ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਇੱਕ ਡਿਗਰੀ ’ਤੇ ਪੁੱਜਾ ਅੰਮ੍ਰਿਤਸਰ ਦਾ ਪਾਰਾ
ਇੱਕ ਡਿਗਰੀ ’ਤੇ ਪੁੱਜਾ ਅੰਮ੍ਰਿਤਸਰ ਦਾ ਪਾਰਾ
Page Visitors: 2369

ਇੱਕ ਡਿਗਰੀ ’ਤੇ ਪੁੱਜਾ ਅੰਮ੍ਰਿਤਸਰ ਦਾ ਪਾਰਾਇੱਕ ਡਿਗਰੀ ’ਤੇ ਪੁੱਜਾ ਅੰਮ੍ਰਿਤਸਰ ਦਾ ਪਾਰਾDecember 28

09:25 2018
ਚੰਡੀਗੜ੍ਹ, 28 ਦਸੰਬਰ (ਪੰਜਾਬ ਮੇਲ)-ਪਹਾੜਾਂ ’ਤੇ ਹੋ ਰਹੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਖ਼ੂਬ ਦਿੱਸ ਰਿਹਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਵੀਰਵਾਰ ਨੂੰ ਅੰਮ੍ਰਿਤਸਰ ਦਾ ਤਾਪਮਾਨ ਇੱਕ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਲੁਧਿਆਣਾ ਵਿੱਚ ਵੀ ਦੋ ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਬੀਤੇ ਦਿਨ ਵੀ ਠੰਢੀਆਂ ਹਵਾਵਾਂ ਚੱਲਣ ਕਰਕੇ ਕਾਫੀ ਸਰਦੀ ਰਹੀ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤਕ ਇਸੇ ਤਰ੍ਹਾਂ ਠੰਢ ਦਾ ਪ੍ਰਕੋਪ ਜਾਰੀ ਰਹੇਗਾ।
ਹਰਿਆਣਾ ਤੇ ਪੰਜਾਬ ਸੂਬਿਆਂ ਵਿੱਚੋਂ ਆਦਮਪੁਰ ਸਭ ਤੋਂ ਠੰਢਾ ਸ਼ਹਿਰ ਰਿਹਾ। ਇੱਥੋਂ ਦਾ ਤਾਪਮਾਨ 0.4 ਡਿਗਰੀ ਸੈਲਸੀਅਸ ਤਕ ਹੇਠਾਂ ਚਲਾ ਗਿਆ। ਇਸੇ ਤਰ੍ਹਾਂ ਪਠਾਨਕੋਟ ਵਿੱਚ 2.9 ਡਿਗਰੀ, ਬਠਿੰਡਾ 2.5 ਡਿਗਰੀ, ਫਰੀਦਕੋਟ 3.8 ਡਿਗਰੀ ਤੇ ਗੁਰਦਾਸਪੁਰ 3.2 ਡਿਗਰੀ ਤਾਪਮਾਨ ਨਾਲ ਠੰਢੇ ਸ਼ਹਿਰ ਰਹੇ।
ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਆਮ ਨਾਲੋਂ ਇੱਕ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਰਿਹਾ। ਨਰਨੌਲ ਤੇ ਹਿਸਾਰ ਵਿੱਚ ਕ੍ਰਮਵਾਰ 3.2 ਤੇ 2.8 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ ਰਿਕਾਰਡ ਕੀਤਾ ਗਿਆ। ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆ ਵਿੱਚ ਵੱਧ ਤੋਂ ਵੱਧ ਤਾਪਮਾਨ 16-20 ਡਿਗਰੀ ਰਿਕਾਰਡ ਕੀਤਾ ਗਿਆ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.