦੇ-ਪੜ੍ਹਾਂਦੇ, ਗਾਂਦੇ, ਵਿਚਾਰਦੇ ਅਤੇ ਧਾਰਦੇ ਹੋਏ ਹੋਰਨਾਂ ਨੂੰ ਵੀ ਸਿਖਾਵਾਂਗੇ, ਨਿਰਾ ਸਾਰੀ ਉਮਰ  ਪਾਠੀਆਂ ਤੋਂ ਪਾਠ ਹੀ ਨਹੀਂ ਕਰਾਈ ਜਾਵਾਂਗੇ।
§  ਹਰ ਗੁਰਦੁਆਰੇ ਨਾਲ ਲਾਇਬ੍ਰੇਰੀ, ਸਕੂਲ, ਕਾਲਜ ਆਦਿਕ ਖੋਲਾਂਗੇ ਜਿੱਥੇ ਧਾਰਮਿਕ ਵਿਦਿਆ ਦੇ ਨਾਲ-ਨਾਲ ਦਨਿਆਵੀ ਵਿਦਿਆ ਵੀ ਪ੍ਰਾਪਤ ਕੀਤੀ ਜਾ ਸਕੇ।
§  ਗੁਰਦੁਆਰਿਆਂ, ਧਰਮ-ਅਸਥਾਨਾਂ ਵਿੱਚ ਪੜ੍ਹੇ ਲਿਖੇ ਯੋਗ ਪ੍ਰਚਾਰਕਾਂ ਅਤੇ ਰਾਗੀ ਗ੍ਰੰਥੀਆਂ ਨੂੰ ਭਰਤੀ ਕਰਾਂਗੇ, ਜੋ ਗੁਰੂ ਗ੍ਰੰਥ ਸਾਹਿਬ ਜੀ ਦੀ ਨਿਰੋਲ ਬਾਣੀ, ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਦੇ ਧਾਰਨੀ ਪ੍ਰਚਾਰਕ ਹੋਣ ਅਤੇ ਕਥਾ ਕੀਰਤਨ ਵਿੱਚ ਬ੍ਰਾਹਮਣੀ ਕਥਾ ਕਹਾਣੀਆਂ ਸੁਣਾ-ਸੁਣਾ ਕੇ ਸਿੱਖੀ ਦਾ ਭਗਵਾਕਰਨ ਨਾਂ ਕਰਨ।
§  ਗੁਰੂ-ਪੰਥ ਤੋਂ ਬਗੈਰ, ਕਿਸੇ ਭੇਖੀ ਸਾਧ-ਸੰਤ ਸੰਪ੍ਰਦਾਈ ਨੂੰ, ਮਾਨਤਾ ਨਹੀਂ ਦੇਵਾਂਗੇ ਅਤੇ ਨਾਂ ਹੀ ਆਪਣੇ ਜਾਂ ਆਪਣੇ ਤੋਂ ਵੱਡੀ ਕਿਸੇ ਵੀ ਹਸਤੀ ਦੇ ਨਾਂ ਦੇ ਅੱਗੇ ਜਾਂ
ਪਿਛੇ ਸੰਤ ਸ਼ਬਦ ਵਰਤਾਂਗੇ ਸਗੋਂ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਉਪਨਾਮ ਭਾਈ, ਬਾਬਾ, ਸਿੰਘ ਅਤੇ ਕੌਰ ਸ਼ਬਦਾਂ ਦੀ ਵਰਤੋਂ ਹੀ ਕਰਾਂਗੇ।
§  ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕਿਸੇ ਵੀ ਪੋਥੀ ਜਾਂ ਅਖੌਤੀ ਦਸਮ ਗ੍ਰੰਥ ਆਦਿ ਦਾ ਪ੍ਰਕਾਸ਼ ਨਹੀਂਂ ਕਰਾਂਗੇ ਅਤੇ ਨਾਂ ਹੀ ਕਿਸੇ ਦੋਖੀ ਨੂੰ ਕਰਨ ਦੇਵਾਂਗੇ। (ਯਾਦ ਰਹੇ ਕਿ ਡੇਰੇਦਾਰ ਤੇ ਟਕਸਾਲੀ ਅਜਿਹਾ ਅਨਰਥ ਸ਼ਰੇਆਮ ਕਰ ਰਹੇ ਹਨ)
