ਕੈਟੇਗਰੀ

ਤੁਹਾਡੀ ਰਾਇ



ਗੁਰਤੇਜ ਸਿੰਘ ( IAS )
ਦਿਨ-ਦਿਹਾੜੇ ਲੱਟਿਆ ਜਾ ਰਿਹਾ ਹੈ , ਪੰਜਾਬ ਦਾ ਦਰਿਆਈ ਪਾਣੀ
ਦਿਨ-ਦਿਹਾੜੇ ਲੱਟਿਆ ਜਾ ਰਿਹਾ ਹੈ , ਪੰਜਾਬ ਦਾ ਦਰਿਆਈ ਪਾਣੀ
Page Visitors: 2807

ਦਿਨ-ਦਿਹਾੜੇ ਲੱਟਿਆ ਜਾ ਰਿਹਾ ਹੈ , ਪੰਜਾਬ ਦਾ ਦਰਿਆਈ ਪਾਣੀ 
ਹਿਟਲਰ ਦੇ ਪ੍ਰਚਾਰ ਮੰਤਰੀ ਗੋਬਲਸ ਦਾ ਸਿਧਾਂਤ ਸੀ ਕਿ ਝੂਠ ਵੱਡੇ ਤੋਂ ਵੱਡਾ ਬੋਲੋ ਅਤੇ ਵਾਰ-ਵਾਰ ਬੋਲੋ, ਦੁਨੀਆਂ ਸਹਿਜੇ ਸਹਿਜੇ ਇਸੇ ਨੂੰ ਸੱਚ ਮੰਨ ਲਵੇਗੀਇਹ ਸਿਧਾਂਤ ਮਨੁੱਖੀ ਮਨ ਦੀ ਡੂੰਘੀ ਗਤੀ ਉਤੇ ਅਧਾਰਿਤ ਸੀ ਕਿ ਛੋਟਾ ਮੋਟਾ ਝੂਠ ਬੋਲਣ ਲੱਗਿਆਂ ਹਰ ਇਨਸਾਨ ਧੁਰ ਅੰਦਰ ਤੱਕ ਕੰਬ ਜਾਂਦਾ ਹੈਵੱਡਾ ਝੂਠ ਕਿਸੇ ਦੇ ਵੀ ਝੂਠ ਦੇ ਤਸੱਵਰ ਦੇ ਮੇਚ ਨਹੀਂ ਆਵੇਗਾ ਅਤੇ ਯਕੀਨਨ ਸੱਚ ਸਮਝਿਆ ਜਾਵੇਗਾ 
ਪਿਛਲੇ ਲੰਮੇ ਸਮੇਂ ਤੋਂ ਕਈ ਤਰਕ-ਰਹਿਤ, ਸੱਚਾਈ ਤੋਂ ਕੋਹਾਂ ਦੂਰ, ਲੇਖ ਪੰਜਾਬ ਦੇ ਹੱਕਾਂ ਨੂੰ ਠੇਸ ਲਾਉਣ ਲਈ ਲਿਖੇ ਗਏ ਹਨਇਹ ਸਭ ਹੋ ਰਿਹਾ ਹੈ ਉਨ੍ਹਾਂ ਲੋਕਾਂ ਵਲੋਂ ਜਿਨ੍ਹਾਂ ਦੇ ਸ਼ਾਸਤਰਾਂ ਦੇ ਪਵਿੱਤਰ ਅਲਫਾਜ਼ ‘‘ਸਤਯ ਮੇਵ ਜਯਤੇ’’ (ਸੱਚ ਦੀ ਸਦਾ ਜਿੱਤ ਹੁੰਦੀ ਹੈ) ਜਿਨ੍ਹਾਂ ਦੀ ਰਾਸ਼ਟਰੀ ਮੋਹਰ ਦਾ ਸ਼ਿੰਗਾਰ ਹਨਹਾਲਤ ਨੂੰ ਵੇਖ ਕੇ ਕੋਈ ਵੀ ਤੱਤ ਵੇਤਾ ਇਹ ਆਖ ਕੇ ਕਲਮ ਤੋੜ ਦਿੰਦਾ 
‘‘
ਗੋਰੀ ਸੋਵੇ ਸੇਜ ਪਰ, ਮੁਖ ਪਰ ਡਾਰੇ ਕੇਸਚਲ ਖੁਸਰੋ ਘਰ ਆਪਣੇ ਰੈਣ ਭਈ ਸਭ ਦੇਸ’’ 
ਪਰਲੋ ਤੋਂ ਪਹਿਲਾਂ ਦਾ ਅਜਿਹਾ ਸਮਾਂ ਆ ਗਿਆ ਜਾਪਦਾ ਹੈ ਜਦੋਂ ਕਿ ਬਰਬਾਦੀ ਦੇ ਆਸਾਰ ਸਾਫ ਨਜ਼ਰ ਆ ਰਹੇ ਹਨਇਨ੍ਹਾਂ ਉਤੇ ਧਿਆਨ ਕੇਂਦ੍ਰਿਤ ਕਰਨਾ ਸੱਚ ਦੀ ਫਤਹਿ ਚਾਹੁਣ ਵਾਲੇ ਹਰ ਆਦਮੀ ਦਾ ਫਰਜ਼ ਹੈਜੇ ਇਸੇ ਤਰ੍ਹਾਂ ਏਡੇ ਏਡੇ ਝੂਠ ਬੇਸ਼ਰਮੀ ਦਾ ਨੰਗਾ ਨਾਚ ਕਰਦੇ ਰਹੇ ਤਾਂ ਏਸ ਮੁਲਕ ਦੇ ਪਾਪਾਂ ਨਾਲ ਜ਼ਰਜਰੇ ਬੇੜੇ ਨੂੰ ਗਰਕ ਹੋਣ ਤੋਂ ਕੋਈ ਸ਼ਕਤੀ ਨਹੀਂ ਬਚਾ ਸਕਦੀ।     
   
ਖਬਰਦਾਰ ! ਹੁਸ਼ਿਆਰ!! ਨਟਰਾਜ ਦੇ ਪੈਰ ਥਿਰਕ ਰਹੇ ਹਨ ਅਤੇ ਡੌਰੂ ਤਾਂਡਵ ਦਾ ਸੁਨੇਹਾ ਦੇਣ ਲਈ ਬੁੱਲ੍ਹ ਸਵਾਰ ਰਿਹਾ ਹੈਇੱਕ ਤਹਿਜ਼ੀਬ ਆਪਣੇ ਹੀ ਖੰਜਰ ਨਾਲ ਖੁਦਕੁਸ਼ੀ ਕਰਨ ਲੱਗੀ ਹੈ
1947-48
ਤੋਂ ਲੈ ਕੇ ਆਨੰਦਪੁਰ ਸਾਹਿਬ ਦੇ ਮਤੇ ਤੱਕ ਜੋ ਸੰਘਵਾਦ ਦਾ ਬਹੁਕੌਮੀ ਸਿਧਾਂਤ ਅਕਾਲੀਆਂ ਨੇ ਪ੍ਰਚਾਰਿਆ ਹੈ ਅੱਧੀ ਸਦੀ ਭਟਕਣ ਪਿੱਛੋਂ ਸਾਰੇ ਦਾ ਸਾਰਾ ਹਿੰਦੁਸਤਾਨ ਇਸ ਉੱਤੇ ਇਮਾਨ ਲਿਆਉਣ ਵੱਲ ਵਧਦਾ ਜਾਪਦਾ ਹੈ‘‘ਵੱਡੀ ਦ੍ਰਿਸ਼ਟੀ’’ ਵਾਲਿਆਂ ਦੀ ਮਿਹਰਬਾਨੀ ਨੇ ਸਦੀਆਂ ਤੋਂ ਅਖੰਡ ਚਲੇ ਆ ਰਹੇ ਭਾਰਤ ਨੂੰ ਤਿੰਨ ਟੁਕੜਿਆਂ ਵਿੱਚ 1947 ਵਿੱਚ ਵੰਡਿਆ ਅਤੇ ਅੱਜ ਘੱਟੋ ਘੱਟ ਪੰਜਾਬ ਟੁਕੜਿਆਂ ਵਿੱਚ ਵੰਡਣ ਦੇ ਕਿਨਾਰੇ ਲਿਆ ਖੜ੍ਹਾ ਕੀਤਾ ਹੈਏਨੇ ਸਮੇਂ ਵਿੱਚ ‘‘ਨਿਸ਼ਚਿਤ ਸਮਾਜਿਕ-ਰਾਜਨੀਤਕ ਦਰਸ਼ਨ’’ ਧਾਰੀਆ ਨੇ ਆਪਣੇ ਸਾਂਝੇ ਪੁਰਖਿਆਂ ਦੀ ਔਲਾਦ ਦੇ ਖੂਨ ਨਾਲ ਲੱਖਾਂ ਵਾਰ ਹੱਥ ਰੰਗੇ ਹਨ, ਗਲਾਂ ਵਿੱਚ ਟਾਇਰ ਪਾ ਕੇ ਸਾੜਿਆ ਹੈਸਿੱਖ ਸਮਾਜਿਕ ਅਤੇ ਰਾਜਨੀਤਕ ਦਰਸ਼ਨ ਦੇ ਅਸਰ ਹੇਠ ਤਕਰੀਬਨ ਏਨਾ ਕੁ ਸਮਾਂ ਰਾਜ ਕਰਨ ਵਾਲੇ ਰਣਜੀਤ ਸਿੰਘ ਬਾਰੇ ਲਾਰਡ ਐਕਟਨ ਕਹਿੰਦਾ ਹੈ ਕਿ ਉਸ ਨੇ ਕਿਸੇ ਵੀ ਬੇਗੁਨਾਹ (ਜਾਂ ਗੁਨਾਹਗਾਰ) ਇਨਸਾਨ ਦੇ ਖੂਨ ਦੇ ਛਿੱਟੇ ਨੂੰ ਸਿੱਖੀ ਦੇ ਪਾਕ ਦਾਮਨ ਉਤੇ ਨਹੀਂ ਪੈਣ ਦਿੱਤਾ
   
ਖੈਰ ! ਇਹ ਤਾਂ ਸੀ ਗੱਲਾਂ ਵਿੱਚੋਂ ਗੱਲਅਸਲ ਮਸਲਾ ਤਾਂ ਦਰਿਆਈ ਪਾਣੀਆਂ ਦਾ ਹੈਪੰਜਾਬ ਦੋਖੀਆਂ ਦਾ ਵਿਚਾਰ ਹੈ ਕਿ ਹਰਿਆਣੇ ਨੂੰ ‘‘ਇਨ੍ਹਾਂ ਪਾਣੀਆਂ ਨੂੰ ਵਰਤਣ ਦਾ ਪੂਰਾ ਹੱਕ ਹੈ’’ ਸੱਚ ਝੂਠ ਦੀ ਪਛਾਣ ਲਈ ਇਸ ਕਥਨ ਦੇ ਆਧਾਰਾਂ ਦੀ ਘੋਖ ਪੜਤਾਲ ਲਾਜ਼ਮੀ ਹੈ
     
ਸਾਰੀ ਸਭਿਆ ਦੁਨੀਆਂ ਦੇ ਦਰਿਆਵਾਂ ਉੱਤੇ ਰਾਏਪੇਰੀਅਨ ਕਾਨੂੰਨ ਲਾਗੂ ਹੁੰਦਾ ਹੈਗਹੁ ਨਾਲ ਵੇਖਿਆਂ ਬੇਸਿਨ ਸਿਧਾਂਤ ਚ ਵੀ ਇਸ ਤੋਂ ਫਰਕ ਨਹੀਂ1958 ਵਿੱਚ ਅੰਤਰਰਾਸ਼ਟਰੀ ਕਾਨੂੰਨ ਐਸੋਸੀਏਸ਼ਨ ਨੇ ਬੇਸਿਨ ਦੀ ਜੋ ਵਿਆਖਿਆ ਕੀਤੀ ਹੈ, ਉਸ ਅਨੁਸਾਰ ਹਰਿਆਣਾ ਪ੍ਰਾਂਤ ਨੂੰ ਕਿਸੇ ਤਰ੍ਹਾਂ ਵੀ ਪੰਜਾਬ ਨਾਲ ਦਾ ਬੈਸਨ ਸਟੇਟ ਨਹੀਂ ਕਿਹਾ ਜਾ ਸਕਦਾ ਕਿਉਂਕਿ ਹਰਿਆਣਾ ਦਾ ਕੋਈ ਵੀ ਐਸਾ ਦਰਿਆ ਨਹੀਂ ਜਿਸ ਦਾ ਪਾਣੀ ਆਖਰ ਉਸੇ ਥਾਂ ਜਾ ਕੇ ਪੈਂਦਾ ਹੋਵੇ ਜਿੱਥੇ ਪੰਜਾਬ ਦੇ ਦਰਿਆਵਾਂ ਦਾ ਪਾਣੀ ਪੈਂਦਾ ਹੈਪੰਜਾਬ ਰਾਵੀ-ਬਿਆਸ-ਸਤਲੁਜ ਬੇਸਿਨ ਦਾ ਹਿੱਸਾ ਹੈ ਅਤੇ ਹਰਿਆਣਾ ਗੰਗਾ-ਯਮੁਨਾ ਬੇਸਿਨ ਦਾਦੋਹਾਂ ਦੇ ਵਿਚ ਵਿਚਾਲੇ ਘੱਗਰ ਬੇਸਿਨ ਵੀ ਹੈਇਸ ਦੇ ਆਸੇ ਪਾਸੇ ਦੇ ਇਲਾਕਿਆਂ ਦੀ ਸਾਂਝੀ ਬੇਸਿਨ ਹੋਣੀ ਭੂਗੋਲਿਕ ਤੌਰ ਤੇ ਹੀ ਸੰਭਵ ਨਹੀਂਬੇਸਿਨ ਦੇ ਕਿਸੇ ਸਿਧਾਂਤ ਅਨੁਸਾਰ ਹਰਿਆਣੇ ਦਾ ਪੰਜਾਬ ਦੇ ਦਰਿਆਈ ਪਾਣੀ ਉੱਤੇ ਉੱਕਾ ਹੱਕ ਨਹੀਂ ਬਣਦਾਤਰਕ ਤਾਣ ਏਥੇ ਟੁਟਦੀ ਹੈ ਕਿ 1966 ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਇਕੱਠੇ ਸਨ, ਇਸ ਲਈ ਹਰਿਆਣੇ ਨੂੰ ਰਾਵੀ-ਬਿਆਸ ਸਤਲੁਜ ਦਾ ਪਾਣੀ ਵਰਤਣ ਦਾ ਹੱਕ ਹੈਜੇ ਏਵੇਂ ਹੋਵੇ ਤਾਂ ਪੰਜਾਬ ਨੂੰ ਵੀ ਯਮੁਨਾ ਦਾ ਪਾਣੀ ਵਰਤਣ ਦਾ ਹੱਕ ਹੈ1966 ਤੋਂ ਪਹਿਲਾਂ ਪੰਜਾਬ ਦਾ ਇਲਾਕਾ ਗੰਗਾ-ਯਮੁਨਾ ਬੇਸਨ ਵਿੱਚ ਪੈਂਦਾ ਸੀ ਅਤੇ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਹਿੱਸੇ 56 ਲੱਖ ਏਕੜ ਫੁੱਟ ਯਮੁਨਾ ਦਾ ਪਾਣੀ ਆਉਂਦਾ ਸੀਜੇ ਸੱਠ ਚਾਲੀ ਤਨਾਸਬ ਵਿੱਚ ਇਸ ਨੂੰ ਵੰਡਿਆ ਜਾਵੇ ਤਾਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਲੋੜ ਨਹੀਂ ਰਹਿੰਦੀ ਕਿਉਂਕਿ ਪੰਜਾਬ ਦੇ ਹਿੱਸੇ ਦਾ ਸੱਠ ਪ੍ਰਤੀਸ਼ਤ ਪਾਣੀ ਹਰਿਆਣਾ ਯਮੁਨਾ ਵਿੱਚੋਂ ਲੈ ਸਕਦਾ ਹੈਪ੍ਰੰਤੂ ਅਸਲੀਅਤ ਇਹ ਹੈ ਕਿ ਯਮੁਨਾ ਦੇ ਪਾਣੀ ਉੱਤੇ ਅੱਜ ਦੇ ਪੰਜਾਬ ਦਾ ਕੋਈ ਹੱਕ ਨਹੀਂ ਕਿਉਂਕਿ ਪੰਜਾਬ ਦਾ ਕੋਈ ਵੀ ਇਲਾਕਾ ਗੰਗਾ-ਯਮੁਨਾ ਬੇਸਿਨ ਵਿੱਚ ਨਹੀਂ ਪੈਂਦਾ ਅਤੇ ਇਸੇ ਕਾਰਨ ਹਰਿਆਣੇ ਦਾ ਪੰਜਾਬ ਦੇ ਦਰਿਆਈ ਪਾਣੀ ਦੀ ਇੱਕ ਬੂੰਦ ਉੱਤੇ ਵੀ ਕੋਈ ਹੱਕ ਨਹੀਂ ਬਣਦਾ
 
ਰਾਇਪੇਰੀਅਨ ਕਾਨੂੰਨ ਨੂੰ ਅੰਤਰਰਾਸ਼ਟਰੀ ਹੇਲਸਿੰਕੀ ਨੇਮ, ਬਰਤਾਨੀਆਂ ਦਾ ਕੌਮਨ ਕਾਨੂੰਨ, ਅਮਰੀਕਾ, ਕੈਨੇਡਾ, ਆਸਟਰੇਲੀਆ, ਰੂਸ ਅਤੇ ਹਿੰਦੁਸਤਾਨ ਦੇ ਸੰਵਿਧਾਨ ਮਨਜ਼ੂਰ ਕਰਦੇ ਹਨਬਰਾਬਰ, ਹੈਫਰ, ਸਟਾਰਕ, ਸਮੀਸਰਾਇਨ ਵਰਗੇ ਸਾਰੇ ਮਹਾਨ ਕਾਨੂੰਨਦਾਨ ਤਸਲੀਮ ਕਰਦੇ ਹਨਇਸ ਕਾਨੂੰਨ ਦਾ ਸਿੱਧਾ ਆਧਾਰ ਹੈ ਕਿ ਦਰਿਆਵਾਂ ਦੇ ਕਿਨਾਰਿਆਂ ਉੱਤੇ ਵੱਸਦੇ ਲੋਕ ਸਦੀਆਂ ਤੋਂ ਹੜ੍ਹਾਂ ਆਦਿ ਦੀ ਮਾਰ ਸਹਿੰਦੇ ਹਨ ਅਤੇ ਦਰਿਆਵਾਂ ਦੇ ਕਹਿਰ ਦਾ ਕਸ਼ਟ ਭੋਗਦੇ ਹੋਏ ਜਾਨ ਮਾਲ ਇਨ੍ਹਾਂ ਦੀ ਭੇਟ ਚੜ੍ਹਾਉਂਦੇ ਹਨਇਸ ਲਈ ਪਾਣੀਆਂ ਤੋਂ ਫਾਇਦਾ ਉਠਾਉਣ ਦਾ ਪਹਿਲਾ ਹੱਕ ਇਨ੍ਹਾਂ ਦਾ ਹੀ ਬਣਦਾ ਹੈਮਸਲਿਨ 1988 ਵਿੱਚ ਹੜ੍ਹ ਆਏ ਜਿਨ੍ਹਾਂ ਨਾਲ ਜਾਨੀ ਨੁਕਸਾਨ ਤੋਂ ਇਲਾਵਾ ਕੇਵਲ ਅਤੇ ਕੇਵਲ ਪੰਜਾਬ ਦਾ 36 ਬਿਲੀਅਨ ਰੁਪਏ ਦਾ ਨੁਕਸਾਨ ਹੋਇਆਪਾਣੀ ਲੈਣ ਲਈ ਰਾਜਸਥਾਨ ਤੇ ਹਰਿਆਣਾ ਸਭ ਤੋਂ ਅੱਗੇ ਪਰ ਨੁਕਸਾਨ ਜਰਨ ਲਈ ਪੰਜਾਬਹੜ੍ਹ ਬਾਰੇ ਇੱਕ ਸਵਾਲ ਉੱਠਿਆ ਸੀ ਕਿ ਰਾਜਸਥਾਨ ਨਹਿਰ ਵਿੱਚ ਵੱਧ ਪਾਣੀ ਛੱਡ ਕੇ ਹੜ੍ਹ ਦੀ ਮਾਰ ਨੂੰ ਘਟਾਉਣ ਬਦਲੇ ਰਾਜਸਥਾਨ ਫੀਡਰ ਨੂੰ ਬੰਦ ਕਿਉਂ ਕੀਤਾ ਗਿਆ ਤਾਂ ਜੁਆਬ ਮਿਲਿਆ ਸੀ ਕਿ ਏਨੇ ਤਰੱਦਦ ਨਾਲ ਬਣੀ ਰਾਜਸਥਾਨ ਨਹਿਰ ਰੇਤ ਨਾਲ ਭਰੀ ਜਾਣੀ ਸੀਮੰਡੇ ਖਾਣ ਨੂੰ ਬਾਂਦਰੀ ਅਤੇ ਡੰਡੇ ਖਾਨ ਨੂੰ ਰਿੱਛ
