ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਅਰਦਾਸ ਮਾਮਲਾ – ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਸਿਕੰਦਰ ਮਲੂਕਾ ਨੂੰ ਪੰਥ ਵਿੱਚੋਂ ਛੇਕਿਆ
ਅਰਦਾਸ ਮਾਮਲਾ – ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਸਿਕੰਦਰ ਮਲੂਕਾ ਨੂੰ ਪੰਥ ਵਿੱਚੋਂ ਛੇਕਿਆ
Page Visitors: 2445

ਅਰਦਾਸ ਮਾਮਲਾ – ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਸਿਕੰਦਰ ਮਲੂਕਾ ਨੂੰ ਪੰਥ ਵਿੱਚੋਂ ਛੇਕਿਆ

Posted On 24 Feb 2017
malujka

ਅੰਮ੍ਰਿਤਸਰ, 23 ਫਰਵਰੀ (ਪੰਜਾਬ ਮੇਲ) – ਸਿੱਖ ਅਰਦਾਸ ਦੀ ਤੋੜ-ਮਰੋੜ ਕਰਨ ਦੇ ਮਾਮਲੇ ਵਿੱਚ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਦੋ ਵਾਰ ਪੇਸ਼ ਨਹੀਂ ਹੋਏ। ਇਸ ਲਈ ਅੱਜ ਮੀਟਿੰਗ ਦੌਰਾਨ ਮਲੂਕਾ ਨੂੰ ਪੰਥ ਵਿੱਚੋਂ ਛੇਕਣ ਦਾ ਐਲਾਨ ਕੀਤਾ ਹੈ। ਉਂਝ, ਮਲੂਕਾ ਇਸ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਪੂਰੀ ਕਰ ਚੁੱਕੇ ਹਨ।
ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਵੱਲੋਂ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ, ਨੀਲਧਾਰੀ ਸੰਪਰਦਾ ਦੇ ਬਾਬਾ ਸਤਨਾਮ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਖ਼ਿਲਾਫ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਗਿਆ। ਪਿਛਲੀ ਮੀਟਿੰਗ ਸਮੇਂ ਮੁਤਵਾਜ਼ੀ ਜਥੇਦਾਰਾਂ ਵੱਲੋਂ ਇਨ੍ਹਾਂ ਆਗੂਆਂ ਨੂੰ ‘ਦੋਸ਼ੀ’ ਕਰਾਰ ਦਿੱਤਾ ਗਿਆ ਸੀ। ਇਸ ਮੌਕੇ ਇਨ੍ਹਾਂ ਨਾਲ ਕੋਈ ਸਬੰਧ ਨਾ ਰੱਖਣ ਦਾ ਆਦੇਸ਼ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ’ਤੇ ਸਿੱਖ ਅਰਦਾਸ ਦੀ ਨਕਲ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਤਨਖ਼ਾਹ ਲਾਈ ਜਾ ਚੁੱਕੀ ਹੈ। ਇਸੇ ਤਰ੍ਹਾਂ ਨੀਲਧਾਰੀ ਸੰਪਰਦਾ ਦੇ ਬਾਬਾ ਸਤਨਾਮ ਸਿੰਘ ਪਿਪਲੀ ਵਾਲੇ ’ਤੇ ਵਿਆਖਿਆ ਦੌਰਾਨ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਲੱਗੇ ਸਨ ਤੇ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੇ ਵਿਚਾਰਅਧੀਨ ਸੀ। ਕਾਬਲੇਗੌਰ ਹੈ ਕਿ ਆਪਣੇ ਚੋਣ ਦਫਤਰ ਦੇ ਉਦਘਾਟਨ ਮੌਕੇ ਕੀਤੀ ਗਈ ਅਰਦਾਸ ਨੂੰ ਲੈ ਕੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵਿਵਾਦਾਂ ਵਿੱਚ ਘਿਰ ਗਏ ਸਨ। ਮਲੂਕਾ ਤੇ ਉੱਥੇ ਮੌਜੂਦ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਬਾਰੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਵੀ ਪੇਸ਼ ਨਹੀਂ ਹੋਇਆ। ਇਸ ਬਾਰੇ ਬਣਾਈ ਗਈ ਜਾਂਚ ਕਮੇਟੀ ਵੱਲੋਂ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਇਹ ਫੈਸਲਾ ਲਿਆ ਗਿਆ ਹੈ।
ਸਰਬੱਤ ਖਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਿਕੰਦਰ ਸਿੰਘ ਮਲੂਕਾ, ਸਤਨਾਮ ਸਿੰਘ ਭਾਈਰੂਪਾ ਤੇ ਮੇਜਰ ਸਿੰਘ ਨੂੰ ਪਹਿਲਾਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਅੱਜ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਪੰਥ ਵਿੱਚੋਂ ਖਾਰਿਜ ਕੀਤਾ ਜਾਂਦਾ ਹੈ। ਉਨ੍ਹਾਂ ਪੰਥ ਨੂੰ ਅਪੀਲ ਕੀਤੀ ਕਿ ਕੋਈ ਵੀ ਇਨ੍ਹਾਂ ਨਾਲ ਰਾਜਨੀਤਕ, ਧਾਰਮਿਕ, ਸਮਾਜਿਕ ਤੇ ਭਾਈਚਾਰਕ ਸਾਂਝ ਨਾ ਰੱਖੇ। ਇਸ ਤੋਂ ਇਲਾਵਾ ਨੀਲਧਾਰੀ ਸੰਪਰਦਾ ਦੇ ਬਾਬਾ ਸਤਨਾਮ ਸਿੰਘ ਪਿਪਲੀਵਾਲਾ ਨੂੰ ਵੀ ਪੰਥ ਵਿੱਚੋਂ ਛੇਕੇ ਜਾਣ ਦਾ ਹੁਕਮ ਜਾਰੀ ਕੀਤਾ ਗਿਆ। ਮੰਡ ਨੇ ਕਿਹਾ ਕਿ ਸਤਨਾਮ ਸਿੰਘ ਨੂੰ ਵੀ ਸਿੱਖ ਇਤਿਹਾਸ ਸਬੰਧੀ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਸਬੰਧ ਵਿੱਚ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਫਾਈ ਪੇਸ਼ ਕਾਰਨ ਲਈ ਕਿਹਾ ਗਿਆ ਸੀ। ਉਸ ਵੱਲੋਂ ਵੀ ਇੱਥੇ ਨੇ ਪੇਸ਼ ਹੋ ਕੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ ਜਿਸ ਕਰਕੇ ਉਸ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.