ਕੈਟੇਗਰੀ

ਤੁਹਾਡੀ ਰਾਇ



ਗੁਰਮਤਿ ਵਿਚ ਆਵਾ-ਗਵਨ ਦਾ ਸੰਕਲਪ
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਪਹਿਲਾ) ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥2॥
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਪਹਿਲਾ) ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥2॥
Page Visitors: 2894

                             (ਵਿਸ਼ਾ-ਸਤਵਾਂ,  ਪੁਨਰਪਿ ਜਨਮੁ ਨ ਹੋਈ )
                                                  (ਭਾਗ  ਪਹਿਲਾ)     
      ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥2॥

  (ਸ਼ਬਦ)    ਜੈਸੀ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥
                 ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ
॥1॥
                 ਬਾਬਾ ਤੂੰ ਐਸੇ ਭਰਮ ਚੁਕਾਹੀ ॥
                 ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ
॥1॥ਰਹਾਉ॥
                 ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥
                 ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ
॥2॥
                 ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥
                 ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ
॥3॥
                 ਤੇਰਾ ਸਬਦੁ ਤੂੰਹੈ ਹਹਿ ਆਪੇ  ਭਰਮੁ ਕਹਾ ਹੀ ॥
                 ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ
॥4॥ (162)

 ॥ਰਹਾਉ॥   ਬਾਬਾ ਤੂੰ ਐਸੇ ਭਰਮ ਚੁਕਾਹੀ ॥
                  ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥1॥ਰਹਾਉ॥
      ਹੇ ਭਾਈ ! (ਆਮ ਭੁਲੇਖਾ ਇਹ ਹੈ ਕਿ ਜੀਵ ਪ੍ਰਭੂ ਤੋਂ ਵੱਖਰੀ ਆਪਣੀ ਹਸਤੀ ਮੰਨ ਕੇ ਆਪਣੇ ਆਪ ਨੂੰ ਕਰਮਾਂ ਦੇ ਕਰਨ ਵਾਲੇ ਸਮਝਦੇ ਹਨ ਪਰ) ਤੂੰ ਆਪਣਾ (ਇਹ) ਭੁਲੇਖਾ ਇਹ ਸ਼ਰਧਾ ਬਣਾ ਕੇ ਦੂਰ ਕਰ ਕਿ ਪ੍ਰਭੂ ਜਿਹੋ ਜਿਹਾ ਕਿਸੇ ਜੀਵ ਨੂੰ ਬਣਾਂਦਾ ਹੈ, ਤਿਹੋ ਜਿਹਾ ਉਹ ਜੀਵ ਬਣ ਜਾਂਦਾ ਹੈ , ਤੇ ਉਸ ਹੀ ਪਾਸੇ ਜੀਵ ਰੁਝੇ ਰਹਿੰਦੇ ਹਨ ।
       ॥1॥    ਜੈਸੀ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥
                  ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥1॥
