ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ
ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ
Page Visitors: 2398

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

May 18
22:05 2018
ਟੈਕਸਾਸ, 18 ਮਈ (ਪੰਜਾਬ ਮੇਲ)- ਅਮਰੀਕਾ ਦੇ ਸੂਬੇ ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ਵਿੱਚ ਇੱਕ ਸ਼ੱਕੀ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਘੱਟੋ-ਘੱਟ 8 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮੌਕੇ ਤੇ ਪੁੱਜੀ ਪੁਲਿਸ ਵੱਲੋ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਇਆ ਗਿਆ ਹੈ। ਸਹਾਇਕ ਪ੍ਰਿੰਸੀਪਲ ਨੇ ਦੱਸਿਆ ਕਿ ਇੱਕ ਸ਼ੱਕੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਸਥਾਨਕ ਪੁਲਿਸ ਅਧਿਕਾਰੀ ਅਨੁਸਾਰ ਸ਼ੱਕੀ ਸਕੂਲ ਦਾ ਵਿਦਿਆਰਥੀ ਜਾਪ ਰਿਹਾ ਹੈ।
ਗੋਲੀਬਾਰੀ ਦੀ ਇਹ ਘਟਨਾ ਆਰਟ ਕਲਾਸ ਵਿੱਚ ਹੋਈ। ਇੱਕ ਚਸ਼ਮਦੀਦ ਵਿਦਿਆਰਥੀ ਅਨੁਸਾਰ ਉਹਨਾਂ ਨੂੰ ਪਹਿਲੇ ਪੀਰੀਅਡ ਦੌਰਾਨ ਖਤਰੇ ਦੀ ਘੰਟੀ ਸੁਣਾਈ ਦਿੱਤੀ, ਜਿਸ ਤੋਂ ਬਾਅਦ ਉਹਨਾਂ ਨੂੰ ਸਕੂਲੀ ਸਟਾਫ ਨੇ ਸਕੂਲ ਤੋਂ ਬਾਹਰ ਭੱਜਣ ਦੀ ਹਿਦਾਇਤ ਕੀਤੀ।
ਉੱਥੇ ਹੀ ਦੂਜੇ ਵਿਦਿਆਰਥੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇਸ਼ ਦੇ ਕੋਨੇ-ਕੋਨੇ ਵਿੱਚ ਵਾਪਰ ਰਹੀਆਂ ਹਨ, ਜਿਸ ਕਾਰਨ ਉਹਨਾਂ ਨੂੰ ਕੋਈ ਖਾਸ ਹੈਰਾਨੀ ਨਹੀਂ ਹੋਈ। ਇੱਕ ਵਿਦਿਆਰਥਣ ਨੇ ਕਿਹਾ ਕਿ ਉਹ ਡਰ ਗਈ ਸੀ ਅਤੇ ਸੁਰੱਖਿਅਤ ਸਥਾਨ ਵੱਲ ਭੱਜੀ।
ਐਫਬੀਆਈ ਦੇ ਏਜੰਟਾਂ ਸਮੇਤ ਹੋਰ ਜਾਂਚ ਅਧਿਕਾਰੀ ਜਾਂਚ ਵਿੱਚ ਜੁੱਟ ਗਏ ਹਨ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.