ਕੈਟੇਗਰੀ

ਤੁਹਾਡੀ ਰਾਇ



ਜਗਤਾਰ ਸਿੰਘ ਜਾਚਕ
ਹਿੰਦੂਤਵੀ ਹਕੁਮਤ ਨੇ ਜੂਨ 84 ਦੇ ਘਲੂਘਾਰੇ ਨੂੰ ‘ਨੀਲਾ ਤਾਰਾ ਉਪਰੇਸ਼ਨ’(Blue Star) ਨਾਂ ਕਿਉਂ ਦਿੱਤਾ ?
ਹਿੰਦੂਤਵੀ ਹਕੁਮਤ ਨੇ ਜੂਨ 84 ਦੇ ਘਲੂਘਾਰੇ ਨੂੰ ‘ਨੀਲਾ ਤਾਰਾ ਉਪਰੇਸ਼ਨ’(Blue Star) ਨਾਂ ਕਿਉਂ ਦਿੱਤਾ ?
Page Visitors: 2552

ਹਿੰਦੂਤਵੀ ਹਕੁਮਤ ਨੇ ਜੂਨ 84 ਦੇ ਘਲੂਘਾਰੇ ਨੂੰ ‘ਨੀਲਾ ਤਾਰਾ ਉਪਰੇਸ਼ਨ’(Blue Star)  ਨਾਂ ਕਿਉਂ ਦਿੱਤਾ ? 
 ਇਤਿਹਾਸ ਗਵਾਹ ਹੈ ਕਿ ਮਰਦ-ਅਗੰਮੜੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਖ਼ਾਲਸੇ ਦੇ ਰੂਪ ਵਿੱਚ ਸਥਾਪਿਤ ਅਕਾਲੀ ਫ਼ੌਜ ਦੀ ਪਹਿਚਾਣ ਝੂਲਦਾ ਹੋਇਆ ਨੀਲਾ ਨਿਸ਼ਾਨ ਤੇ ਨੀਲੀ ਦਸਤਾਰ ਬਣੀ ਆ ਰਹੀ ਹੈ । ਦਸ਼ਮੇਸ਼ ਪਿਤਾ ਦੇ ਸਮਕਾਲੀ ਕਵੀ ਗੁਰਦਾਸ ਵੱਲੋਂ ਖ਼ਾਲਸੇ ਦੇ ਪ੍ਰਗਾਸ ਦਾ ਜ਼ਿਕਰ ਕਰਦਿਆਂ “ਯੌਂ ਉਪਜੇ ਸਿੰਘ ਭੁਜੰਗੀਏ ਨੀਲੰਬਰ ਧਾਰਾ ।” ਲਿਖਣਾ ਇਸ ਹਕੀਕਤ ਦਾ ਅਕੱਟ ਪ੍ਰਮਾਣ ਹੈ । ਨਿਹੰਗ ਸਿੰਘਾਂ ਦੇ ਨੀਲੇ ਬਾਣੇ ਤੇ ਨੀਲੇ ਨਿਸ਼ਾਨ ਉਪਰੋਕਤ ਸਚਾਈ ਦੇ ਜੀਊਂਦੇ ਜਾਗਦੇ ਪ੍ਰਤੱਖ ਪ੍ਰਮਾਣ ਹਨ ।
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਡਾ. ਦਿਲਗੀਰ ਦੀ ਪੁਸਤਕ ‘ਅਨੰਦਪੁਰ ਸਾਹਿਬ’ ਵਿੱਚ ਇਹ ਵੀ ਜ਼ਿਕਰ ਹੈ ਕਿ ਪਹਾੜੀ ਰਾਜੇ ਅਜਮੇਰ ਚੰਦ ਵੱਲੋਂ ਸ੍ਰੀ ਅਨੰਦਪੁਰ ਸਾਹਿਬ ’ਤੇ ਕੀਤੇ ਇੱਕ ਹਮਲੇ ਦਾ ਟਾਕਰਾ ਕਰਦਿਆਂ ਖ਼ਾਲਸਾ ਫੌਜ਼ ਦੇ ਨਿਸ਼ਾਨਚੀ ਭਾਈ ਮਾਨ ਸਿੰਘ ਜ਼ਖਮੀ ਹੋ ਕੇ ਡਿੱਗ ਪਏ । ਉਨ੍ਹਾਂ ਦੇ ਹੱਥ ਵਿੱਚ ਫੜਿਆ ਹੋਇਆ ਭਾਲੇ ਵਾਲਾ ਨਿਸ਼ਾਨ ਸਾਹਿਬ ਵੀ ਟੁੱਟ ਕੇ ਡਿੱਗ ਪਿਆ । ਜਦੋਂ ਗੁਰੂ ਸਾਹਿਬ ਜੀ ਨੂੰ ਇਹ ਖ਼ਬਰ ਮਿਲੀ ਤਾਂ ਉਨ੍ਹਾਂ ਨੇ ਉਸੇ ਵੇਲੇ ਆਪਣੀ ਇੱਕ ਛੋਟੀ ਦਸਤਾਰ (ਕੇਸਕੀ) ਤੋਂ ਇੱਕ ਫ਼ੱਰਰਾ ਲਾਹਿਆ ਅਤੇ ਆਪਣੇ ਸੀਸ ਦੇ ਦੁਮਾਲੇ ’ਤੇ ਲਗਾ ਲਿਆ । ਉਨ੍ਹਾਂ ਐਲਾਨ ਕੀਤਾ ਕਿ ਅੱਗੇ ਤੋਂ ਖ਼ਾਲਸਾ ਦਾ ਨੀਲਾ ਨਿਸ਼ਾਨ ਸਾਹਿਬ ਕਦੇ ਵੀ ਨਹੀਂ ਟੁੱਟੇਗਾ । ਇਸ ਪੱਖੋਂ ਸਪਸ਼ਟ ਹੈ ਕਿ ਨੀਲੀ ਦਸਤਾਰ, ਚਲਦਾ ਫਿਰਦਾ ਕੌਮੀ ਨਿਸ਼ਾਨ ਹੈ ।
ਇਸ ਪੱਖੋਂ ਵੀ ਕੋਈ ਦੋ ਰਾਵਾਂ ਨਹੀਂ ਕਿ ਨੀਲੀ ਦਸਤਾਰ ਦੀ ਸ਼ਾਨਾਮਤੀ ਦਾਸਤਾਨ ਆਪਣੇ ਗੌੋਰਵਮਈ ਰੂਹਾਨੀ ਵਿਰਸੇ, ਧਾਰਮਿਕ ਦ੍ਰਿਸ਼ਟੀਕੋਨ ਤੋਂ ਮਾਨਵਤਾ ਦੇ ਮੁੱਢਲੇ ਅਧਿਕਾਰਾਂ ਦੀ ਰਾਖੀ, ਧਰਮ, ਦੇਸ਼ ਤੇ ਕੌਮੀ ਅਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਦੁਨੀਆਂ ਦੇ ਇਤਿਹਾਸਕ ਤਾਰਾ-ਮੰਡਲ (ਅਸਮਾਨ) ਵਿੱਚ ਨੀਲੀ ਭਾਹ ਮਾਰਦੇ ਧ੍ਰੂ-ਤਾਰੇ ਵਾਂਗ ਚਮਕਦੀ ਆ ਰਹੀ ਹੈ ।  ਚੰਦੂ, ਗੰਗੂ ਤੇ ਸ਼ੇਖ ਅਹਿਮਦ ਸਰਹਿੰਦੀ ਦੀ ਸੋਚ ਵਾਲੀਆਂ ਬਿਪਰਵਾਦੀ ਤੇ ਫਿਰਕਾਪ੍ਰਸਤ ਤਾਕਤਾਂ ਨੂੰ ਮੁੱਢ ਤੋਂ ਹੀ ਸਿੱਖ ਕੌਮ ਦੇ ਰੂਪ ਵਿੱਚ ਚਮਕਦਾ ਹੋਇਆ ਇਹ ਨੀਲਾ ਤਾਰਾ ਚੰਗਾ ਨਹੀਂ ਲੱਗਾ । ਕਿਉਂਕਿ, ਇਸ ਦੇ ਇਲਾਹੀ ਨੂਰ ਦੀ ਰੌਸ਼ਨੀ ਸਾਹਮਣੇ ਇਹ ਸਾਰੇ ਆਪਣੀ ਆਪਣੀ ਵਿਚਾਰਧਾਰਕ ਮਲੀਨਤਾ ਕਾਰਣ ਫਿੱਕੇ ਪੈਂਦੇ ਆ ਰਹੇ ਹਨ । ਇਹੀ ਕਾਰਣ ਹੈ ਕਿ ਜਦੋਂ ਵੀ ਇਹ ਸ਼ਕਤੀਆਂ ਸੱਤਾਧਾਰੀ ਹੋਈਆਂ, ਤਦੋਂ ਹੀ ਉਨ੍ਹਾਂ ਨੇ ਇਸ ਨੀਲੇ-ਤਾਰੇ ਦਾ ਖੋਜ-ਖੁਰਾ ਮਿਟਾਉਣ ਲਈ ਘੱਲੂਘਾਰੇ ਵਰਤਾਏ । ਅਜੇ ਕੁਝ ਦਿਨ ਹੀ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਜਾਖੜ ਨੇ ਆਖਿਆ ਹੈ ਕਿ ਪਿਛਲੇ ਦਸ ਸਾਲਾਂ ਵਿੱਚ ਪੰਜਾਬ ਦੀ ਅਫਸਰ-ਸ਼ਾਹੀ ਨੀਲੇ ਰੰਗ ਵਿੱਚ ਰੰਗੀ ਗਈ ਹੈ, ਇਹ ਨੀਲਾ ਰੰਗ ਉਤਾਰਨਾ ਹੀ ਪਵੇਗਾ ।
ਹਰੇ
ਜਗਤਾਰ ਸਿੰਘ ਜਾਚਕ  
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.