ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਮੇਜਰ ਸਿੰਘ ਜਲਦ ਸ਼ਾਮਲ ਹੋਣਗੇ ਆਮ ਆਦਮੀ ਪਾਰਟੀ ‘ਚ
ਮੇਜਰ ਸਿੰਘ ਜਲਦ ਸ਼ਾਮਲ ਹੋਣਗੇ ਆਮ ਆਦਮੀ ਪਾਰਟੀ ‘ਚ
Page Visitors: 2573

ਮੇਜਰ ਸਿੰਘ ਜਲਦ ਸ਼ਾਮਲ ਹੋਣਗੇ ਆਮ ਆਦਮੀ ਪਾਰਟੀ ‘ਚ

Posted On 11 May 2016
4

ਜਲੰਧਰ, 11 ਮਈ (ਪੰਜਾਬ ਮੇਲ)- ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਅਤੇ ਸੀਨੀਅਰ ਪੱਤਰਕਰ ਮੇਜਰ ਸਿੰਘ ਜਲਦ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੇਜਰ ਸਿੰਘ ਦੀ ਇਸ ਸੰਬੰਧੀ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਹੋਰ ਵੀ ਸੀਨੀਅਰ ਨੇਤਾਵਾਂ ਨਾਲ ਗੱਲਬਾਤ ਹੋ ਚੁੱਕੀ ਹੈ। ਅਗਲੇ ਕੁੱਝ ਸਮੇਂ ਦੌਰਾਨ ਅਰਵਿੰਦ ਕੇਜਰੀਵਾਲ ਖੁਦ ਆਣ ਕੇ ਮੇਜਰ ਸਿੰਘ ਦੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਦਾ ਐਲਾਨ ਕਰਨਗੇ ਅਤੇ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਹੋਰ ਨਾਮਵਰ ਪੱਤਰਕਾਰ ਕੰਵਰ ਸੰਧੂ ਵੀ ਪਿਛਲੇ ਦਿਨੀਂ ਹੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦੇ ਅਹਿਮ ਰੋਲ ਨਿਭਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਆਮ ਆਦਮੀ ਪਾਰਟੀ ਵਿਚ ਪੱਤਰਕਾਰਾਂ ਤੋਂ ਇਲਾਵਾ ਕਈ ਸਾਬਕਾ ਆਈ.ਪੀ.ਐੱਸ. ਅਫਸਰ, ਸਾਬਕਾ ਆਈ.ਏ.ਐੱਸ. ਅਫਸਰ ਅਤੇ ਹੋਰ ਸਾਬਕਾ ਉੱਚ ਅਧਿਕਾਰੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.