    (ਧਰਤੀ ਤੇ ਬੱਦਲ ਦਾ ਦ੍ਰਿਸ਼ਟਾਂਤ ਲੈ ਕੇ ਵੇਖ) ਜਿਹੋ ਜਿਹੀ ਧਰਤੀ ਹੈ ਤਿਹੋ ਜਿਹਾ ਇਸ ਦੇ ਉਪਰਲਾ ਬੱਦਲ ਹੈ ਜੋ ਵਰਖਾ ਕਰਦਾ ਹੈ , ਧਰਤੀ ਵਿਚ ਭੀ (ਉਹੋ ਜਿਹਾ) ਪਾਣੀ ਹੈ (ਜਿਹੋ ਜਿਹਾ ਬੱਦਲ ਵਿਚ ਹੈ) । (ਖੂਹ ਪੁਟਿਆਂ) ਜਿਵੇਂ ਧਰਤੀ ਵਿਚੋਂ ਪਾਣੀ ਨਿਕਲ ਆਉਂਦਾ ਹੈ , ਤਿਵੇਂ ਬੱਦਲ ਭੀ (ਪਾਣੀ ਦੀ) ਵਰਖਾ ਕਰਦੇ ਫਿਰਦੇ ਹਨ । (ਜੀਵਾਤਮਾ ਤੇ ਪਰਮਾਤਮਾ ਦਾ ਫਰਕ ਇਉਂ ਹੀ ਸਮਝੋ ਜਿਵੇਂ ਧਰਤੀ ਦਾ ਪਾਣੀ ਤੇ ਬੱਦਲਾਂ ਦਾ ਪਾਣੀ ਹੈ । ਪਾਣੀ ਇਕੋ ਹੀ , ਪਾਣੀ ਉਹੀ ਹੈ । ਜੀਵ ਚਾਹੇ ਮਾਇਆ ਵਿਚ ਫਸਿਆ ਹੋਇਆ ਹੈ ਚਾਹੇ ਉੱਚੀਆਂ ਉਡਾਰੀਆਂ ਲਾ ਰਿਹਾ ਹੈ- ਹੈ ਇਕੋ ਹੀ ਪਰਮਾਤਮਾ ਦੀ ਅੰਸ)
       ॥2॥    ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥
                  ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥2॥
    ਕੀਹ ਇਸਤ੍ਰੀ ਤੇ ਕੀਹ ਮਰਦ –ਤੈਥੋਂ ਆਕੀ ਹੋ ਕੇ ਕੋਈ ਕੁਝ ਨਹੀਂ ਕਰ ਸਕਦੇ । (ਇਹ ਸਭ ਇਸਤ੍ਰੀਆਂ ਤੇ ਮਰਦ) ਸਦਾ ਤੇਰੇ ਹੀ ਵੱਖ-ਵੱਖ ਰੂਪ ਹਨ , ਤੇ ਆਖਰ ਤੇਰੇ ਵਿਚ ਹੀ ਸਮਾ ਜਾਦੇ ਹਨ ।
       ॥3॥    ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥
                  ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥3॥
    (ਪਰਮਾਤਮਾ ਦੀ ਯਾਦ ਤੋਂ) ਭੁੱਲ ਕੇ ਜੀਵ ਅਨੇਕਾਂ ਜਨਮਾਂ ਵਿਚ ਪਏ ਰਹਿੰਦੇ ਹਨ , ਜਦੋਂ ਪਰਮਾਤਮਾ ਦਾ ਗਿਆਨ ਪ੍ਰਾਪਤ ਹੋ ਜਾਂਦਾ ਹੈ ਤਦੋਂ ਕੁਰਾਹੇ ਜਾਣੋਂ ਹਟ ਜਾਂਦੇ ਹਨ । ਜੇ ਜੀਵ ਗੁਰੂ ਦੇ ਸ਼ਬਦ ਵਿਚ ਟਿਕੇ ਰਹਿਣ , ਤਾਂ ਇਹ ਸਮਝ ਪੈਂਦੀ ਹੈ ਕਿ ਜਿਸ ਪਰਮਾਤਮਾ ਦਾ ਇਹ ਜਗਤ ਬਣਾਇਆ ਹੋਇਆ ਹੈ ਉਹੀ ਇਸ ਨੂੰ ਚੰਗੀ ਤਰ੍ਹਾਂ ਸਮਝਦਾ ਹੈ ।
       ॥4॥    ਤੇਰਾ ਸਬਦੁ ਤੂੰਹੈ ਹਹਿ ਆਪੇ  ਭਰਮੁ ਕਹਾ ਹੀ ॥
                  ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥4॥
    (ਹੇ ਪ੍ਰਭੂ ! ਸਭ ਥਾਂ) ਤੇਰਾ (ਹੀ) ਹੁਕਮ (ਵਰਤ ਰਿਹਾ) ਹੈ , (ਹਰ ਥਾਂ) ਤੂੰ ਆਪ ਹੀ (ਮੌਜੂਦ) ਹੈਂ-(ਜਿਸ ਮਨੁੱਖ ਦੇ ਅੰਦਰ ਇਹ ਨਿਸਚਾ ਬਣ ਜਾਏ ਉਸ ਨੂੰ) ਭੁਲੇਖਾ ਕਿੱਥੇ ਰਹਿ ਜਾਂਦਾ ਹੈ ? ਹੇ ਨਾਨਕ ! (ਜਿਹਨਾਂ ਮਨੁੱਖਾਂ ਦੇ ਅੰਦਰੋਂ ਅਨੇਕਤਾ ਦਾ ਭੁਲੇਖਾ ਦੂਰ ਹੌ ਜਾਂਦਾ ਹੈ ਉਹਨਾਂ ਦੀ ਸੁਰਤਿ ਪਰਮਾਤਮਾ ਦੀ ਜੋਤ ਵਿਚ ਮਿਲੀ ਰਹਿੰਦੀ ਹੈ ਜਿਵੇਂ ਹਵਾ ਪਾਣੀ ਆਦਿਕ ਹਰੇਕ) ਤੱਤ (ਆਪਣੇ) ਤੱਤ ਨਾਲ ਮਿਲ ਜਾਂਦਾ ਹੈ । ਅਜਿਹੇ ਮਨੁੱਖ ਮੁੜ ਮੁੜ ਜਨਮ ਵਿਚ ਨਹੀਂ ਆਉਂਦੇ ।
    ਸਵਾਲ । ਜੋ ਮਨੁੱਖ ਪਰਮਾਤਮਾ ਦੀ ਯਾਦ ਨੂੰ ਭੁਲੇ ਹਨ , ਜਿਹਨਾਂ ਮਨੁੱਖਾਂ ਦੇ ਅੰਦਰੋਂ ਅਨੇਕਤਾ ਦਾ ਭੁਲੇਖਾ ਦੂਰ ਨਹੀਂ ਹੁੰਦਾ , ਜਿਨ੍ਹਾਂ ਦੀ ਸੁਰਤਿ ਪਰਮਾਤਮਾ ਦੀ ਜੋਤ ਵਿਚ ਨਹੀਂ ਮਿਲੀ ਰਹਿੰਦੀ , ਉਨ੍ਹਾਂ ਦਾ ਕੀ ਹੁੰਦਾ ਹੈ ?
                                                  ਅਮਰ ਜੀਤ ਸਿੰਘ ਚੰਦੀ
                                                ਫੋਨ:- 95685 41414
                                                     
 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.