§  ਸਿੱਖ ਗੁਰਦੁਆਰਿਆਂ ਤੇ ਆਪਣੇ ਘਰਾਂ ਵਿੱਚੋਂ ਕੁੰਭ, ਨਾਰੀਅਲ, ਜੋਤਾਂ, ਮੌਲੀਆਂ, ਹਵਨ ਨੁਮਾਂ ਗੁੱਗਲ ਦੀਆਂ ਧੂਫਾਂ ਅਤੇ ਹਵਨ ਸਮੱਗਰੀਆਂ ਕੱਢਾਂਗੇ। ਗੁਰੂ ਗ੍ਰੰਥ ਸਹਿਬ ਜੀ ਦੇ ਪਾਠ ਨਾਲ ਇਹ ਸਾਰੀ ਬ੍ਰਾਹਮਣੀ ਪੂਜਾ ਸਮੱਗਰੀ ਨਹੀਂ ਰੱਖਾਂਗੇ ਅਤੇ ਨਾਂ ਹੀ ਕਿਸੇ ਨੂੰ ਰੱਖਣ ਦਿਆਂਗੇ।
§  ਮਾਰੂ ਨਸ਼ਿਆਂ ਦਾ ਤਿਆਗ ਕਰਦੇ ਹੋਏ ਜਨਤਾ ਨੂੰ ਇਸ ਬਾਰੇ ਜਾਗਰੂਕ ਕਰਾਂਗੇ ਕਿਉਂਕਿ ਨਸ਼ਿਆਂ ਨਾਲ ਜਿੱਥੇ ਧੰਨ ਬਰਬਾਦ ਹੁੰਦਾ, ਬੇਇਜ਼ਤੀ ਹੁੰਦੀ, ਭਿਆਨਕ ਰੋਗ ਲਗਦੇ ਹਨ ਓਥੇ ਮਤਿ ਵੀ ਮਾਰੀ ਜਾਂਦੀ ਹੈ-
ਜਿਤੁ ਪੀਤੈ ਮਤਿ ਦੂਰਿ ਹੋਏ ਬਰਲੁ ਪਵੈ ਵਿਚਿ ਆਇ॥
 ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ॥
..ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ
॥(੫੫੪)
§  ਔਰਤ ਦਾ ਮਰਦ ਦੇ ਬਰਾਬਰ ਸਨਮਾਨ ਕਰਦੇ ਹੋਏ ਧੀਆਂ ਦੀ ਭਰੂਣ ਹਤਿਆ ਨਹੀਂ ਕਰਾਂਗੇ ਕਿਉਂਕਿ ਇਹ ਮਾਨ ਸਿੱਖ ਧਰਮ ਦੇ ਬਾਨੀ ਬਾਬਾ ਨਾਨਕ ਜੀ ਨੇ ਬਖਸ਼ਦਿਆਂ ਫੁਰਮਾਇਆ-
ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ (੪੭੩)
ਜੇ ਮਰਦ ਗੁਰਬਾਣੀ ਦਾ ਪਾਠ ਕਥਾ ਕੀਰਤਨ, ਗੁਰੂ ਘਰ ਦੀ ਹਰੇਕ ਪ੍ਰਕਾਰ ਸੇਵਾ ਕਰ ਸਕਦਾ ਹੈ ਤਾਂ ਔਰਤ ਵੀ ਇਹ ਸਭ ਕੁਝ ਕਰ ਸਕਦੀ ਹੈ ਪਰ ਸੰਪ੍ਰਦਾਈ ਤੇ
