ਕੈਟੇਗਰੀ

ਤੁਹਾਡੀ ਰਾਇ



ਗੁਰਮਤਿ ਵਿਚ ਆਵਾ-ਗਵਨ ਦਾ ਸੰਕਲਪ
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਛੇਵਾਂ) ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਛੇਵਾਂ) ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥
Page Visitors: 2991

                   (ਵਿਸ਼ਾ-ਸਤਵਾਂ,  ਪੁਨਰਪਿ ਜਨਮੁ ਨ ਹੋਈ )
                                     (ਭਾਗ ਛੇਵਾਂ)      
             ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥
          ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥ 

(ਸ਼ਬਦ)  ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥
           ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ
॥1॥
             ਚੇਤਹੁ ਬਾਸਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥1॥ਰਹਾਉ॥
             ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥
           ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ
॥2॥
             ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥
           ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ
॥3॥
             ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥
           ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ
॥4॥
             ਸੋ ਗੁਰੂ ਸੋ ਸਿੱਖ ਕਥੀਅਲੇ ਸੋ ਵੈਦ ਜੋ ਜਿ ਜਾਣੈ ਰੋਗੀ ॥
           ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ
॥5॥
            ਕਾਮੁ ਕ੍ਰੋਧ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥
           ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ
॥6॥
           ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥
           ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ
॥7॥
           ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥
           ਉਪਦੇਸ ਗੁਰੁ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ
॥8॥1॥   (503)

 ॥ਰਹਾਉ॥  ਚੇਤਹੁ ਬਾਸਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥1॥ਰਹਾਉ॥
      ਹੇ ਭਾਈ ! ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ । ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ) ।

    ॥1॥   ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥
            ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥1॥
      ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ , ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ ) ਚੁਰਾਣ ਲਈ ਉੱਠ ਦੌੜਦਾ ਹੈ । (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦੱਸ ਇੰਦਰੀਆਂ ਤੋਂ (ਆਪਣੇ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ , ਹੇ ਨਾਨਕ ! ਉਹ (ਇਹਨਾਂ ਤੋਂ) ਸਦਾ ਲਈ ਖਲਾਸੀ ਪ੍ਰਾਪਤ ਕਰ ਲੈਂਦਾ ਹੈ ।

    ॥2॥   ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥
             ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥2॥
      ਜਿਸ ਮਾਇਆ ਦਾ ਮੂਲ-ਪ੍ਰਭੂ ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ , ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ , ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ
ਲੱਗੇ ਰਹੇ ਹਨ , ਉਹ ਮਾਇਆ ਸਹਿਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹੱਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ , ਕਿਉਂਕਿ) ਉਹ ਬ ੰਦੇ , ਹੇ ਨਾਨਕ ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।

    ॥3॥   ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥
             ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥3॥
      (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ , ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ , ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ , ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ , ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ , ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ
(ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ) । (ਹੇ ਭਾਈ ! ਤੁਸੀਂ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ , ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ ।

    ॥4॥   ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥
             ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥4॥
      ਹੇ (ਮੇਰੀ) ਸਿਖਿਆ ਸੁਣਨ ਵਾਲੇ ਭਾਈ ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ , ਇਸ ਤਰ੍ਹਾਂ ਤੂੰ ) ਮਾਇਆ ਦੇ ਬੰਧਨ ਤਿਆਗ ਸਕੇਂਗਾ । ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ ।

    ॥5॥   ਸੋ ਗੁਰੂ ਸੋ ਸਿੱਖ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥
             ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥5॥
      (ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ ,ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ , ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ । ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆਂ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ । (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ) , ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ ।

    ॥6॥   ਕਾਮੁ ਕ੍ਰੋਧ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥
             ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥6॥
      ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ , ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ ।

    ॥7॥   ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥
             ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥7॥
      ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ , ਪ੍ਰਭੂ ਚਰਨਾਂ ਵਿਚ ਸੁਰਤ ਜੋੜਨੀ-ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ , (ਜਿਸ ਨੂੰ ਇਹ ਦਾਤ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਆਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ , ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ , ਮਾਨੋ) ਬ੍ਰਹਮ ਰੂਪ ਕਮਲ ਦਾ ਸ਼ਹਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰ ਕੇ ਉਹ ਮਾਇਆ ਦੇ ਹਲਿਆਂ ਵਲੋਂ) ਸੁਚੇਤ ਰਹਿੰਦਾ ਹੈ , (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫਿਲ ਨਹੀਂ ਹੁੰਦਾ ।

   ॥8॥    ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥
              ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥8॥1॥
      ਹੇ ਨਾਨਕ ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ , ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ , ਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ , ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ ।

      ਸਵਾਲ:- ਜੇਹੜਾ ਮਨੁੱਖ , ਮਾਇਆ ਦੇ ਬੰਧਨ ਤਿਆਗ ਦੇਂਦਾ ਹੈ , ਜਿਸ ਦੇ ਸੋਚ ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ , ਉਸ ਦਾ ਤਾਂ  ਮੁੜ ਮੁੜ ਕੇ ਜਨਮ ਮਰਨ ਦਾ ਗੇੜ ਖਤਮ ਹੋ ਜਾਂਦਾ ਹੈ , ਜੇਹੜਾ ਮਨੁੱਖ ਅਜਿਹਾ ਨਹੀਂ ਕਰਦਾ , ਉਸ ਦਾ ਕੀ ਬਣਦਾ ਹੈ  ?

                                                     ਅਮਰ ਜੀਤ ਸਿੰਘ ਚੰਦੀ 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.