ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਸ਼ਿਲਾਂਗ ‘ਚ ਸਿੱਖਾਂ ਦੀ ਦੁਕਾਨ ‘ਤੇ ਪੈਟਰੋਲ ਬੰਬ ਨਾਲ ਹਮਲਾ
ਸ਼ਿਲਾਂਗ ‘ਚ ਸਿੱਖਾਂ ਦੀ ਦੁਕਾਨ ‘ਤੇ ਪੈਟਰੋਲ ਬੰਬ ਨਾਲ ਹਮਲਾ
Page Visitors: 2395

ਸ਼ਿਲਾਂਗ ‘ਚ ਸਿੱਖਾਂ ਦੀ ਦੁਕਾਨ ‘ਤੇ ਪੈਟਰੋਲ ਬੰਬ ਨਾਲ ਹਮਲਾਸ਼ਿਲਾਂਗ ‘ਚ ਸਿੱਖਾਂ ਦੀ ਦੁਕਾਨ ‘ਤੇ ਪੈਟਰੋਲ ਬੰਬ ਨਾਲ ਹਮਲਾ

June 17
21:45 2018
ਸ਼ਿਲਾਂਗ, 17 ਜੂਨ (ਪੰਜਾਬ ਮੇਲ)- ਸਿੱਖਾਂ ਨੂੰ ਧਮਕੀਆਂ ਮਿਲਣ ਵਾਲੀ ਘਟਨਾ ਤੋਂ ਬਾਅਦ ਸ਼ਿਲਾਂਗ ਦੇ ਪੰਜਾਬੀ ਲੇਨ ਨੇੜਲੇ ਬੜਾ ਬਾਜ਼ਾਰ ਇਲਾਕੇ ਵਿੱਚ ਸਿੱਖ ਵਿਅਕਤੀ ਦੀ ਦੁਕਾਨ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਹੈ। ਹਮਲੇ ਕਾਰਨ ਕਿਤਾਬਾਂ ਦੀ ਦੁਕਾਨ ਵਿੱਚ ਅੱਗ ਲੱਗ ਗਈ, ਜਿਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਮਾਹੌਲ ਤਣਾਅਪੂਰਨ ਹੋਣ ਕਾਰਨ ਮੇਘਾਲਿਆ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 16 ਜੂਨ ਤੋਂ ਲੈ ਕੇ ਬਾਅਦ ਦੁਪਹਿਰ 18 ਜੂਨ ਤਕ ਸ਼ਿਲਾਂਗ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਰਾਤ ਦਾ ਕਰਫਿਊ ਯਾਨੀ ਰਾਤ ਅੱਠ ਵਜੇ ਤੋਂ ਲੈ ਕੇ ਸਵੇਰ ਦੇ ਪੰਜ ਵਜੇ ਤਕ ਜਾਰੀ ਹੈ। ਸ਼ਾਸਨ ਨੇ ਇਹ ਕਦਮ ਬੀਤੇ ਦਿਨੀਂ ਸਿੱਖ ਨੌਜਵਾਨਾਂ ਨੂੰ ਫ਼ੋਨ ‘ਤੇ ਮਿਲੀਆਂ ਧਮਕੀਆਂ ਤੋਂ ਬਾਅਦ ਚੁੱਕਿਆ ਹੈ। ਬੀਤੀ ਮਈ ਦੌਰਾਨ ਸ਼ਿਲਾਂਗ ਵਿੱਚ ਸਥਾਨਕ ਖਾਸੀ ਭਾਈਚਾਰੇ ਦੇ ਲੋਕਾਂ ਤੇ ਸਿੱਖਾਂ ਦਰਮਿਆਨ ਟਕਰਾਅ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.