ਇਹੋ ਰਾਇਪੇਰੀਅਨ ਸਿਧਾਂਤ ਹਿੰਦੁਸਤਾਨ ਦੇ ਸੰਵਿਧਾਨ ਵਿੱਚ ਦਰਜ ਹੈਨਰਮਦਾ ਪਾਣੀ ਦੀ ਵੰਡ ਦਾ ਮਸਲਾ ਸੁਪਰੀਮ ਕੋਰਟ ਦੇ ਜੱਜਾਂ ਕੋਲ ਸੀਰਾਜਸਥਾਨ ਨੇ ਵੀ ਹਿੱਸਾ ਮੰਗਿਆਜੁਆਬ ਮਿਲਿਆ ਕਿ ਰਾਜਸਥਾਨ ਨੂੰ ਪਾਣੀ ਨਹੀਂ ਮਿਲ ਸਕਦਾ ਕਿਉਂਕਿ ਰਾਜਸਥਾਨ ਰਾਇਪੇਰੀਅਨ ਸੂਬਾ ਨਹੀਂਰਾਜਸਥਾਨ ਨੇ ਤਰਕ ਦਿੱਤਾ ਕਿ ਉਸ ਨੂੰ ਪੰਜਾਬ ਦੇ ਦਰਿਆਵਾਂ ਦਾ ਪਾਣੀ ਵੀ ਤਾਂ ਮਿਲਦਾ ਹੈ। (ਹਾਲਾਂਕਿ ਉਹ ਉੱਥੇ ਵੀ ਰਾਇਪੇਰੀਅਨ ਨਹੀਂ) ਸੁਪਰੀਮ ਕੋਰਟ ਨੇ ਇਹ ਤਾਂ ਨਹੀਂ ਕਿਹਾ ਕਿ ਪੰਜਾਬ ਤਾਂ ਸਿੱਖਾਂ ਦਾ ਸੂਬਾ ਹੈ ਅਤੇ ਇਸ ਕਾਰਨ ਦਾਰੁਲ-ਹਰਬ ਹੈ ਜਿੱਥੇ ਹਰ ਲੁੱਟ-ਖਸੁੱਟ, ਮਾਰ ਕੁੱਟ ਕਰਨੀ ਜਾਇਜ਼ ਹੀ ਨਹੀਂ ਗਵਾਂਢੀ ਹਿੰਦੂ ਸੂਬਿਆਂ ਦਾ ਪਰਮੋ ਧਰਮ ਵੀ ਹੈ, ਪਰ ਸ਼ਾਇਰਤਾ ਬੋਲੀ ਵਿੱਚ ਏਨਾ ਹੀ ਕਿਹਾ ਕਿ ਦਰਅਸਲ ਪਾਣੀ ਉੱਥੇ ਵੀ ਪੰਜਾਬ ਦੇ ਦੇਣ ਉੱਤੇ ਮਿਲ ਰਿਹਾ ਹੈ, ਇੱਥੇ ਨਹੀਂ ਮਿਲ ਸਕਦਾਕਾਨੂੰਨਨ ਪੰਜਾਬ ਦੇ ਪਾਣੀਆਂ ਸਬੰਧੀ ਹਰਿਆਣਾ ਵੀ ਮੁਕੰਮਲ ਤੌਰ ਤੇ ਉੱਤੇ ਗੈਰ-ਰਾਇਪੇਰੀਅਨ ਹੈਕੁੱਝ ਸੱਜਣ ਦਲੀਲ ਦੇਂਦੇ ਹਨ, ‘‘ਕਦੇ ਹਰਿਆਣਾ ਪੰਜਾਬ ਦਾ ਹਿੱਸਾ ਰਿਹਾ ਹੈ’’ ਇਹ ਤਰਕ ਕਾਨੂੰਨ ਨੂੰ ਨਹੀਂ ਬਦਲ ਸਕਦਾਜੇ ਕਿਤੇ ਹਰਿਆਣਾ ਅੱਜ ਵੀ ਪੰਜਾਬ ਦਾ ਹਿੱਸਾ ਹੁੰਦਾ ਤਾਂ ਵੀ ਪਾਣੀ ਨੂੰ ਵਰਤਣ ਦਾ ਪਹਿਲਾ ਹੱਕ ਦਰਿਆਵਾਂ ਦੇ ਕਿਨਾਰਿਆਂ ਉੱਤੇ ਵਸਦੇ ਲੋਕਾਂ ਦਾ ਅਤੇ ਉਨ੍ਹਾਂ ਤੋਂ ਬਾਅਦ ਅਗਲਿਆਂ ਦਾ ਹੁੰਦਾਦੱਖਣੀ ਕੈਲੀਫੋਰਨੀਆਂ ਵਿੱਚ ਕੇਂਦਰੀ ਅਮਰੀਕਨ ਸਰਕਾਰ ਦੇ ਕੁੱਝ ਬਾਗ ਅਤੇ ਜ਼ਮੀਨਾਂ ਹਨਉਨ੍ਹਾਂ ਨੂੰ ਪਾਣੀ ਦੇਣ ਲਈ ਕੇਂਦਰ ਸਰਕਾਰ ਨੇ ਸੂਬੇ ਦੀ ਸਰਕਾਰ ਕੋਲੋਂ ਪਾਣੀ ਮੰਗਿਆ ਅਤੇ ਪੂਰੇ ਇੱਕ ਸੌ ਸਾਲ ਤਰਲੇ ਕੱਢਦੀ ਰਹੀਸੂਬੇ ਦੀ ਸਰਕਾਰ ਨੇ ਕਿਹਾ ਕਿ ਭਾਵੇਂ ਇਹ ਸਾਡੇ ਹੀ ਸੂਬੇ ਦੀ ਜ਼ਮੀਨ ਹੈ ਪਰ ਅਸੀਂ ਪਾਣੀ ਕਾਨੂੰਨ ਅਨੁਸਾਰ ਉਸ ਤੋਂ ਨੇੜੇ ਵੱਸਦੇ ਲੋਕਾਂ ਨੂੰ ਹੀ ਦੇ ਸਕਦੇ ਹਾਂਨਿਆਂ ਦੇ ਆਸਰੇ ਹੀ ਤਾਂ ਧਰਤੀ ਖੜੀ ਹੈਸੌ ਸਾਲ ਬਾਅਦ ਫਰਵਰੀ 1988 ਵਿੱਚ ਕਿਸੇ ਅਦਾਲਤ ਨੇ ਤਰਸ ਖਾ ਕੇ ਪਾਣੀ ਦਿੱਤਾ ਪਰ ਇਹ ਸਪੱਸ਼ਟ ਕਰਕੇ ਇਹ ਕੇਵਲ ਮੰਗਤੇ ਨੂੰ ਭੀਖ ਦਿੱਤੀ ਜਾ ਰਹੀ ਹੈਵਰਨਾ ਪਹਿਲਾਂ ਪਾਣੀ ਵਰਤਣ ਵਾਲਿਆਂ ਦੇ ਹੱਕ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ
ਇਸ ਫੈਸਲੇ ਵਿਰੁੱਧ ਅਪੀਲ ਵੀ ਹੋਵੇਗੀਇਹ ਸਾਰਾ ਕੁੱਝ ਉਸੇ ਕਾਨੂੰਨ ਅਧੀਨ ਹੈ ਜੋ ਹਿੰਦੁਸਤਾਨ ਵਿੱਚ ਵੀ ਲਾਗੂ ਹੈਦੂਰ ਜਾ ਕੇ ਪਾਣੀ ਦੀ ਕਲਿਆਣਕਾਰੀ ਸ਼ਕਤੀ ਘੱਟ ਜਾਂਦੀ ਹੈਡੇਵਿਡ ਲਿਲੀਅਨਥਾਲ ਜੋ ਕਿ ਟਨੈਸੀ ਵੈਲੀ ਅਥਾਰਿਟੀ ਦੇ ਚੇਅਰਮੈਨ ਸਨ, ਨੂੰ ਰਾਜਸਥਾਨ ਨਹਿਰ ਦਾ ਮੁਲਾਂਕਣ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਹੋਰਨਾਂ ਤਰਕਾਂ ਦੇ ਨਾਲ-ਨਾਲ ਇਹ ਵੀ ਕਿਹਾ ਕਿ ਰਾਜਸਥਾਨ ਪਹੁੰਚਦਾ-ਪਹੁੰਚਦਾ ਅੱਧਾ ਪਾਣੀ ਹਵਾ ਵਿੱਚ ਉੱਡ ਜਾਵੇਗਾਉੱਥੇ ਜਾ ਕੇ ਏਨੀ ਫਸਲ ਨਹੀਂ ਉਗਾ ਸਕਦਾ ਜਿੰਨੀ ਪੰਜਾਬ ਵਿੱਚਉਸ ਦੇ ਵਿਚਾਰਾਂ ਦੀ ਪੁਸ਼ਟੀ ਵਿਸ਼ਵ ਬੈਂਕ ਦੇ ਯੂਜੀਨ ਬਲੈਕ ਨੇ ਵੀ ਕੀਤੀਇਹ ਤਾਂ ਸਾਰੇ ਹੀ ਜਾਣਦੇ ਹਨ ਕਿ ਜਿੱਥੇ ਪੰਜਾਬ ਇੱਕ ਹੈਕਟੇਅਰ ਵਿੱਚੋਂ 3664 ਕਿਲੋਗ੍ਰਾਮ ਕਣਕ ਪੈਦਾ ਕਰਦਾ ਹੈ, ਬਾਕੀ ਸੂਬੇ ਮੁਸ਼ਕਲ ਨਾਲ 1000 ਕਿਲੋਗ੍ਰਾਮ ਕਰਦੇ ਹਨਪਰ ਤਰਕ, ਕਾਨੂੰਨ ਆਦਿ ਦੀ ਇੱਥੇ ਕੋਈ ਵੁੱਕਤ ਨਹੀਂਪੰਜਾਬ ਹੋਇਆ ਜੁ ਦਾਰੁਲ-ਹਰਬ
   1955
ਵਿੱਚ ਪਾਕਿਸਤਾਨ ਨਾਲ ਵਿਵਾਦ ਸਿਖਰ ਉੱਤੇ ਸੀਹਿੰਦੁਸਤਾਨ ਅੰਤਰਰਾਸ਼ਟਰੀ ਕਮਿਸ਼ਨ ਦੇ ਮਨ ਵਿੱਚ ਵਸਾਉਣਾ ਚਾਹੁੰਦਾ ਸੀ ਕਿ ਉਸ ਨੂੰ ਪਾਣੀ ਦੀ ਸਖ਼ਤ ਲੋੜ ਹੈਬੜੀ ਕਾਹਲੀ ਵਿੱਚ ਉਪ ਸਕੱਤਰਾਂ ਦੀ ਇੱਕ ਮੀਟਿੰਗ ਕੀਤੀ ਗਈ ਅਤੇ ਇੰਡਸ-ਵਾਟਰ ਕਮਿਸ਼ਨ ਦੇ ਉਦਾਲੇ ਮਾਇਆ ਜਾਲ ਬੁਣਨ ਲਈ ਫੈਸਲਾ ਕੀਤਾ ਗਿਆ ਕਿ 80 ਲੱਖ ਏਕੜ ਫੁੱਟ ਪਾਣੀ ਰਾਜਸਥਾਨ ਵਿੱਚ ਵਰਤਿਆ ਜਾਵੇਗਾਅਜਿਹੀ ਅਤੇ ਇਉਂ ਕੀਤੀ ਮੀਟਿੰਗ ਦੀ ਕਾਰਵਾਈ ਵਿੱਚ ਵੀ ਇਹ ਲਿਖਿਆ ਹੈ ਕਿ ਪੰਜਾਬ ਆਪਣੀਆਂ ਲੋੜਾਂ ਪੂਰੀਆਂ ਕਰਨ ਤੋਂ ਬਾਅਦ ਹੀ ਰਾਜਸਥਾਨ ਨੂੰ ਪਾਣੀ ਦੇਵੇਗਾਅੰਤਰਰਾਜੀ ਫੈਸਲਿਆਂ ਨੂੰ ਕਰਨ ਦੀ ਵਿਧੀ ਵੀ ਭਾਰਤ ਦੇ ਸੰਵਿਧਾਨ ਵਿੱਚ ਦਰਜ ਹੈਚੁਣੇ ਹੋਏ ਨੁਮਾਇੰਦਿਆਂ ਰਾਹੀਂ ਇਹ ਫੈਸਲੇ ਹੁੰਦੇ ਹਨ, ਉਪ-ਸਕੱਤਰਾਂ ਦੀ ਮੀਟਿੰਗ ਦੀਆਂ ਕਾਰਵਾਈਆਂ ਰਾਹੀਂ ਨਹੀਂਰਾਜਸਥਾਨ ਨੂੰ ਪਾਣੀ ਦੇਣ ਦਾ ਫੈਸਲਾ ਕਦਾਚਿਤ ਕਾਨੂੰਨੀ, ਸੰਵਿਧਾਨਕ ਜਾਂ ਜਾਇਜ਼ ਫੈਸਲਾ ਨਹੀਂ1955 ਵਿੱਚ ਇਸ ਦਾ ਹੋਣਾ ਦੱਸਦਾ ਹੈ ਕਿ ਪੰਜਾਬ ਉੱਤੇ ਕੇਂਦਰ ਦੀ ਉਦੋਂ ਵੀ ਕੈਰੀ ਅੱਖ ਸੀਡੁੱਬੀ ਤਾਹੀਏਂ ਜੇ ਸਾਹ ਨਾ ਆਇਆਅਸੀਂ ਜਾਣਦੇ ਹਾਂ ਕਿ 1947 ਵਿੱਚ ਆਪਣੀ ਕਿਸਮਤ ਹਿੰਦੁਸਤਾਨ ਨਾਲ ਜੋੜਨ ਤੋਂ ਬਾਅਦ ਅਸੀਂ ਪਲ-ਪਲ ਮਜ਼ਬੂਰ ਅਤੇ ਨਿਤਾਣੇ ਹੁੰਦੇ ਗਏ
 
ਪੰਜਾਬ ਪੁਨਰਗਠਨ ਐਕਟ ਵਿੱਚ 78, 79 ਅਤੇ 80 ਧਾਰਾਵਾਂ ਅਜਿਹੀਆਂ ਹਨ ਜਿਹੋ ਜਿਹੀਆਂ ਹੋਰ ਕਿਸੇ ਪੁਨਰਗਠਨ ਐਕਟ ਵਿੱਚ ਨਹੀਂ ਹਨਇਹ ਸੰਵਿਧਾਨ ਦੀ ਸਪਸ਼ਟ ਉਲੰਘਣਾ ਕਰਦੀਆਂ ਹਨ ਅਤੇ ਇਸ ਲਈ ਮੁੱਢੋਂ ਖਾਰਜ ਹਨਧਾਰਾ 78 ਅਧੀਨ ਵੀ ਕੇਂਦਰ ਸਰਕਾਰ ਸਿਰਫ ਭਾਖੜਾ ਪ੍ਰਾਜੈਕਟ ਬਾਰੇ ਆਪਣਾ ਫੈਸਲਾ ਦੇ ਸਕਦੀ ਹੈਇਸ ਲਈ 24 ਮਾਰਚ 1976 ਦਾ ਕੇਂਦਰ ਸਰਕਾਰ ਦਾ ਫੈਸਲਾ ਮੁਕੰਮਲ ਤੌਰ ਤੇ ਅਧਿਕਾਰ ਰਹਿਤ ਹੈਨਾ ਤਾਂ 78 ਧਾਰਾ ਪ੍ਰਾਜੈਕਟ ਏਰੀਆ ਤੋਂ ਬਾਹਰ ਪਾਣੀ ਦੀ ਵੰਡ ਦਾ ਅਧਿਕਾਰ ਕੇਂਦਰ ਨੂੰ ਦਿੰਦੀ ਹੈ ਅਤੇ ਨਾ 78 ਧਾਰਾ ਸੰਵਿਧਾਨ ਦੀ ਕਸੌਟੀ ਉੱਤੇ ਖਰੀ ਉਤਰਦੀ ਹੈਫੇਰ ਵੀ ਫੈਸਲਾ ਹੋਇਆ ਅਤੇ ਹਰਿਆਣੇ ਤੋਂ ਇਲਾਵਾ ਦਿੱਲੀ, ਜੰਮੂ ਅਤੇ ਰਾਜਸਥਾਨ ਨੂੰ ਵੀ ਪਾਣੀ ਦਿੱਤਾ ਗਿਆ ਜਿਨ੍ਹਾਂ ਰਾਜਾਂ ਦਾ ਨਾ ਪੁਨਰਗਠਨ ਐਕਟ ਨਾਲ ਸਬੰਧ ਹੈ ਨਾ ਉਸ ਵਿੱਚ ਇਨ੍ਹਾਂ ਦਾ ਜ਼ਿਕਰ ਹੈਇਸ ਫੈਸਲੇ ਸਬੰਧੀ ਤਾਂ ਇਹੋ ਕਿਹਾ ਜਾ ਸਕਦਾ ਹੈ ਕਿ ਚੋਰਾਂ ਦੇ ਕੱਪੜੇ ਸਨ ਡਾਂਗਾਂ ਦੇ ਗਜ਼ ਵਰਤੇ ਗਏਗੁਰਬਾਣੀ ਦਾ ਫੁਰਮਾਨ ਹੈ ‘‘ਹੁਕਮ ਕੀਏ ਮਨ ਭਾਵਦੇ, ਰਾਹ ਭੀੜੈ ਅਗੇ ਜਾਵਣਾ’’
 
ਅਸਲੀਅਤ ਇਹ ਹੈ ਕਿ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਪੰਜਾਬ ਦੀ ਆਕਾਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵੰਗਾਰਿਆ ਸੀਕਾਨੂੰਨੀ ਮਾਹਿਰ ਜਾਣਦੇ ਹਨ ਕਿ ਸੁਪਰੀਮ ਕੋਰਟ ਨੂੰ ਇਹ ਧਾਰਾਵਾਂ ਗੈਰ-ਸੰਵਿਧਾਨਕ ਆਖਣੀਆਂ ਪੈਣੀਆਂ ਸਨ ਅਤੇ ਇਉਂ ਹਰਿਆਣੇ ਨੂੰ ਇੱਕ ਤੁਪਕਾ ਵੀ ਪੰਜਾਬ ਦੇ ਪਾਣੀ ਦਾ ਨਹੀਂ ਸੀ ਮਿਲ ਸਕਣਾਹਰਿਆਣੇ ਦੀ ਪਰਮ ਹੇਤੂ ਸ੍ਰੀਮਤੀ ਇੰਦਰਾ ਗਾਂਧੀ ਨੇ ਦਰਬਾਰਾ ਸਿੰਘ ਉੱਤੇ ਬਹੁਤ ਜ਼ੋਰ ਪਾਇਆ ਕਿ ਉਹ ਮੁਕੱਦਮਾ ਵਾਪਸ ਲੈ ਲਵੇ। (1980 ਵਿੱਚ ਦਿੱਲੀ ਅਤੇ ਪੰਜਾਬ ਵਿੱਚ ਫੇਰ ਕਾਂਗਰਸੀ ਸਰਕਾਰਾਂ ਬਣ ਚੁੱਕੀਆਂ ਸਨ)ਦਰਬਾਰਾ ਸਿੰਘ ਨੇ ਅੱਡੀਆਂ ਚੁੱਕ ਕੇ ਇਉਂ ਫਾਹਾ ਲੈਣ ਤੋਂ ਟਾਲਮਟੋਲ ਕੀਤੀ ਤਾਂ ਸ੍ਰੀਮਤੀ ਇੰਦਰਾ ਗਾਂਧੀ ਨੇ ਪਿਸਤੌਲ ਦੀ ਨਾਲ ਉਸ ਦੀ ਹਿੱਕ ਉੱਤੇ ਰੱਖ ਦਿੱਤੀਉਸ ਨੂੰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਲਾਹ ਦਿੱਤਾ ਗਿਆ ਅਤੇ ਮੁੱਖ ਮੰਤਰੀ ਪਦ ਤੋਂ ਬਰਖਾਸਤ ਕਰਨ ਦੀ ਧਮਕੀ ਦਿੱਲੀ ਬੁਲਾ ਕੇ ਦਿੱਤੀ ਗਈਸਾਰੀ ਉਮਰ ਦੀ ਜਦੋ ਜਹਿਦ ਤੋਂ ਬਾਅਦ ਮੁੱਖ ਮੰਤਰੀ ਬਣਿਆ ਦਰਬਾਰਾ ਸਿੰਘ ਡੋਲ ਗਿਆਇਉਂ ਹੋਇਆ 31 ਦਸੰਬਰ 1981 ਦਾ ਫੈਸਲਾ, ਜਿਸ ਨੂੰ ਰੱਦ ਕਰਵਾਉਣ ਲਈ ਅਕਾਲੀਆਂ ਨੇ ਧਰਮਯੁੱਧ ਮੋਰਚਾ ਲਾਇਆ
ਧਰਮਯੁੱਧ ਮੋਰਚੇ ਦੀ ਇੱਕ ਪ੍ਰਮੁੱਖ ਮੰਗ ਇਹ ਸੀ ਕਿ ਕਾਨੂੰਨ ਅਨੁਸਾਰ ਨਿਬੇੜਨ ਲਈ ਪਾਣੀ ਦਾ ਮਸਲਾ ਸੁਪਰੀਮ ਕੋਰਟ ਦੇ ਹਵਾਲੇ ਕੀਤਾ ਜਾਵੇਇਹ ਮੰਗ ਕਦੇ ਵੀ ਨਹੀਂ ਮੰਨੀ ਗਈਹੁਣ ਜਦੋਂ ਸਾਰੇ ਕਾਨੂੰਨ ਉਲਟ ਪੁਲਟ ਕਰ ਦਿੱਤੇ ਗਏ ਹਨ ਤਾਂ ਜਾਪਦਾ ਹੈ ਕਿ ਇਹ ਕਾਰਵਾਈ ਸਰਕਾਰ ਦੇ ਜ਼ੇਰੇ ਗੌਰ ਹੈ
 
