ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਕੇਜਰੀਵਾਲ ‘ਤੇ ਮੋਦੀ ਸਰਕਾਰ ਫਿਰ ਆਹਮੋ-ਸਾਹਮਣੇ
ਕੇਜਰੀਵਾਲ ‘ਤੇ ਮੋਦੀ ਸਰਕਾਰ ਫਿਰ ਆਹਮੋ-ਸਾਹਮਣੇ
Page Visitors: 2408

ਕੇਜਰੀਵਾਲ ‘ਤੇ ਮੋਦੀ ਸਰਕਾਰ ਫਿਰ ਆਹਮੋ-ਸਾਹਮਣੇ

Posted On 30 Jun 2016
modi-vs-kejriwal--580x329

ਨਵੀਂ ਦਿੱਲੀ, 30 ਜੂਨ (ਪੰਜਾਬ ਮੇਲ)- ਕੇਂਦਰ ਸਰਕਾਰ ਦਿੱਲੀ ਭੂਮੀ ਸੁਧਾਰ ਕਾਨੂੰਨ 1954 ‘ਚ ਸੋਧ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਸ ਸੋਧ ਤਹਿਤ ਕੇਂਦਰ ਸਰਕਾਰ ਖੇਤੀ ਯੋਗ ਜ਼ਮੀਨ ਦੀ ਵਰਤੋਂ ਰਿਹਾਇਸ਼ੀ ਤੇ ਉਦਯੋਗ ਲਈ ਕਰਨ ਦਾ ਮਨ ਬਣਾ ਰਹੀ ਹੈ। ਇਸ ਫੈਸਲੇ ਤੋਂ ਬਾਅਦ ਦਿੱਲੀ ਦੀ ‘ਆਪ’ ਸਰਕਾਰ ਤੇ ਕੇਂਦਰ ਸਰਕਾਰ ਵਿਚਕਾਰ ਫਿਰ ਤੋਂ ਤਣਾਅ ਵਧ ਸਕਦਾ ਹੈ। ਇਸ ਤੋਂ ਪਹਿਲਾਂ ਦੇ ਨਿਯਮਾਂ ਮੁਤਾਬਕ ਖੇਤੀ ਯੋਗ ਜ਼ਮੀਨ ਦੀ ਵਰਤੋਂ ਰਿਹਾਇਸ਼ ਜਾਂ ਉਦਯੋਗ ਲਾਉਣ ਲਈ ਨਹੀਂ ਕੀਤੀ ਜਾ ਸਕਦੀ।
ਭੂਮੀ ਸੁਧਾਰ ਕਾਨੂੰਨ ਕੇਂਦਰ ਦੀ ਬੀਜੇਪੀ ਸਰਕਾਰ ਤੇ ਦਿੱਲੀ ਦੀ ‘ਆਪ’ ਸਰਕਾਰ ਦਰਮਿਆਨ ਵਿਵਾਦ ਦਾ ਮੁੱਦਾ ਬਣਦਾ ਜਾ ਰਿਹਾ ਹੈ। ਦਿੱਲੀ ਭੂਮੀ ਸੁਧਾਰ ਕਾਨੂੰਨ, 1954 ‘ਚ ਪ੍ਰਸਤਾਵਤ ਸੋਧ ਨੂੰ ਲੈ ਕੇ ਕੇਜਰੀਵਾਲ ਸਰਕਾਰ ਨੇ 10 ਜੁਲਾਈ ਤੱਕ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਸਰਕਾਰ ਦੇ ਇਸ ਕਦਮ ਨਾਲ ਕੇਂਦਰ ਦਾ ‘ਆਪ’ ਸਰਕਾਰ ਨਾਲ ਟਕਰਾਅ ਵਧ ਸਕਦਾ ਹੈ ਕਿਉਂਕਿ ਜ਼ਮੀਨ ਦਾ ਮੁੱਦਾ ਡੀਡੀਏ ਦੇ ਅਧੀਨ ਆਉਂਦਾ ਹੈ। ਕੇਂਦਰ ਸਰਕਾਰ ਵੱਲੋਂ ਪ੍ਰਸਤਾਵਤ ਭੂਮੀ ਸੁਧਾਰ ਕਾਨੂੰਨ ਸੋਧ ਦੇ ਸੈਕਸ਼ਨ 81 ਤਹਿਤ ਖੇਤੀ ਯੋਗ ਜਮੀਨ ਦੀ ਵਰਤੋਂ ਗੈਰ ਖੇਤੀ ਕੰਮਾਂ ਜਿਵੇਂ ਰਿਹਾਇਸ਼ ਜਾਂ ਉਦਯੋਗ ਲਾਉਣ ਲਈ ਕੀਤੀ ਜਾ ਸਕੇਗੀ। ਇਸ ਲਈ ਸਰਕਾਰ ਦੀ ਆਗਿਆ ਲੈਣੀ ਜਰੂਰੀ ਹੋਵੇਗੀ। ਇਸ ਦੇ ਨਾਲ ਹੀ ਸੋਧ ‘ਚ ਇਹ ਵੀ ਪ੍ਰਸਤਾਵ ਹੈ ਕਿ ਜੇਕਰ ਕੋਈ ਵਿਅਕਤੀ ਬਿਨਾਂ ਇਜਾਜ਼ਤ ਖੇਤੀ ਵਾਲੀ ਜ਼ਮੀਨ ਦੀ ਵਰਤੋਂ ਉਦਯੋਗ ਲਈ ਕਰਦਾ ਹੈ ਤਾਂ ਉਸ ਨੂੰ 3 ਸਾਲ ਦੀ ਕੈਦ ਜਾਂ 10 ਲੱਖ ਰੁਪਏ ਜ਼ੁਰਮਾਨਾ ਹੋ ਸਕਦਾ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.