ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਯੂਥ ਅਕਾਲੀ ਦੇ ਸੀਨੀਅਰ ਆਗੂ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ
ਯੂਥ ਅਕਾਲੀ ਦੇ ਸੀਨੀਅਰ ਆਗੂ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ
Page Visitors: 2469

 

 

ਯੂਥ ਅਕਾਲੀ ਦੇ ਸੀਨੀਅਰ ਆਗੂ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ
ਫਰੀਦਕੋਟ, 19 ਅਕਤੂਬਰ (ਪੰਜਾਬ ਮੇਲ)- ਨੇੜਲੇ ਪਿੰਡ ਮਿਸ਼ਰੀਵਾਲਾ ਦੇ ਸਾਬਕਾ ਸਰਪੰਚ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਹਰਦੀਪ ਸਿੰਘ ਨੇ ਅੱਜ ਸਵੇਰੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਦੇਰ ਰਾਤ ਫ਼ਸਲ ਵੇਚ ਕੇ ਘਰ ਆਇਆ ਸੀ ਅਤੇ ਅੱਜ ਸਵੇਰੇ ਕਰੀਬ ਸਵਾ ਕੁ ਪੰਜ ਵਜੇ ਉਸ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਲਈ। ਪਰਿਵਾਰਕ ਮੈਂਬਰਾਂ ਨੇ ਖੁਦਕੁਸ਼ੀ ਦਾ ਕਾਰਨ ਪ੍ਰੇਸ਼ਾਨੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਰਾਤ ਸਮੇਂ ਕਿਸੇ ਗੱਲ ਤੋਂ ਪ੍ਰੇਸ਼ਾਨ ਸੀ ਅਤੇ ਸਵੇਰੇ ਉਸ ਨੇ ਆਤਮ ਹੱਤਿਆ ਕਰ ਲਈ। ਪੁਲਿਸ ਨੇ ਮੁੱਢਲੀ ਜਾਂਚ ਦੌਰਾਨ ਇਸ ਖ਼ੁਦਕੁਸ਼ੀ ਲਈ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ। ਅਕਾਲੀ ਆਗੂ ਹਰਦੀਪ ਸਿੰਘ ਦੀ ਪਤਨੀ ਕਮਲਜੀਤ ਕੌਰ ਪਿੰਡ ਦੀ ਮੌਜੂਦਾ ਸਰਪੰਚ ਹੈ। ਮ੍ਰਿਤਕ ਆਗੂ ਦੇ ਮਾਪੇ ਕੈਨੇਡਾ ਦੇ ਵਸਨੀਕ ਹਨ ਅਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਆਏ ਹਨ। ਪੁਲਿਸ ਨੇ ਪੋਸਟਮਾਰਟਮ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਹਰਦੀਪ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ।


©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.