ਅਦਾਲਤਾਂ ਵਿੱਚ ਯਤੀਮ ਸੂਬੇ ਦੇ ਪਾਣੀ ਦੇ ਮਸਲੇ ਨਾਲ ਬੀਤੀ ਕਥਾ ਵੀ ਮੌਜੂਦਾ ਭਾਰਤੀ ਤਾਰੀਖ ਦੀ ਇੱਕ ਵਚਿੱਤਰ ਕਥਾ ਹੈ1976 ਵਾਲੇ ਫੈਸਲੇ ਵਿਰੁੱਧ ਜਨਵਰੀ 1982 ਵਿੱਚ ਚਾਰ-ਪੰਜ ਅਰਜ਼ੀਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਧਾਰਾ 226 ਅਧੀਨ ਪਾਈਆਂ ਗਈਆਂਇਨ੍ਹਾਂ ਵਿੱਚ ਖਾਸ ਤੌਰ ਤੇ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਵੰਗਾਰਿਆਂ ਗਿਆ ਸੀਨਵੰਬਰ 1983 ਯਾਨੀ ਪੂਰੇ ਦੋ ਸਾਲ ਇਹ ਕਈ ਜੱਜਾਂ ਕੋਲ ਪੇਸ਼ ਹੋਈਆਂ, ਪਰ ਕਿਸੇ ਨੇ ਇਨ੍ਹਾਂ ਨੂੰ ਦਾਖ਼ਲ ਨਾ ਕੀਤਾ ਅਤੇ ਅਗਾਂਹ ਧੱਕ ਦਿੱਤਾਇੱਕ ਨਵੰਬਰ ਨੂੰ ਇਹ ਮਸਲਾ ਚੀਫ ਜਸਟਿਸ ਸੰਧਵਾਲੀਆ ਅਤੇ ਜਸਟਿਸ ਸੋਢੀ ਕੋਲ ਪੇਸ਼ ਹੋਇਆਉਨ੍ਹਾਂ ਇਨ੍ਹਾਂ ਨੂੰ ਦਾਖਲ ਕਰਕੇ 15 ਨਵੰਬਰ 1983 ਸੁਣਵਾਈ ਲਈ ਨੀਯਤ ਕਰ ਦਿੱਤੀ
 
ਬਿਜਲੀ ਦੀ ਫੁਰਤੀ ਨਾਲ ਕਈ ਸੂਬਿਆਂ ਨੇ ਇਸ ਦਾਖਲੇ ਅਤੇ ਸੁਣਵਾਈ ਵਿਰੁੱਧ ਅਰਜ਼ੀਆਂ ਦਿੱਤੀਆਂਸੁਪਰੀਮ ਕੋਰਟ ਨੇ ਸੁਣਵਾਈ ਰੋਕਣ ਅਤੇ ਦਾਖਲਾ ਖਾਰਜ ਕਰਨ ਤੋਂ ਇਨਕਾਰ ਕਰ ਦਿੱਤਾਇਉਂ ਤਿੰਨ ਵਾਰੀ ਹੋਇਆਇਧਰ ਸੁਣਵਾਈ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂਸੰਧਾਵਾਲੀਆਂ, ਸੋਢੀ ਅਤੇ ਮਿੱਤਲ ਉੱਤੇ ਅਧਾਰਿਤ ਫੁਲ ਬੈਂਚ ਬਣਾ ਦਿੱਤਾ ਗਿਆਪਰ ਵੇਖੋ ਟੂਟੀ ਕਹਾਂ ਕਮੰਦਾਪੰਦਰਾਂ ਦੀ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਅਟਾਰਨੀ ਜਨਰਲ ਨੇ ਹਿੰਦੁਸਤਾਨ ਦੇ ਚੀਫ ਜਸਟਿਸ ਦੇ ਪੇਸ਼ ਹੋ ਕੇ ਇਸ ਮਾਮਲੇ ਸਬੰਧੀ ਜ਼ਬਾਨੀ ਬੇਨਤੀ ਕੀਤੀ ਕਿ ਸੁਣਵਾਈ ਰੋਕੀ ਜਾਵੇਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਝੱਟ ਕਾਰਵਾਈ ਰੋਕ ਦਿੱਤੀਸਵੇਰੇ ਇਹ ਭਾਣਾ ਵਰਤਿਆ ਅਤੇ ਬਾਅਦ ਦੁਪਹਿਰ ਚੀਫ ਜਸਟਿਸ ਸੰਧਾਵਾਲੀਆ ਨੂੰ ਪੰਜਾਬ ਤੋਂ ਬਦਲ ਕੇ ਪਟਨਾ ਭੇਜ ਦਿੱਤਾ ਗਿਆਕਾਨੂੰਨ ਦਾ ਅਬਰੇ ਰਹਿਮਤ ਯੋਂ ਬਰਸਾ ਕਿ ਤੂਫਾਂ ਬਨ ਗਯਾਂ18 ਨਵੰਬਰ 1983 ਨੂੰ ਸੁਪਰੀਮ ਕੋਰਟ ਨੇ ਹਾਈਕੋਰਟ ਦੇ ਮੁਕੱਦਮਾ ਦਾਖਲ ਕਰਨ ਦੇ ਹੁਕਮ ਵਿਰੁੱਧ ਸਪੈਸ਼ਲ ਆਗਿਆ ਅਰਜ਼ੀ ਮਨਜ਼ੂਰ ਕਰ ਲਈ ਅਤੇ ਸੰਵਿਧਾਨ ਦੀ ਧਾਰਾ 139 ਦੇ ਅਧੀਨ ਪਾਣੀ ਸਬੰਧੀ ਦਾਖਲ ਹੋਏ ਸਾਰੇ ਮੁਕੱਦਮੇ ਪੰਜਾਬ ਹਾਈਕੋਰਟ ਵਿੱਚੋਂ ਖਿੱਚ ਲਏ ਅਤੇ ਸੁਪਰੀਮ ਕੋਰਟ ਵਿੱਚ ਲੈ ਲਏਇਹ ਵਿਚਾਰਨਯੋਗ ਹੀ ਨਹੀਂ ਸਮਝਿਆ ਕਿ ਧਾਰਾ 139 ਏ ਤਾਂ ਲਾਗੂ ਹੀ ਤਾਂ ਹੁੰਦੀ ਹੈ ਜੇ ਦੋ ਅਦਾਲਤਾਂ ਵਿੱਚ ਇੱਕੋ ਜਿਹੇ ਮੁਕੱਦਮੇ ਹੋਣ ਅਤੇ ਪਰਸਪਰ ਵਿਰੋਧੀ ਫੈਸਲੇ ਆਉਣ ਦੀ ਸੰਭਾਵਨਾ ਹੋਵੇਮੁਕੱਦਮੇ ਇਕੱਲੇ ਪੰਜਾਬ ਹਾਈਕੋਰਟ ਵਿੱਚ ਸਨਸਿਰੇ ਦੀ ਗੱਲ ਇਹ ਕਿ ਮੁਕੱਦਮੇ ਬਦਲਣ ਸਬੰਧੀ ਸੁਪਰੀਮ ਕੋਰਟ ਨੇ ਆਪੇ ਕਾਨੂੰਨ ਬਣਾਇਆ ਹੈ ਕਿ ਪਹਿਲਾਂ ਮੁਦੱਈ ਧਿਰ ਨੂੰ ਨੋਟਿਸ ਦੇਣਾ ਲਾਜ਼ਮੀ ਹੈਇਸ ਨਿਯਮ ਨੂੰ ਛਿੱਕੇ ਟੰਗ ਕੇ ਵਿਰੋਧੀਆਂ ਦੀ ਪਿੱਠ ਪਿੱਛੇ ਹੀ ਕਾਰਵਾਈ ਮੁਕੰਮਲ ਕਰ ਲਈ ਗਈ‘‘ਬਾਗਬਾਂ ਨੇ ਆਗ ਦੀ ਜਬ ਆਸ਼ਿਆਨੇ ਕੋ ਮਿਰੇ, ਜਿਨ ਪੇ ਤਕੀਆ ਥਾ ਵਹੀ ਪੱਤੇ ਹਵਾ ਦੇਨੇ ਲਗੇ’’
 