ਕੇਸਾਧਾਰੀ ਬ੍ਰਾਹਮਣੀ ਟੋਲੇ, ਅਜੋਕੇ ਸਿੰਘ ਸਹਿਬਾਨ ਰੂਪੀ ਆਦਿਕ ਅਖੌਤੀ ਆਗੂਆਂ ਨੇ ਬ੍ਰਹਾਮਣਾਂ ਵਾਂਗ ਹੀ ਸਿੱਖ ਔਰਤਾਂ ਤੇ ਵੀ ਅਜਿਹੀ ਮੰਨੂਵਾਦੀ ਪਾਬੰਦੀ ਲਾ ਰੱਖੀ ਹੈ, ਜਿਸ ਨੂੰ ਰਲ ਕੇ ਤੋੜਾਂਗੇ ਕਿਉਂਕਿ ਗੁਰੂ ਅਮਰਦਾਸ ਸਾਹਿਬ ਜੀ ਨੇ ਵੀ ਬੀਬੀਆਂ ਨੂੰ ੫੨ ਪੀਹੜੇ ਬਖਸ਼ੇ ਸਨ।
§  ਸਿੱਖ ਧਰਮ ਦੇ ਦਰਵਾਜੇ ਸਭ ਮਾਈ ਭਾਈ ਲਈ ਖੁਲ੍ਹੇ ਰੱਖਾਂਗੇ ਕਿਉਂਕਿ-
ਸਭੇ ਸਾਂਝੀਵਾਲ ਸਦਾਇਨਿ (੯੭) ਅਤੇ
 ਉਪਦੇਸੁ ਚਹੁ ਵਰਨਾ ਕਉ ਸਾਂਝਾ (੭੪੭) ਹੈ।
§  ਵੱਧ ਤੋਂ ਵੱਧ ਬੋਲੀਆਂ (ਭਾਸ਼ਾਵਾਂ) ਵਿੱਚ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਫਿਲੌਸਫੀ (ਸਿਧਾਂਤ) ਆਦਿਕ ਦਾ ਪ੍ਰਚਾਰ ਬੜੀ ਫਰਾਕ ਦਿਲੀ ਨਾਲ ਕਰਾਂਗੇ।
§  ਇਹ ਸਭ ਗੁਰੂ ਦੀ ਗੋਲਕ ਨਾਲ ਅਤੇ ਸਿੱਖਾਂ ਦੇ ਦਸਵੰਧ ਨਾਲ ਹੋ ਸਕਦਾ ਹੈ। ਅੱਜ ਕੱਲ੍ਹ ਅਖਬਾਰਾਂ, ਰਸਾਲੇ, ਫੇਸ ਬੁੱਕ, ਸੀਡੀਆਂ, ਟੀ.ਵੀ., ਮੂਵੀਆਂ ਅਤੇ ਈਮੇਲ ਇੰਟ੍ਰਨੈੱਟ ਆਦਿਕ ਦਾ ਜੁੱਗ ਹੈ। ਇਸ ਸਭ ਪ੍ਰਕਾਰ ਦੇ ਮੀਡੀਏ ਦੀ ਯੋਗ ਵਰਤੋਂ ਕਰਦੇ ਇਸ ਨੂੰ ਗੁਰਮਤਿ ਦਾ ਪ੍ਰਚਾਰਸਾਧਨ ਸਮਝਾਂਗੇ ਨਾਂ ਕਿ ਬੇਅਦਬੀ।
§  ਕੁਝ ਸਵੇਦਨਸ਼ੀਲ ਮਸਲੇ ਜਿਵੇਂ ਰਾਗ ਮਾਲਾ, ਅਖੌਤੀ ਦਸਮ ਗ੍ਰੰਥ, ਸਿੱਖ ਬੀਬੀਆਂ ਦੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਅਤੇ ਪੰਜਾਂ ਪਿਆਰਿਆਂ ਵਿੱਚ ਲੱਗਨ ਦੀ ਸੇਵਾ, ਗੁਰਦੁਆਰਿਆਂ ਵਿੱਚ ਸਿੱਖ ਰਹਿਤ ਮਰਯਾਦਾ ਅਤੇ ਅਸਲੀ ਨਾਨਕਸ਼ਾਹੀ ਕੈਲੰਡਰ ਲਾਗੂ ਕਰਨਾਂ ਆਦਿਕ ਨੂੰ ਫੌਰਨ ਬੜੀ ਦ੍ਰਿੜਤਾ ਅਤੇ ਸੁਹਿਰਦਤਾ ਨਾਲ, ਨਿਕਟ ਭਵਿੱਖ ਵਿੱਚ ਹੱਲ ਕਰਾਂਗੇ।
