ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
10 ਕਰੋੜ ਦੀ ਹੈਰੋਇਨ ਅਤੇ ਪਾਕਿਸਤਾਨੀ ਸਿਮ ਸਮੁਤ ਭਾਰਤੀ ਸਮੱਗਲਰ ਕਾਬੂ
10 ਕਰੋੜ ਦੀ ਹੈਰੋਇਨ ਅਤੇ ਪਾਕਿਸਤਾਨੀ ਸਿਮ ਸਮੁਤ ਭਾਰਤੀ ਸਮੱਗਲਰ ਕਾਬੂ
Page Visitors: 2437

10 ਕਰੋੜ ਦੀ ਹੈਰੋਇਨ ਅਤੇ ਪਾਕਿਸਤਾਨੀ ਸਿਮ ਸਮੁਤ ਭਾਰਤੀ ਸਮੱਗਲਰ ਕਾਬੂ
ਝਬਾਲ, 1 ਮਾਰਚ- (ਪੰਜਾਬ ਮੇਲ)- ਸਰਹੱਦੀ ਥਾਣਾ ਸਰਾਂਏ ਅਮਾਨਤ ਖਾਂ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇਕ ਕਾਰ ਸਵਾਰ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਦੋ ਕਿੱਲੋ ਹੈਰੋਇਨ ਅਤੇ ਇਕ ਪਾਕਿਸਤਾਨੀ ਸਿਮ ਬਰਾਮਦ ਕੀਤੀ ਹੈ | ਫੜ੍ਹੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 10 ਕਰੋੜ ਹੈ | ਇਸ ਸਬੰਧ ‘ਚ ਪੁਲਿਸ ਨੇ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੇ ਿਖ਼ਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰਨ ਤੋਂ ਬਾਅਦ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ |
ਐੱਸ.ਐੱਚ.ਓ. ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੈਰੋਇਨ ਦਾ ਧੰਦਾ ਕਰਨ ਵਾਲਾ ਇਕ ਸਮੱਗਲਰ ਇਲਾਕੇ ‘ਚ ਹੈਰੋਇਨ ਦੀ ਵੱਡੀ ਖ਼ੇਪ ਲੈ ਕੇ ਆ ਰਿਹਾ ਹੈ, ਜਿਸ ‘ਤੇ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਲਗਾਏ ਨਾਕੇ ਦੌਰਾਨ ਤੇਜ਼ ਰਫ਼ਤਾਰ ਆ ਰਹੀ ਆਲਟੋ ਕਾਰ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ‘ਚੋਂ ਦੋ ਪੈਕੇਟ ਹੈਰੋਇਨ ਦੇ ਬਰਾਮਦ ਹੋਏ। ਕਾਰ ਸਵਾਰ ਤਸਕਰ ਦੀ ਪਛਾਣ ਜੱਸਾ ਸਿੰਘ ਪੁੱਤਰ ਪਾਲ ਸਿੰਘ ਵਾਸੀ ਚੀਮਾ ਕਲਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਨਸ਼ਾ ਤਸਕਰ ਗਿਰੋਹ ਦੇ ਬਾਕੀ ਮੈਂਬਰਾਂ ਦਾ ਪਤਾ ਲਗਾਉਣ ਲਈ ਉਸ ਕੋਲੋਂ ਪੜ੍ਹਤਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਸਮੱਗਲਰ ਜੱਸਾ ਸਿੰਘ ਕੋਲੋਂ ਪੁਲਿਸ ਨੇ ਲਗਭਗ ਇਕ ਸਾਲ ਪਹਿਲਾਂ ਡੇਢ ਕਿੱਲੋ ਹੈਰੋਇਨ ਅਤੇ 18 ਲੱਖ ਦੀ ਭਾਰਤੀ ਕਰੰਸੀ ਬ੍ਰਾਮਦ ਕੀਤੀ ਸੀ ਅਤੇ ਇਹ ਸਮੱਗਲਰ ਜ਼ਮਾਨਤ ‘ਤੇ ਬਾਹਰ ਆਇਆ ਸੀ।
 





 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.