ਪੰਜਾਬ ਨੂੰ ਪਾਣੀ ਦੇ ਤੁਪਕੇ-ਤੁਪਕੇ ਦੀ ਲੋੜ ਹੈਪੰਜਾਬ ਕੋਲ ਕੇਵਲ 325 ਲੱਖ ਏਕੜ ਫੁੱਟ ਪਾਣੀ ਹੈਇਹ ਸਾਰਾ ਵਰਤ ਕੇ ਵੀ ਪੰਜਾਬ ਦੀ ਕਾਫੀ ਜ਼ਮੀਨ ਬੰਜਰ ਰਹਿੰਦੀ ਹੈਵਿਗਿਆਨੀਆਂ, ਖੇਤੀ ਮਾਹਿਰਾਂ ਦੀਆਂ ਹਜ਼ਾਰਾਂ ਖੋਜਾਂ ਉਤੇ ਅਧਾਰਿਤ ਵਿਚਾਰ ਬਣਦਾ ਹੈ ਕਿ ਗਵਾਂਢੀਆਂ ਨੂੰ ਪਾਣੀ ਦੇ ਕੇ ਪੰਜਾਬ ਬੰਜਰ ਅਤੇ ਬਰਬਾਦ ਹੋ ਜਾਵੇਗਾਕਿਸੇ ਗਵਾਂਢੀ ਦਾ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਉੱਤੇ ਵੀ ਕੋਈ ਕਾਨੂੰਨੀ ਹੱਕ ਨਹੀਂ ਬਣਦਾਫੇਰ ਵੀ ਪੰਜਾਬ ਦਿਨ-ਦਿਹਾੜੇ ਲੁੱਟਿਆ ਜਾ ਰਿਹਾ ਹੈ, ਬਰਬਾਦ ਕੀਤਾ ਜਾ ਰਿਹਾ ਹੈਲਹੂ ਦਾ ਛੇਵਾਂ ਦਰਿਆ ਵਗਾਇਆ ਜਾ ਰਿਹਾ ਹੈ ਤਾਂ ਕਿ ਐਸ.ਵਾਈ.ਐਲ. ਹਿੱਕ ਦੇ ਧੱਕੇ ਨਾਲ ਚਲਾਈ ਜਾ ਸਕੇਇਸ ਨਗਾਰਖਾਨੇ ਵਿੱਚ ਕੀ ਵਾਹ ਲਾਈਏ ? ਸਾਡੇ ਕੀਰਨੇ ਵੀ ਕੋਈ ਨਹੀਂ ਸੁਣਦਾਸਮਤਾ, ਸਹਿਣਸ਼ੀਲਤਾ, ਭਾਈਚਾਰੇ ਦੇ ਫੋਕੇ ਗੀਤ ਗਾਉਣ ਵਾਲਿਓ, ਕੀ ਇਹੇ ਵਾਸਤੇ ਆਜ਼ਾਦੀ ਲਈ ਸੀ ਕਿ ਆਪਣਿਆਂ ਉੱਤੇ ਰੱਜ ਕੇ ਤੱਦੀ ਕਰ ਸਕੋ?
   
ਕੀ ਸੁਪਰੀਮ ਕੋਰਟ ਕੋਲ ਮਾਮਲਾ ਸੌਂਪਣ ਨਾਲ ਅਜੇ ਵੀ ਮਸਲੇ ਦਾ ਕੋਈ ਸਥਾਈ ਹੱਲ ਲੱਭਿਆ ਜਾ ਸਕਦਾ ਹੈ? ਜੁਆਬ ਹੈ : ਨਹੀਂਲੌਗੋਵਾਲ-ਰਾਜੀਵ ਸਮਝੌਤੇ ਦੇ ਬਹਾਨੇ ਕਾਨੂੰਨ ਦਾ ਹੁਲੀਆ ਇਸ ਹੱਦ ਤੱਕ ਵਿਗਾੜ ਦਿੱਤਾ ਗਿਆ ਹੈ ਕਿ ਸੁਪਰੀਮ ਕੋਰਟ ਚਾਹੁੰਦਿਆਂ ਹੋਇਆ ਵੀ ਨਿਆਂ ਕਰਨ ਦੇ ਸਮਰੱਥ ਨਹੀਂ ਰਿਹਾਹੁਣ ਤਾਂ ਇਹੋ ਵਾਜਬ ਹੈ ਕਿ ਪਿਛਲੇ 37 ਸਾਲਾਂ ਵਿੱਚ ਠੋਸੇ ਸਾਰੇ ਗੈਰ ਕਾਨੂੰਨੀ ਸਮਝੌਤੇ ਰੱਦ ਕੀਤੇ ਜਾਣ ਅਤੇ ਪੰਜਾਬ ਦੇ ਪਾਣੀਆਂ ਉੱਤੇ ਪੰਜਾਬ ਦਾ ਮੁਕੰਮਲ ਹੱਕ ਤਸਲੀਮ ਕੀਤਾ ਜਾਵੇ1950 ਵਾਲੀ ਹਾਲਤ ਨੂੰ ਲਾਗੂ ਕੀਤਾ ਜਾਵੇ ਅਤੇ ਸਾਦ-ਮੁਰਾਦੇ ਨਿਰਛੱਲ ਪੰਜਾਬ ਨੂੰ ਕਾਨੂੰਨੀ ਗੋਰਖਧੰਦੇ ਤੋਂ ਬਚਾਇਆ ਜਾਵੇਏਦੋਂ ਘੱਟ ਜੇ ਕੋਈ ਕੁੱਝ ਵੀ ਕਰਨ ਕਹਿੰਦਾ ਹੈ ਤਾਂ ਉਹ ਦਾ ਮਨ ਸਾਫ ਨਹੀਂ‘‘ਬਗਲ ਮੇਂ ਛੁਰੀ ਮੁਖ ਮੇਂ ਰਾਮ-ਰਾਮ’’ ਬਹੁਤ ਦੇਰ ਚੱਲ ਚੁੱਕਿਆ ਹੈ, ਹੁਣ ਇਸ ਨੂੰ ਛੱਡਣਾ ਯੋਗ ਹੈ
ਗੁਰਤੇਜ  ਸਿੰਘ 

 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.