§  ਸਰਬਤ ਖਾਲਸਾ ਪ੍ਰੰਪਰਾ ਕਾਇਮ ਕਰਕੇ ਪੜ੍ਹੇ ਲਿਖੇ ਵਿਦਵਾਂਨ ਕਰਨੀ ਤੇ ਕਥਨੀ ਦੇ ਮਾਲਕ ਗੁਰਮੁਖ ਸੂਬਾਅ ਵਾਲੇ ਅਤੇ ਸੁਹਿਰਦ ਵਿਦਵਾਨਾਂ ਦੀ ਸਲਾਹ ਨਾਲ ਫੈਸਲੇ ਕਰਨ ਵਾਲੇ ਸਰਵਪ੍ਰਵਾਨਤ ਜਥੇਦਾਰ ਥਾਪਾਂਗੇ।
§  ਆਏ ਦਿਨ ਸਾਧਾਂ ਸੰਪ੍ਰਦਾਈਆਂ ਦੇ ਦਬਾਅ ਥੱਲੇ ਆ ਕੇ, ਅਖੌਤੀ ਜਥੇਦਾਰਾਂ ਵਲੋਂ, ਪੰਥਕ ਵਿਦਵਾਨਾਂ ਨੂੰ ਪੰਥ ਵਿੱਚੋ ਛੇਕਣਾ ਅਤੇ ਛੇਕਣ ਦੀਆਂ ਧਮਕੀਆਂ ਦੇਣ ਦੀ ਬਜਾਏ ਸਗੋਂ ਵਿਚਾਰ ਗੋਸ਼ਟੀਆਂ ਦਾ ਸਿਲਸਿਲਾ ਚਲਾ ਕੇ, ਵਿਚਾਰ ਵਿਟਾਂਦਰੇ ਅਤੇ ਪ੍ਰੇਮ ਪਿਆਰ ਰਾਹੀਂ ਮਸਲੇ ਹੱਲ ਕਰਾਂਗੇ।
§  ਪੰਥਕ ਅਖ਼ਬਾਰਾਂ, ਰਸਾਲੇ, ਰੇਡੀਓ, ਲਿਖਾਰੀ ਅਤੇ ਜੋ ਅਦਾਰੇ ਗੁਰੂ ਗ੍ਰੰਥ ਸਹਿਬ ਜੀ ਦੀ ਵਿਚਾਰਧਾਰਾ ਅਤੇ ਸਿੱਖ ਰਹਿਤ ਮਰਯਾਦਾ ਦਾ ਡਟ ਕੇ ਪ੍ਰਚਾਰ ਕਰਦੇ ਹਨ, ਉਨ੍ਹਾਂ ਦੀ ਹਰ ਤਰ੍ਹਾਂ ਮਦਦ ਕਰਾਂਗੇ।
§  ਜੋ ਡੇਰੇ ਜਾਂ ਗੁਰਦੁਆਰੇ ਗੁਰੂ-ਪੰਥ ਦੀ ਮਰਯਾਦਾ ਨੂੰ ਨਹੀਂ ਮੰਨਦੇ ਓਥੇ ਜਾਣਾ ਅਤੇ ਖੂਨ ਪਸੀਨੇ ਦੀ ਕੀਤੀ ਕਮਾਈ ਚੋਂ ਭੇਟਾ ਚੜ੍ਹਾਉਣੀ ਬੰਦ ਕਰਾਂਗੇ ਜੋ ਕੌਮੀ ਪੈਸੇ ਦੀ ਦੁਰਵਰਤੋਂ ਕਰਦੇ ਹਨ।
§  ਮਨੁੱਖਤਾ ਦੀਆਂ ਕਾਤਲ, ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਬਲਕਿ ਪੂਰੇ ਭਾਰਤ ਵਿੱਚ ਗਰੀਬਾਂ ਦੇ ਹੱਕ ਮਾਰਨ, ਵੋਟਾਂ ਖਾਤਰ ਸ਼ਰਾਬਾਂ ਆਦਿਕ ਨਸ਼ੇ ਵੰਡਣ, ਬੇਦੋਸ਼ਿਆਂ ਨੂੰ ਕੁੱਟਣ ਤੇ ਜੇਲ੍ਹੀਂ ਸੁੱਟਣ ਵਾਲੀਆਂ ਭ੍ਰਿਸ਼ਟਾਚਾਰ ਨਾਲ ਨਕਾ-ਨਕ ਭਰੀਆਂ ਪਾਰਟੀਆਂ ਨੂੰ ਵੋਟ ਨਹੀਂ ਪਾਵਾਂਗੇ ਜੇ ਅਸੀਂ ਵਿਦੇਸ਼ ਵਿੱਚ ਹਾਂ ਤਾਂ ਵੀ ਆਪਣੇ ਪੰਜਾਬ-ਭਾਰਤ ਰਹਿੰਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਮਿਤਰਾਂ ਨੂੰ ਵੀ ਅਜਿਹੀਆਂ ਪਾਰਟੀਆਂ ਨੂੰ ਵੋਟ ਨਾਂ ਪਾਉਣ ਦੀ ਤਾਗੀਦ ਕਰਾਂਗੇ।
§  ਛੁੱਟੀਆਂ ਜਾਂ ਜਦੋਂ ਵੀ ਵਿਹਲ ਮਿਲੇ ਇਸਾਈ ਮਿਸ਼ਨਰੀਆਂ ਦੀ ਤਰ੍ਹਾਂ ਡੋਰ-ਟੂ-ਡੋਰ, ਹਰੇਕ ਮਾਈ ਭਾਈ ਪ੍ਰਚਾਰ ਕਰੇ ਅਤੇ ਗੁਰਮਤਿ ਸਬੰਧੀ ਵਧੀਆ ਲਿਟ੍ਰੇਚਰ ਵੰਡਿਆ ਜਾਵੇ। ਜੇ ਅਜਿਹਾ ਕਰਦੇ ਹਾਂ ਤਾਂ ਨਵਾਂ ਸਾਲ ਮੁਬਾਰਕ ਤੇ ਭਾਗਾਂਵਾਲਾ ਹੋ ਸਕਦਾ ਹੈ ਵਰਨਾਂ ਰਸਮੀ ਪਾਠ, ਕੀਰਤਨ, ਕਥਾ, ਢਾਡੀ ਦਰਬਾਰਾਂ, ਵੰਨ ਸੁਵੰਨੇ ਲੰਗਰ ਅਤੇ ਡੈਕੋਰੇਸ਼ਨਾਂ ਦਾ ਕੋਈ ਬਹੁਤਾ ਫਾਇਦਾ ਨਹੀਂ ਹੋਣਾ।
§  ਜਿਨ੍ਹਾਂ ਚਿਰ ਗੁਰੂ ਬਾਬਾ ਨਾਨਕ ਸਾਹਿਬ ਅਤੇ ਬਾਕੀ ਭਗਤਾਂ ਸਮੇਤ (ਮਨੁੱਖਤਾ ਦੇ ਸਰਬ ਸਾਂਝੇ ਧਰਮ ਗ੍ਰੰਥ ਗੁਰੂ ਗ੍ਰੰਥ ਸਾਹਬਿ) ਦੀ ਸੱਚੀ ਸੁੱਚੀ ਤੇ ਵਿਗਿਆਨਕ ਵਿਚਾਰਧਾਰਾ ਨੂੰ ਨਹੀਂ ਅਪਨਾਉਂਦੇ ਅਤੇ ਉਸ ਦਾ ਪ੍ਰਚਾਰ ਅਮਲੀ ਰੂਪ ਵਿੱਚ ਨਹੀਂ ਕਰਦੇ ਓਨਾਂ ਚਿਰ ਮਨਮੱਤੀਏ ਹੀ ਰਹਾਂਗੇ।
§  ਜੇ ਅਸੀਂ ਉਪ੍ਰੋਕਤ ਗੁਰਮਤਿ ਫਲਸਫੇ ਨੂੰ ਧਾਰਨ ਅਤੇ ਗੁਰਮਤਿ ਸੁਝਾਵ ਪ੍ਰਵਾਨ ਕਰਕੇ ਪੁਜਰੀਵਾਦ, ਸਾਧਵਾਦ, ਭੇਖਵਾਦ, ਸੁੱਚ-ਭਿਟ, ਭਰਮ ਅਤੇ ਪਾਖੰਡਵਾਦ ਤੋਂ ਗੁਰੂ ਗਿਆਨ ਆਸਰੇ ਬਚ ਜਾਈਏ ਤਾਂ ਸਾਡਾ ਨਵਾਂ ਸਾਲ ਮੁਬਾਰਕ ਹੈ।
   ਅਵਤਾਰ ਸਿੰਘ ਮਿਸ਼ਨਰੀ 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.